ਨਿੱਜੀ ਪੱਤਰ ਪ੍ਰੇਰਕ
ਜਲੰਧਰ, 2 ਅਗਸਤ
ਕਿਰਤੀ ਕਿਸਾਨ ਯੂਨੀਅਨ ਨੇ ਬਾਰਸ਼ ਕਾਰਨ ਨੁਕਸਾਨੀ ਝੋਨੇ ਦੀ ਫਸਲ ਦੇ ਮੁਆਵਜ਼ੇ ਦੀ ਮੰਗ ਕੀਤੀ ਹੈ। ਇਸ ਸਬੰਧੀ ਯੂਨੀਅਨ ਦੇ ਵਫਦ ਨੇ ਮੁਆਵਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੂੰ ਮੰਗ ਪੱਤਰ ਸੌਂਪਿਆ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਤੇ ਜ਼ਿਲ੍ਹਾ ਪ੍ਰਧਾਨ ਸੰਤੋਖ ਸਿੰਘ ਸੰਧੂ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਦੱਸੀਆਂ। ਮੱਖਣ ਸਿੰਘ ਕੰਦੋਲਾ ਨੇ ਦੱਸਿਆ ਕਿ ਇਹ ਸਮੱਸਿਆ ਜ਼ਿਲ੍ਹੇ ਦੇ ਤਲਵਣ ਅਤੇ ਮਹਿਤਪੁਰ ’ਚ ਆਈ ਹੈ। ਯੂਨੀਅਨ ਨੇ ਮੰਗ ਕੀਤੀ ਕਿ ਝੋਨੇ ਦੇ ਹੋਏ ਨੁਕਸਾਨ ਅਤੇ ਸੜੀ ਹੋਈ ਕਣਕ ਦਾ ਵੀ ਮੁਆਵਜ਼ਾ ਦਿੱਤਾ ਜਾਵੇ। ਇਸ ਮੌਕੇ ਕਿਸਾਨ ਆਗੂ ਤਰਪ੍ਰੀਤ ਸਿੰਘ ਉੱਪਲ, ਰਤਨ ਸਿੰਘ, ਜੱਸਾ ਸਿੰਘ, ਲੱਕੀ ਉਧੋਵਾਲ ਅਤੇ ਹੋਰ ਹਾਜ਼ਰ ਸਨ।