DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਗੰਨੇ ਦੀ ਬਕਾਇਆ ਅਦਾਇਗੀ ਕਰਨ ਦੀ ਮੰਗ

ਭਾਰਤੀ ਕਿਸਾਨ ਯੂਨੀਅਨ (ਦੋਆਬਾ) ਨੇ ਐੱਸ ਡੀ ਐੱਮ ਨੂੰ ਮੰਗ ਪੱਤਰ ਸੌਂਪਿਆ

  • fb
  • twitter
  • whatsapp
  • whatsapp
featured-img featured-img
ਫਗਵਾੜਾ ਵਿੱਚ ਐੱਸ ਡੀ ਐੱਮ ਜਸ਼ਨਜੀਤ ਸਿੰਘ ਨੂੰ ਮੰਗ ਪੱਤਰ ਸੌਂਪਦੇ ਹੋਏ ਕਿਸਾਨ ਆਗੂ।
Advertisement
ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਸਰਕਲ ਪ੍ਰਧਾਨ ਕੁਲਵਿੰਦਰ ਸਿੰਘ ਕਾਲਾ ਸਰਪੰਚ ਅਠੌਲੀ ਦੀ ਅਗਵਾਈ ਹੇਠ ਕਿਸਾਨ ਜਥੇਬੰਦੀਆਂ ਨੇ ਐੱਸ ਡੀ ਐੱਮ ਜਸ਼ਨਜੀਤ ਸਿੰਘ ਨੂੰ ਡਿਪਟੀ ਕਮਿਸ਼ਨਰ ਕਪੂਰਥਲਾ ਦੇ ਨਾਂ ਮੰਗ ਪੱਤਰ ਸੌਂਪਿਆ, ਜਿਸ ’ਚ ਪੰਜਾਬ ਸਰਕਾਰ ਤੋਂ ਗੰਨੇ ਦੀ ਬਕਾਇਆ ਅਦਾਇਗੀ ਕਰਵਾਉਣ ਤੇ ਹਰਿਆਣੇ ਦੀ ਤਰਜ਼ ’ਤੇ ਪ੍ਰਤੀ ਕੁਇੰਟਲ ਗੰਨੇ ਦਾ ਮੁੱਲ ਵਧਾਉਣ ਦੀ ਮੰਗ ਕੀਤੀ ਗਈ।

ਇਸ ਤੋਂ ਇਲਾਵਾ ਸ਼ੂਗਰ ਮਿੱਲ ਫਲਾਈਓਵਰ ਥੱਲੇ ਸਰਵਿਸ ਲੇਨ ਵਾਲੀ ਸੜਕ ਬਣਾਉਣ ਦੀ ਮੰਗ ਵੀ ਕੀਤੀ। ਇਸ ਤੋਂ ਪਹਿਲਾਂ ਕਿਸਾਨਾਂ ਨੇ ਐੱਸ ਡੀ ਐੱਮ ਦਫ਼ਤਰ ਅੱਗੇ ਕਰੀਬ ਦੋ ਘੰਟੇ ਧਰਨਾ ਵੀ ਦਿੱਤਾ ਗਿਆ। ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਸਰਕਲ ਪ੍ਰਧਾਨ ਕਾਲਾ ਅਠੌਲੀ ਤੋਂ ਇਲਾਵਾ ਸਤਨਾਮ ਸਿੰਘ ਸਾਹਨੀ ਜਨਰਲ ਸਕੱਤਰ, ਕ੍ਰਿਪਾਲ ਸਿੰਘ ਮੂਸਾਪੁਰ ਸੀਨੀਅਰ ਮੀਤ ਪ੍ਰਧਾਨ, ਸੰਤੋਖ ਸਿੰਘ ਲੱਖਪੁਰ ਸੀਨੀਅਰ ਕਿਸਾਨ ਆਗੂ, ਹਰਭਜਨ ਸਿੰਘ ਬਾਜਵਾ ਸੀਨੀਅਰ ਮੀਤ ਪ੍ਰਧਾਨ, ਗੁਰਪਾਲ ਸਿੰਘ ਪਾਲਾ ਮੌਲੀ ਪ੍ਰੈੱਸ ਸਕੱਤਰ ਨੇ ਕਿਹਾ ਕਿ ਫਗਵਾੜਾ ਦੀ ਗੰਨਾਂ ਮਿੱਲ ਵੱਲ ਕਿਸਾਨਾਂ ਦੀ ਕਰੀਬ 27 ਕਰੋੜ ਰੁਪਏ ਦੀ ਰਕਮ ਬਕਾਇਆ ਹੈ। ਉਨ੍ਹਾਂ ਕਿਹਾ ਕਿ ਜੋ ਵੀ ਸਰਕਾਰ ਪੰਜਾਬ ’ਚ ਆਉਂਦੀ ਹੈ, ਉਹ ਗੰਨੇ ਦੀ ਅਦਾਇਗੀ ਦਾ ਭਰੋਸਾ ਤਾਂ ਦਿੰਦੀ ਹੈ ਪਰ ਅਮਲ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਜੇਕਰ ਮੰਗਾਂ ਨੂੰ ਅੱਖੋਂ ਪਰੋਖੇ ਕੀਤਾ ਗਿਆ ਤਾਂ ਵੱਡਾ ਅੰਦੋਲਨ ਸ਼ੁਰੂ ਕੀਤਾ ਜਾਵੇਗਾ। ਇਸ ਮੌਕੇ ਬਲਾਕ ਪ੍ਰਧਾਨ ਹਰਵਿੰਦਰ ਸਿੰਘ ਖੁਨਖੁਨ ਮਾਨਾਂਵਾਲੀ, ਬਲਜਿੰਦਰ ਸਿੰਘ ਮਾਨਾਂਵਾਲੀ, ਹਰਦੀਪ ਸਿੰਘ ਨਸੀਰਾਬਾਦ, ਹਰਨੇਕ ਸਿੰਘ ਸਾਬਕਾ ਸਰਪੰਚ ਮਲਕਪੁਰ, ਸੁਰਿੰਦਰ ਸਿੰਘ ਰਿਟਾ. ਜੇ.ਈ. ਮਲਕਪੁਰ, ਸਤਨਾਮ ਸਿੰਘ, ਜਸਵੀਰ ਸਿੰਘ ਵਿਰਕ, ਹਰਦੀਪ ਸਿੰਘ ਮੌਲੀ, ਹਰਿੰਦਰ ਸਿੰਘ ਸ਼ੇਰਗਿਲ ਨੰਗਲਮਾਝਾ, ਰਣਜੀਤ ਸਿੰਘ, ਤਰਲੋਚਨ ਸਿੰਘ, ਕਸ਼ਮੀਰ ਸਿੰਘ, ਸੁਰਿੰਦਰ ਸਿੰਘ, ਕੁਲਬੀਰ ਸਿੰਘ, ਇੰਦਰਜੀਤ ਸਿੰਘ ਰਾਜੂ, ਲਖਬੀਰ ਸਿੰਘ ਮੀਰਾਪੁਰ, ਗੁਰਮੁਖ ਸਿੰਘ ਅਠੌਲੀ ਅਤੇ ਸੁਰਜੀਤ ਸਿੰਘ ਅਠੌਲੀ ਹਾਜ਼ਰ ਸਨ।

Advertisement

Advertisement
Advertisement
×