ਕੋਇਟਾ ’ਚ ਗੁਰਦੁਆਰਾ ਢਾਹੁਣਾ ਸਿੱਖ ਵਿਰਾਸਤ ’ਤੇ ਹਮਲਾ: Dhami
ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਦੀ ਰਾਜਧਾਨੀ ਕੋਇਟਾ ’ਚ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੀ ਇਤਿਹਾਸਕ ਇਮਾਰਤ ਨੂੰ ਢਾਹ ਕੇ ਉੱਥੇ ਸ਼ਾਪਿੰਗ ਪਲਾਜ਼ਾ ਬਣਾਉਣ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਗੰਭੀਰ ਅਤੇ ਚਿੰਤਾ ਵਾਲਾ ਮਾਮਲਾ...
Advertisement
ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਦੀ ਰਾਜਧਾਨੀ ਕੋਇਟਾ ’ਚ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੀ ਇਤਿਹਾਸਕ ਇਮਾਰਤ ਨੂੰ ਢਾਹ ਕੇ ਉੱਥੇ ਸ਼ਾਪਿੰਗ ਪਲਾਜ਼ਾ ਬਣਾਉਣ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਗੰਭੀਰ ਅਤੇ ਚਿੰਤਾ ਵਾਲਾ ਮਾਮਲਾ ਆਖਿਆ ਹੈ। ਉਨ੍ਹਾਂ ਭਾਰਤ ਦੇ ਵਿਦੇਸ਼ ਮੰਤਰਾਲੇ ਨੂੰ ਇਹ ਮਾਮਲਾ ਕੂਟਨੀਤਕ ਤੌਰ ’ਤੇ ਪਾਕਿਸਤਾਨ ਸਰਕਾਰ ਕੋਲ ਉਠਾਉਣ ਲਈ ਆਖਿਆ ਹੈ। ਸ੍ਰੀ ਧਾਮੀ ਨੇ ਕਿਹਾ ਕਿ ਪਾਕਿਸਤਾਨ ਵਿੱਚ ਗੁਰਦੁਆਰੇ ਨੂੰ ਢਾਹ ਕੇ ਵਪਾਰਕ ਉਸਾਰੀਆਂ ਕਰਨਾ ਸਿੱਖ ਭਾਵਨਾਵਾਂ ਦਾ ਨਿਰਾਦਰ ਹੈ। ਉਨ੍ਹਾਂ ਨੇ ਪਾਕਿਸਤਾਨ ਸਰਕਾਰ ਨੂੰ ਕਿਹਾ ਕਿ ਉਹ ਤੁਰੰਤ ਦਖ਼ਲ ਦੇ ਕੇ ਚੱਲ ਰਹੀ ਉਸਾਰੀ ਨੂੰ ਰੋਕਣ ਅਤੇ ਗੁਰਦੁਆਰੇ ਦੀ ਜਾਇਦਾਦ ਨੂੰ ਸਿੱਖ ਕੌਮ ਦੇ ਹਵਾਲੇ ਕੀਤਾ ਜਾਵੇ। ਭਾਜਪਾ ਦੇ ਬੁਲਾਰੇ ਆਰਪੀ ਸਿੰਘ ਨੇ ਵੀ ਇਸ ਕਾਰਵਾਈ ’ਤੇ ਇਤਰਾਜ਼ ਕੀਤਾ ਹੈ।
Advertisement
Advertisement
×

