Old Pension ਬਹਾਲੀ ਦਾ ਨੋਟੀਫਿਕੇਸ਼ਨ ਲਾਗੂ ਕਰਨ ਦੀ ਮੰਗ
ਮੰਗ ਨਾ ਮੰਨਣ ’ਤੇ ਵਿਧਾਨ ਸਭਾ ਚੋਣਾਂ ਵਿੱਚ ਵਿਰੋਧ ਦੀ ਚਿਤਾਵਨੀ
ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਜ਼ਿਲ੍ਹਾ ਹੁਸ਼ਿਆਰਪੁਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੰਜੀਵ ਧੂਤ ਅਤੇ ਜਨਰਲ ਸਕੱਤਰ ਤਿਲਕ ਰਾਜ ਦੀ ਅਗਵਾਈ ਹੇਠ ਹੋਈ। ਇਸ ਵਿੱਚ ਸੂਬਾ ਪ੍ਰਧਾਨ ਜਸਬੀਰ ਤਲਵਾੜਾ, ਵਿੱਤ ਸਕੱਤਰ ਵਰਿੰਦਰ ਵਿੱਕੀ, ਪ੍ਰਿਤਪਾਲ ਚੌਟਾਲਾ ਅਤੇ ਆਈ ਟੀ ਵਿੰਗ ਇੰਚਾਰਜ ਸਤ ਪ੍ਰਕਾਸ਼ ਸ਼ਾਮਲ ਹੋਏ। ਆਗੂਆਂ ਨੇ ਪੰਜਾਬ ਸਰਕਾਰ ਤੋਂ ਨਵੰਬਰ 2022 ਵਿੱਚ ਕੀਤੇ ਪੁਰਾਣੀ ਪੈਨਸ਼ਨ ਬਹਾਲੀ ਦੇ ਨੋਟੀਫਿਕੇਸ਼ਨ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ 2 ਲੱਖ ਤੋਂ ਵੱਧ ਮੁਲਾਜ਼ਮ ਲਗਾਤਾਰ ਆਪਣੀ ਸਰਕਾਰੀ ਨੌਕਰੀ ਦੌਰਾਨ ਵੱਖ-ਵੱਖ ਮਹਿਕਮਿਆਂ ਦਾ ਸਾਰਾ ਕੰਮ ਬੜੀ ਲਗਨ ਤੇ ਮਿਹਨਤ ਨਾਲ ਕਰ ਰਹੇ ਹਨ ਅਤੇ ਸਾਰੇ ਹੀ ਮਹਿਕਮਿਆਂ ਨੂੰ ਸੁਚਾਰੂ ਢੰਗ ਨਾਲ ਚਲਾ ਰਹੇ ਹਨ। ਪੰਜਾਬ ਸਰਕਾਰ ਨੂੰ ਇਨ੍ਹਾਂ ਕਿਰਤੀਆਂ ਦੀ ਸਾਰ ਲੈ ਕੇ ਇਨ੍ਹਾਂ ਦੀ ਬੁਢਾਪੇ ਦੀ ਡੰਗੋਰੀ ਪੁਰਾਣੀ ਪੈਨਸ਼ਨ ਪਹਿਲੀ ਮਈ ਮਜ਼ਦੂਰ ਦਿਵਸ ਨੂੰ ਹੀ ਪੂਰਨ ਰੂਪ ਵਿੱਚ ਲਾਗੂ ਕਰਕੇ ਲੋਕ ਹਿਤੈਸ਼ੀ ਸਰਕਾਰ ਹੋਣ ਦਾ ਸਬੂਤ ਪੇਸ਼ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਸਮੂਹ ਮੁਲਾਜ਼ਮ ਅਤੇ ਪੰਜਾਬ ਦੀ ਜਨਤਾ ਇਨ੍ਹਾਂ ਨੂੰ ਇਹੋ ਜਿਹਾ ਸਬਕ ਸਿਖਾਏਗੀ ਜੋ ਇੱਕ ਨਵੇਂ ਇਤਿਹਾਸ ਦਾ ਨਿਰਮਾਣ ਕਰੇਗਾ।

