ਪੱਤਰ ਪ੍ਰੇਰਕ
ਸ਼ਾਹਕੋਟ, 22 ਅਗਸਤ
ਐਸ.ਸੀ/ਬੀ.ਸੀ ਅਧਿਆਪਕ ਯੂਨੀਅਨ (ਪੰਜਾਬ) ਜ਼ਿਲ੍ਹਾ ਜਲੰਧਰ ਨੇ ਸੂਬਾ ਸੀਨੀਅਰ ਮੀਤ ਪ੍ਰਧਾਨ ਹਰਬੰਸ ਲਾਲ ਪਰਜੀਆਂ ਤੇ ਜ਼ਿਲ੍ਹਾ ਪ੍ਰਧਾਨ ਗੁਰਮੇਜ ਲਾਲ ਹੀਰ ਦੀ ਅਗਵਾਈ ਵਿਚ ਆਪ ਦੇ ਵਿਧਾਇਕ ਬਲਕਾਰ ਸਿੰਘ ਨੂੰ ਮੰਗ ਪੱਤਰ ਦੇ ਕੇ ਰਾਖਵਾਂਕਰਨ ਜਾਰੀ ਰੱਖਣ ਅਤੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਮੁੱਖ ਮੰਤਰੀ ਕੋਲ ਪਹੁੰਚਾਉਣ ਦੀ ਮੰਗ ਕੀਤੀ। ਜ਼ਿਲ੍ਹਾ ਸਕੱਤਰ ਗੁਰਦੇਵ ਰਾਮ ਚਿੱਟੀ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਦਲਿਤਾਂ ਨੂੰ ਅਣਗੌਲਿਆ ਕੀਤੇ ਜਾਣ ਕਾਰਨ ਦਲਿਤਾਂ ਵਿਚ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਸਾਬਕਾ ਏ.ਜੀ ਪੰਜਾਬ ਅਨਮੋਲ ਰਤਨ ਖਿਲਾਫ ਕੋਈ ਕਾਰਵਾਈ ਨਾ ਕੀਤੀ ਤਾਂ ਉਹ ਮੁਲਾਜ਼ਮਾਂ ਤੇ ਦਲਿਤ ਹਿਤੈਸ਼ੀ ਜਥੇਬੰਦੀਆਂ ਨੂੰ ਨਾਲ ਲੈ ਕੇ ਵੱਡਾ ਸੰਘਰਸ਼ ਵਿੱਢਣਗੇ। ਉਨ੍ਹਾਂ ਮੰਗ ਪੱਤਰ ਦੇ ਕੇ 85 ਵੀਂ ਸੋਧ ਨੂੰ ਲਾਗੂ ਕਰਨ, 10.10.2014 ਦੇ ਜਾਰੀ ਗੈਰ ਸੰਵਿਧਾਨਿਕ ਪੱਤਰ ਨੂੰ ਵਾਪਿਸ ਲੈਣ, ਐਸ.ਸੀ/ਬੀ.ਸੀ ਵਿਦਿਆਰਥੀਆਂ ਦੇ ਪਿਛਲੇ ਸਾਲਾਂ ਦੇ ਰੁਕੇ ਵਜ਼ੀਫੇ ਜਾਰੀ ਕਰਨ ਦੀ ਮੰਗ ਕੀਤੀ।