ਵਿਦਿਆਰਥੀ ਆਗੂ ਉਮਰ ਖ਼ਾਲਿਦ ਦੀ ਰਿਹਾਈ ਮੰਗੀ
ਦੇਸ਼ ਭਗਤ ਯਾਦਗਾਰ ਕਮੇਟੀ ਦੇ ਪ੍ਰਧਾਨ ਅਜਮੇਰ ਸਿੰਘ ਜਨਰਲ ਸਕੱਤਰ ਪ੍ਰਿਥੀਪਾਲ ਸਿੰਘ ਮਾੜੀਮੇਘਾ ਅਤੇ ਸਭਿਆਚਾਰਕ ਵਿੰਗ ਦੇ ਕਨਵੀਨਰ ਅਮੋਲਕ ਸਿੰਘ ਨੇ ਵਿਦਿਆਰਥੀ ਆਗੂ ਉਮਰ ਖਾਲਿਦ ਦੀ ਰਿਹਾਈ ਦੀ ਮੰਗ ਕੀਤੀ ਹੈ। ਆਗੂਆਂ ਨੇ ਕਿਹਾ ਕਿ ਦੇਸ਼ ਭਗਤ ਯਾਦਗਾਰ ਕਮੇਟੀ ਦੀ...
Advertisement
ਦੇਸ਼ ਭਗਤ ਯਾਦਗਾਰ ਕਮੇਟੀ ਦੇ ਪ੍ਰਧਾਨ ਅਜਮੇਰ ਸਿੰਘ ਜਨਰਲ ਸਕੱਤਰ ਪ੍ਰਿਥੀਪਾਲ ਸਿੰਘ ਮਾੜੀਮੇਘਾ ਅਤੇ ਸਭਿਆਚਾਰਕ ਵਿੰਗ ਦੇ ਕਨਵੀਨਰ ਅਮੋਲਕ ਸਿੰਘ ਨੇ ਵਿਦਿਆਰਥੀ ਆਗੂ ਉਮਰ ਖਾਲਿਦ ਦੀ ਰਿਹਾਈ ਦੀ ਮੰਗ ਕੀਤੀ ਹੈ। ਆਗੂਆਂ ਨੇ ਕਿਹਾ ਕਿ ਦੇਸ਼ ਭਗਤ ਯਾਦਗਾਰ ਕਮੇਟੀ ਦੀ ਜਨਰਲ ਬਾਡੀ ਨੇ ਮੰਗ ਕੀਤੀ ਹੈ ਕਿ ਸੁਪਰੀਮ ਕੋਰਟ ਵੱਲੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਕੈਦੀਆਂ ਨੂੰ ਰਿਹਾਈ ਸਬੰਧੀ ਜਾਰੀ ਹੁਕਮਾਂ ਨੂੰ ਅਮਲ ’ਚ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਜਵਾਹਰਲਾਲ ਨਹਿਰੂ ਯੂਨੀਵਰਸਿਟੀ ਦੀਆਂ ਜਮਹੂਰੀ ਸਰਗਰਮੀਆਂ ਦੇ ਅਹਿਮ ਚਿਹਰੇ ਉਮਰ ਖ਼ਾਲਿਦ ਜਿਸ ਨੂੰ ਪੰਜ ਸਾਲਾਂ ਤੋਂ ਵੀ ਵੱਧ ਅਰਸੇ ਤੋਂ ਬਿਨਾਂ ਮੁਕੱਦਮਾ ਚਲਾਏ ਤਿਹਾੜ ਜੇਲ੍ਹ ’ਚ ਕੈਦ ਕੀਤਾ ਹੋਇਆ ਹੈ, ਨੂੰ ਸੁਪਰੀਮ ਕੋਰਟ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਰਿਹਾਅ ਕੀਤਾ ਜਾਵੇ।
Advertisement
Advertisement
×