ਗੰਨੇ ਦੀ ਅਦਾਇਗੀ ਲਈ ਵਫਦ ਮੰਤਰੀ ਨੂੰ ਮਿਲਿਆ
ਮੰਗਾਂ ਮੰਨਣ ਦਾ ਭਰੋਸਾ
Advertisement
ਪੰਜਾਬ ਸਰਕਾਰ ਵੱਲੋਂ ਪਿਛਲੇ ਗੰਨੇ ਦੇ ਸੀਜ਼ਨ ਦਾ ਬਕਾਇਆ ਤਕਰੀਬਨ 93 ਕਰੋੜ ਰੁਪਏ ਦੀ ਅਦਾਇਗੀ ਅਤੇ ਸਹਿਕਾਰੀ ਖੰਡ ਮਿੱਲਾਂ ਦੀ ਕਰੀਬ 120 ਕਰੋੜ ਰੁਪਏ ਅਤੇ ਫਗਵਾੜਾ ਖੰਡ ਮਿਲ ਦੀ ਪਿਛਲੀ 27 ਕਰੋੜ ਬਕਾਇਆ ਰਾਸ਼ੀ ਦੀ ਤੁਰੰਤ ਅਦਾਇਗੀ ਲਈ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਲਾਚੋਵਾਲ ਦਾ ਵਫਦ ਗੁਰਦੀਪ ਸਿੰਘ ਖੁਣਖੁਣ ਤੇ ਪਰਮਿੰਦਰ ਸਿੰਘ ਲਾਚੋਵਾਲ ਦੀ ਅਗਵਾਈ ਹੇਠ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੂੰ ਮਿਲਿਆ ਅਤੇ ਮੰਗ ਪੱਤਰ ਦਿੱਤਾ। ਡਾ. ਰਵਜੋਤ ਸਿੰਘ ਨੇ ਵਫਦ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁਡੀਆ ਨਾਲ ਜਲਦੀ ਹੀ ਮੁਲਾਕਾਤ ਕਰ ਕੇ ਗੰਨੇ ਦੀ ਅਦਾਇਗੀ ਅਤੇ ਹੋਰ ਮੰਗਾਂ ਦੇ ਹੱਲ ਦਾ ਭਰੋਸਾ ਦਿੱਤਾ।
ਗੁਰਦੀਪ ਸਿੰਘ ਖੁਣਖੁਣ ਅਤੇ ਪਰਮਿੰਦਰ ਸਿੰਘ ਲਾਚੋਵਾਲ ਨੇ ਕਿਹਾ ਕਿ ਨਵੇਂ ਗੰਨੇ ਦੇ ਸੀਜ਼ਨ ਦੀ ਸ਼ੁਰੂਆਤ ਨਵੰਬਰ ਮਹੀਨੇ ’ਚ ਕੀਤੀ ਜਾਂਦੀ ਹੈ ਪਰ ਪੰਜਾਬ ਸਰਕਾਰ ਹਾਲੇ ਚੁੱਪ ਹੈ। ਸ਼ੂਗਰ ਮਿੱਲਾਂ ਚੱਲਣ ਦੀ ਤਰੀਕ ਦਾ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਗੰਨੇ ਦੀ ਫਸਲ ਦੀ ਅਦਾਇਗੀ ਸਹਿਕਾਰੀ ਖੰਡ ਮਿੱਲਾਂ ਦੀ ਤਰਜ਼ ’ਤੇ ਕਾਊਂਟਰ ’ਤੇ ਹੋਣੀ ਚਾਹੀਦੀ ਹੈ ਤੇ ਗੰਨੇ ਦੀ ਬਿਜਾਈ ਤੋਂ ਪਹਿਲਾਂ ਹੀ ਮੁੱਲ ਤੈਅ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਗੰਨੇ ਨਾਲ ਸਬੰਧਤ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਜਲਦੀ ਹੱਲ ਨਾ ਹੋਇਆ ਤਾਂ ਸਰਕਾਰ ਦਾ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਹਰਪ੍ਰੀਤ ਸਿੰਘ ਲਾਲੀ ਪੰਡੋਰੀ ਖੰਜੂਰ, ਜੁਝਾਰ ਸਿੰਘ ਕੇਸੋਪੁਰ, ਅਕਬਰ ਸਿੰਘ ਬੂਰੇ ਜੱਟਾਂ, ਗੁਰਨਾਮ ਸਿੰਘ ਸਿੰਗੜੀਵਾਲਾ, ਲੰਬਰਦਾਰ ਮਨਜੀਤ ਸਿੰਘ, ਜਸਪਾਲ ਸਿੰਘ ਰਾਜਾ, ਕਿਰਪਾਲ ਸਿੰਘ ਪੰਡੋਰੀ ਖਜੂਰ, ਮਾਸਟਰ ਧਰਮਪਾਲ ਸਿੰਘ ਤੇ ਸੁਖਦੇਵ ਸਿੰਘ ਖੁਣ ਖੁਣ ਆਦਿ ਹਾਜ਼ਰ ਸਨ।
Advertisement
Advertisement
