DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਧਾਮੀ ਤੇ ਸੁਖਬੀਰ ਨੂੰ ਤਲਬ ਕਰਨ ਦੀ ਮੰਗ

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਰਕਿੰਗ ਕਮੇਟੀ ਮੈਂਬਰ ਜਰਨੈਲ ਸਿੰਘ ਗੜਦੀਵਾਲਾ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਤੋਂ ਮੰਗ ਕੀਤੀ ਕਿ 27 ਜੂਨ ਦੇ ਜਨਤਕ ਇਜਲਾਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ...

  • fb
  • twitter
  • whatsapp
  • whatsapp
Advertisement

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਰਕਿੰਗ ਕਮੇਟੀ ਮੈਂਬਰ ਜਰਨੈਲ ਸਿੰਘ ਗੜਦੀਵਾਲਾ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਤੋਂ ਮੰਗ ਕੀਤੀ ਕਿ 27 ਜੂਨ ਦੇ ਜਨਤਕ ਇਜਲਾਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਾਬਕਾ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਲਬ ਕੀਤਾ ਜਾਵੇ। ਉਨ੍ਹਾਂ ਦੋਸ਼ ਲਾਇਆ ਕਿ ਪਹਿਲੇ ਦੋਵੇਂ ਆਗੂ ਅਕਾਲ ਤਖਤ ਦੀ ਬਜਾਏ ਅਕਾਲੀ ਦਲ (ਬਾਦਲ) ਪ੍ਰਤੀ ਵਫ਼ਾਦਾਰੀ ਨਿਭਾ ਰਹੇ ਹਨ। ਗੜਦੀਵਾਲਾ ਨੇ ਦਾਅਵਾ ਕੀਤਾ ਕਿ 2 ਦਸੰਬਰ 2024 ਹੁਕਮਨਾਮੇ ਤਹਿਤ ਭਰਤੀ ਲਈ ਬਣਾਈ ਸੱਤ ਮੈਂਬਰੀ ਕਮੇਟੀ ਤੋਂ ਅਸਤੀਫ਼ੇ ਦੇ ਕੇ ਧਾਮੀ ਅਤੇ ਬਡੂੰਗਰ ਨੇ ਹੁਕਮਨਾਮੇ ਦੀ ਉਲੰਘਣਾ ਕੀਤੀ ਹੈ।

Advertisement
Advertisement
×