‘ਆਪ’ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਹਲਕੇ ਦੇ ਸਰਪੰਚਾਂ ਦੇ ਵਫ਼ਦ ਨਾਲ ਅੱਜ ਕੇਂਦਰੀ ਜਲ ਸ਼ਕਤੀ ਮੰਤਰੀ ਸੀ ਆਰ ਪਾਟਿਲ ਨਾਲ ਮੁਲਾਕਾਤ ਕੀਤੀ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਅਜਨਾਲਾ ਨੂੰ ਹੜ੍ਹਾਂ ਤੋਂ ਬਚਾਉਣ ਲਈ ਜੰਮੂ-ਕਸ਼ਮੀਰ ਵਿੱਚ ਉਝ ਨਦੀ ’ਤੇ ਡੈਮ ਬਣਾਉਣ ਲਈ ਫੌਰੀ ਕਦਮ ਚੁੱਕੇ ਜਾਣ। ਮੁਲਾਕਾਤ ਦੌਰਾਨ ਧਾਲੀਵਾਲ ਨੇ ਉਝ ਨਦੀ ਦੇ ਪਾਣੀ ਕਾਰਨ ਅਜਨਾਲਾ ਦੇ ਲੋਕਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਲਾਂ ਵੱਲ ਧਿਆਨ ਦਿਵਾਇਆ। ਉਨ੍ਹਾਂ ਕਿਹਾ ਕਿ ਇਸ ਨਦੀ ਨੇ ਅਜਨਾਲਾ ਵਿੱਚ ਵਾਰ-ਵਾਰ ਹੜ੍ਹ ਅਤੇ ਤਬਾਹੀ ਮਚਾਈ ਹੈ, ਜਿਸ ਨਾਲ ਇਲਾਕੇ ਦੇ ਲੋਕਾਂ ਦੇ ਜੀਵਨ ਅਤੇ ਰੋਜ਼ੀ-ਰੋਟੀ ’ਤੇ ਬੁਰਾ ਅਸਰ ਪਿਆ ਹੈ। ਹੜ੍ਹਾਂ ਦੇ ਲਗਾਤਾਰ ਖ਼ਤਰੇ ਨੇ ਇਲਾਕੇ ਦੇ ਆਰਥਿਕ ਵਿਕਾਸ ਨੂੰ ਵੀ ਪ੍ਰਭਾਵਿਤ ਕੀਤਾ ਹੈ। ਇਸ ਪ੍ਰਾਜੈਕਟ ਦੀ ਅਹਿਮੀਅਤ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਉਝ ਡੈਮ ਦੇ ਨਿਰਮਾਣ ਨਾਲ ਵਾਰ-ਵਾਰ ਆਉਂਦੇ ਹੜ੍ਹਾਂ ਦੇ ਖ਼ਤਰੇ ਦਾ ਵੱਡੇ ਪੱਧਰ ’ਤੇ ਪੱਕਾ ਹੱਲ ਹੋ ਜਾਵੇਗਾ। ਹੜ੍ਹ ਨਿਯੰਤਰਣ ਦੇ ਨਾਲ-ਨਾਲ ਇਹ ਪ੍ਰਾਜੈਕਟ ਬਿਜਲੀ ਪੈਦਾ ਕਰੇਗਾ, ਸਿੰਚਾਈ ਲਈ ਨਹਿਰਾਂ ਮੁਹੱਈਆ ਕਰਵਾਏਗਾ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਅਵਸਰ ਪੈਦਾ ਕਰੇਗਾ। ਇਹ ਸਰਹੱਦੀ ਖੇਤਰ ਦੇ ਆਰਥਿਕ ਅਤੇ ਸਮਾਜਿਕ ਵਿਕਾਸ ਵੱਲ ਇੱਕ ਵੱਡਾ ਕਦਮ ਸਾਬਤ ਹੋ ਸਕਦਾ ਹੈ। ਉਹ ਪਹਿਲਾਂ ਵੀ ਪੰਜਾਬ ਅਤੇ ਜੰਮੂ-ਕਸ਼ਮੀਰ ਦੇ ਰਾਜਪਾਲਾਂ ਕੋਲ ਇਹ ਮੁੱਦਾ ਉਠਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਕੇਂਦਰੀ ਜਲ ਸ਼ਕਤੀ ਮੰਤਰੀ ਨਾਲ ਇਹ ਮੁਲਾਕਾਤ ਕੇਂਦਰ ਸਰਕਾਰ ਅੱਗੇ ਸਿੱਧੇ ਤੌਰ ’ਤੇ ਮੰਗ ਰੱਖਣ ਅਤੇ ਇਸ ਲੰਬੇ ਸਮੇਂ ਤੋਂ ਲਟਕ ਰਹੇ ਪ੍ਰਾਜੈਕਟ ’ਤੇ ਜਲਦ ਕਾਰਵਾਈ ਦੀ ਮੰਗ ਕਰਨ ਲਈ ਕੀਤੀ ਗਈ ਸੀ।
- The Tribune Epaper
- The Tribune App - Android
- The Tribune App - iOS
- Punjabi Tribune online
- Punjabi Tribune Epaper
- Punjabi Tribune App - Android
- Punjabi Tribune App - iOS
- Dainik Tribune online
- Dainik Tribune Epaper
- Dainik Tribune App - Android
- Dainik Tribune App - ios
- Subscribe To Print Edition
- Contact Us
- About Us
- Code of Ethics
- Archive
+
Advertisement
Advertisement
Advertisement
Advertisement
×

