ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸ਼ੇਰੋਂ ਖੰਡ ਮਿੱਲ ਚਾਲੂ ਕਰਨ ਦੀ ਮੰਗ

ਸੰਯੁਕਤ ਕਿਸਾਨ ਮੋਰਚਾ ਨੇ ‘ਆਪ’ ਉਮੀਦਵਾਰ ਨੂੰ ਮੰਗ ਪੱਤਰ ਦਿੱਤਾ
‘ਆਪ’ ਉਮੀਦਵਾਰ ਨੂੰ ਮੰਗ ਪੱਤਰ ਦਿੰਦਾ ਹੋਇਆ ਵਫ਼ਦ। -ਫੋਟੋ: ਗੁਰਬਖਸ਼ਪੁਰੀ
Advertisement

ਸੰਯੁਕਤ ਕਿਸਾਨ ਮੋਰਚਾ ਨਾਲ ਸਬੰਧਤ ਕਿਸਾਨ ਜਥੇਬੰਦੀਆਂ ਨੇ ਇਲਾਕੇ ਦੀ ਸਹਿਕਾਰੀ ਖੰਡ ਮਿੱਲ ਸ਼ੇਰੋਂ ਨੂੰ ਫਿਰ ਤੋਂ ਚਾਲੂ ਕਰਵਾਉਣ ਲਈ ਜਥੇਬੰਦਕ ਹੰਭਲਾ ਮਾਰਨਾ ਸ਼ੁਰੂ ਕੀਤਾ ਹੈ| ਇਸ ਸਬੰਧੀ ਜਥੇਬੰਦੀਆਂ ਦੇ ਇੱਕ ਵਫ਼ਦ ਵੱਲੋਂ ਤਰਨ ਤਾਰਨ ਵਿਧਾਨ ਸਭਾ ਹਲਕੇ ਦੀ ਹੋਣ ਵਾਲੀ ਜ਼ਿਮਨੀ ਚੋਣ ਲਈ ਹਾਕਮ ਧਿਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਨੂੰ ਮੰਗ ਪੱਤਰ ਦਿੱਤਾ|

ਵਫ਼ਦ ਵਿੱਚ ਕਿਸਾਨ ਆਗੂ ਦਲਜੀਤ ਸਿੰਘ ਦਿਆਲਪੁਰਾ, ਨਛੱਤਰ ਸਿੰਘ ਤਰਨ ਤਾਰਨ, ਦਲਵਿੰਦਰ ਸਿੰਘ ਪੰਨੂ, ਤਰਸੇਮ ਸਿੰਘ ਲੁਹਾਰ,ਅਜੈਬ ਸਿੰਘ ਅਲਾਦੀਨਪੁਰ, ਭੁਪਿੰਦਰ ਸਿੰਘ ਪੰਡੋਰੀ ਤਖਤ ਮਲ, ਜੱਸਾ ਸਿੰਘ ਕੱਦਗਿਲ, ਸਰਵਨ ਸਿੰਘ ਚੂੰਗ, ਮੇਹਰ ਸਿੰਘ ਚੁਤਾਲਾ, ਮਨਜੀਤ ਸਿੰਘ ਬੱਗੂ ਆਦਿ ਸ਼ਾਮਲ ਸਨ। ਕਿਸਾਨ ਆਗੂ ਹਰਮੀਤ ਸਿੰਘ ਸੰਧੂ ਨੇ ਕਿਹਾ ਕਿ ਮਿੱਲ ਦੇ 19 ਸਾਲ ਦੇ ਕਰੀਬ ਤੋਂ ਬੰਦ ਕਰ ਦੇਣ ਨਾਲ ਮਿਲ ਦੀ ਮਸ਼ੀਨਰੀ ਨੂੰ ਪੂਰੀ ਤਰ੍ਹਾਂ ਨਾਲ ਜੰਗਾਲ ਲੱਗ ਗਿਆ ਹੈ|

Advertisement

ਮਿੱਲ ਦੇ ਸੈਂਕੜੇ ਮੁਲਾਜ਼ਮਾਂ ਤੋਂ ਰੁਜ਼ਗਾਰ ਖੁੱਸ ਚੁੱਕਾ ਹੈ| ਉਨ੍ਹਾਂ ਕਿਹਾ ਕਿ ਮਿੱਲ ਦੀ ਮਾਲਕੀ ਵਾਲੀ ਕਰੀਬ 100 ਏਕੜ ਜ਼ਮੀਨ ਬੇਕਾਰ ਪਈ ਹੈ, ਜਿਸ ਨਾਲ ਅੱਜ ਤੱਕ ਸਰਕਾਰ ਦੇ ਖਜ਼ਾਨੇ ਨੂੰ ਕਰੋੜਾਂ ਰੁਪਏ ਦਾ ਨੁਕਸਾਨ ਹੋ ਚੁੱਕਾ ਹੈ| ਵਫ਼ਦ ਨੇ ਚਿਤਾਵਨੀ ਦਿੱਤੀ ਕਿ ਮਿੱਲ ਦੇ ਤੁਰੰਤ ਚਾਲੂ ਨਾ ਕੀਤੇ ਜਾਣ ’ਤੇ ਇਲਾਕੇ ਦੇ ਕਿਸਾਨ ਤਰਨ ਤਾਰਨ ਦੀ ਜ਼ਿਮਨੀ ਚੋਣ ਦੌਰਾਨ ਸਰਕਾਰ ਦੇ ਖਿਲਾਫ਼ ਫਤਵਾ ਦੇਣਗੇ|

Advertisement
Show comments