DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕਰਤਾਰਪੁਰ ਤੋਂ ਅਕਾਲੀ ਦਲ ਦਾ ਹਲਕਾ ਇੰਚਾਰਜ ਲਾਉਣ ਦੀ ਮੰਗ

ਮਸਲਾ ਸੁਖਬੀਰ ਸਿੰਘ ਬਾਦਲ ਦੇ ਧਿਆਨ ਵਿਚ ਲਿਆਂਦਾ ਜਾਵੇਗਾ: ਕੋਹਾਡ਼

  • fb
  • twitter
  • whatsapp
  • whatsapp
featured-img featured-img
ਜਲੰਧਰ ਦਿਹਾਤੀ ਦੇ ਪ੍ਰਧਾਨ ਬਚਿੱਤਰ ਸਿੰਘ ਕੋਹਾੜ ਵਰਕਰਾਂ ਨਾਲ ਮੀਟਿੰਗ ਕਰਦੇ ਹੋਏ।
Advertisement

ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਕਰਤਾਰਪੁਰ ਦੇ ਵਰਕਰਾਂ ਦੀ ਮੀਟਿੰਗ ਪਿੰਡ ਸੰਗਲ ਸੋਹਲ ਵਿੱਚ ਜਥੇਦਾਰ ਬਲਜੀਤ ਸਿੰਘ ਸੋਹਲ ਦੀ ਅਗਵਾਈ ਵਿੱਚ ਹੋਈ। ਜਥੇਦਾਰ ਸੋਹਲ ਨੇ ਸ਼੍ਰੋਮਣੀ ਅਕਾਲੀ ਦਲ ਜਲੰਧਰ ਦਿਹਾਤੀ ਦੇ ਪ੍ਰਧਾਨ ਬਚਿੱਤਰ ਸਿੰਘ ਕੋਹਾੜ ਤੋਂ ਮੰਗ ਕੀਤੀ ਕਿ ਪਾਰਟੀ ਹਾਈ ਕਮਾਂਡ ਦੇ ਧਿਆਨ ਵਿੱਚ ਲਿਆ ਕੇ ਹਲਕਾ ਕਰਤਾਰਪੁਰ ਵਿੱਚ ਯੋਗ ਵਿਅਕਤੀ ਨੂੰ ਹਲਕਾ ਇੰਚਾਰਜ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਹਲਕਾ ਇੰਚਾਰਜ ਤੋਂ ਬਗੈਰ ਪਾਰਟੀ ਦੀਆਂ ਹਲਕੇ ਵਿੱਚ ਘੱਟ ਰਹੀਆਂ ਗਤੀਵਿਧੀਆਂ ਕਾਰਨ ਵਰਕਰਾਂ ਵਿੱਚ ਨਿਰਾਸ਼ਾ ਪਾਈ ਜਾ ਰਹੀ ਹੈ। ਇਸ ਮੌਕੇ ਬਚਿੱਤਰ ਸਿੰਘ ਕੋਹਾੜ ਨੇ ਕਿਹਾ ਕਿ ਹਲਕਾ ਇੰਚਾਰਜ ਨਾ ਹੋਣ ਕਾਰਨ ਪਾਰਟੀ ਵਰਕਰਾਂ ਨੂੰ ਆ ਰਹੀਆਂ ਸਮੱਸਿਆਵਾਂ ਦੇ ਹੱਲ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਧਿਆਨ ਵਿੱਚ ਲਿਆ ਕੇ ਜਲਦ ਹਲਕਾ ਇੰਚਾਰਜ ਲਾਇਆ ਜਾਵੇਗਾ। ਇਸ ਮੌਕੇ ਰੇਸ਼ਮ ਸਿੰਘ ਗੋਨਾ ਚੱਕ ਬਲਜੀਤ ਸਿੰਘ ਖਹਿਰਾ ਮਾਝਾ ਰਾਜਵੀਰ ਸਿੰਘ ਅਵਤਾਰ ਸਿੰਘ ਨਿੱਜਰ ਕੇਵਲ ਸਿੰਘ ਦਿਓਲ ਪਲਵਿੰਦਰ ਸਿੰਘ ਮੌਜੂਦ ਸਨ।

Advertisement

 

Advertisement

Advertisement
×