ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ
ਹਵਾਰਾ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਹੈ। ਕਮੇਟੀ ਆਗੂਆਂ ਨੇ ਕੇਂਦਰ ਸਰਕਾਰ ਨੂੰ ਸਵਾਲ ਕੀਤਾ ਕਿ ਜੇਕਰ ਤਾਲਿਬਾਨੀਆਂ ਜਿਨ੍ਹਾਂ ਨੂੰ ਭਾਜਪਾ ਅਤਿਵਾਦੀ ਕਹਿੰਦੀ ਸੀ, ਦੀ ਸਰਕਾਰ ਨਾਲ ਸਮਝੌਤਾ ਕਰਕੇ ਕਾਬਲ ਵਿਖੇ ਭਾਰਤੀ ਦੂਤਾਵਾਸ ਖੋਲ੍ਹਣ ਦਾ ਫ਼ੈਸਲਾ...
ਹਵਾਰਾ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਹੈ। ਕਮੇਟੀ ਆਗੂਆਂ ਨੇ ਕੇਂਦਰ ਸਰਕਾਰ ਨੂੰ ਸਵਾਲ ਕੀਤਾ ਕਿ ਜੇਕਰ ਤਾਲਿਬਾਨੀਆਂ ਜਿਨ੍ਹਾਂ ਨੂੰ ਭਾਜਪਾ ਅਤਿਵਾਦੀ ਕਹਿੰਦੀ ਸੀ, ਦੀ ਸਰਕਾਰ ਨਾਲ ਸਮਝੌਤਾ ਕਰਕੇ ਕਾਬਲ ਵਿਖੇ ਭਾਰਤੀ ਦੂਤਾਵਾਸ ਖੋਲ੍ਹਣ ਦਾ ਫ਼ੈਸਲਾ ਕੀਤਾ ਜਾ ਸਕਦਾ ਹੈ ਤਾਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਜੇਲ੍ਹਾਂ ਵਿੱਚੋਂ ਰਿਹਾਅ ਕਿਉਂ ਨਹੀਂ ਕੀਤਾ ਜਾ ਸਕਦਾ?
ਕਮੇਟੀ ਦੇ ਬੁਲਾਰੇ ਪ੍ਰੋਫੈਸਰ ਬਲਜਿੰਦਰ ਸਿੰਘ, ਬਾਪੂ ਗੁਰਚਰਨ ਸਿੰਘ, ਡਾ. ਸੁਖਦੇਵ ਸਿੰਘ ਬਾਬਾ ਅਤੇ ਮਹਾਬੀਰ ਸਿੰਘ ਸੁਲਤਾਨਵਿੰਡ ਨੇ ਕਿਹਾ ਅਫ਼ਗਾਨਿਸਤਾਨ ਦੇ ਵਿਦੇਸ਼ ਮੰਤਰੀ ਅਮੀਰ ਖ਼ਾਨ ਮੁਤੱਕੀ ਦੀ ਭਾਰਤ ਫੇਰੀ ਦੌਰਾਨ ਦੋਹਾਂ ਦੇਸ਼ਾਂ ਦੇ ਰਿਸ਼ਤਿਆਂ ਨੂੰ ਮਜ਼ਬੂਤ ਕਰਨ ਲਈ ਭਾਰਤ ਵੱਲੋਂ ਕਾਬਲ ਵਿਖੇ ਦੂਤਾਵਾਸ ਖੋਲ੍ਹਿਆ ਜਾ ਰਿਹਾ ਹੈ ਜਦਕਿ ਵੱਖ-ਵੱਖ ਮੁਲਕਾਂ ਨੇ ਮੌਜੂਦਾ ਅਫਗਾਨਿਸਤਾਨ ਸਰਕਾਰ ਨੂੰ ਅਜੇ ਤੱਕ ਮਾਨਤਾ ਨਹੀਂ ਦਿਤੀ ।
ਹਵਾਰਾ ਕਮੇਟੀ ਨੇ ਸਰਕਾਰ ਨੂੰ ਯਾਦ ਕਰਵਾਇਆ ਕਿ ਤਾਲਿਬਾਨੀਆਂ ਨੇ ਸਿੱਖਾਂ ਅਤੇ ਹਿੰਦੂਆਂ ਦੇ ਵੱਡੀ ਗਿਣਤੀ ਵਿੱਚ ਕਤਲੇਆਮ ਤੋਂ ਇਲਾਵਾ ਗੁਰਦੁਆਰਿਆਂ ਅਤੇ ਮੰਦਰਾਂ ਨੂੰ ਵੀ ਤਬਾਹ ਕੀਤਾ ਅਤੇ ਉਨ੍ਹਾਂ ਨੂੰ ਮੁਲਕ ਛੱਡਣ ਲਈ ਮਜਬੂਰ ਕੀਤਾ ਸੀ। ਮਨੁੱਖੀ ਅਧਿਕਾਰਾਂ ਦੀ ਉਲਘਣਾ ਦੀ ਸਾਰੀਆਂ ਹੱਦਾਂ ਤੋੜ ਦਿੱਤੀਆਂ ਸਨ ਜਿਸਦਾ ਭਾਰਤ ਡੱਟ ਕੇ ਵਿਰੋਧ ਕਰਦਾ ਰਿਹਾ ਹੈ।