ਖ਼ਸਤਾ ਹਾਲ ਸੜਕ ਤੋਂ ਪ੍ਰੇਸ਼ਾਨ ਲੋਕਾਂ ਵੱਲੋਂ ਪ੍ਰਦਰਸ਼ਨ

ਖ਼ਸਤਾ ਹਾਲ ਸੜਕ ਤੋਂ ਪ੍ਰੇਸ਼ਾਨ ਲੋਕਾਂ ਵੱਲੋਂ ਪ੍ਰਦਰਸ਼ਨ

ਪਿੰਡ ਵਾਸੀ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ। -ਫੋਟੋ: ਧਵਨ

ਪੱਤਰ ਪ੍ਰੇਰਕ
ਪਠਾਨਕੋਟ, 15 ਜੁਲਾਈ

ਕੋਠੇ ਮਨਵਾਲ ਤੋਂ ਗੁਸਾਈਂਪੁਰ ਮਾਰਗ ਦੀ ਪਿਛਲੇ 2 ਸਾਲਾਂ ਤੋਂ ਮੰਦੀ ਹਾਲਤ ਨੂੰ ਲੈ ਕੇ ਪਿੰਡ ਵਾਸੀਆਂ ਨੇ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ।

ਪ੍ਰਦਰਸ਼ਨਕਾਰੀਆਂ ਵਿਜੇ ਸ਼ਰਮਾ, ਰਮੇਸ਼ ਕੁਮਾਰ, ਦੇਸ ਰਾਜ, ਸੁਭਾਸ਼, ਰਮਨ, ਰੂਪ ਲਾਲ, ਮਨੋਹਰ ਲਾਲ, ਵਿਨੋਦ ਕੁਮਾਰ ਤੇ ਰਾਜਨ ਆਦਿ ਨੇ ਕਿਹਾ ਕਿ ਇਹ ਸੜਕ ਪਿਛਲੇ ਲੰਬੇ ਸਮੇਂ ਤੋਂ ਖਸਤਾ ਹਾਲਤ ਵਿੱਚ ਹੈ। ਉਨ੍ਹਾਂ ਕਿਹਾ ਕਿ ਥੋੜ੍ਹਾ ਜਿਹਾ ਮੀਂਹ ਪੈਣ ’ਤੇ ਇਹ ਸੜਕ ਦਲ-ਦਲ ਵਿੱਚ ਬਦਲ ਜਾਂਦੀ ਹੈ। ਇਸ ਕਾਰਨ ਖੇਤਰ ਵਾਸੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਉਹ ਪ੍ਰਸ਼ਾਸਨ ਕੋਲੋਂ ਇਸ ਨੂੰ ਠੀਕ ਕਰਨ ਦੀ ਕਈ ਵਾਰ ਮੰਗ ਕਰ ਚੁੱਕੇ ਹਨ ਪਰ ਪ੍ਰਸ਼ਾਸਨ ਕੁੰਭਕਰਨੀ ਨੀਂਦ ਸੁੱਤਾ ਪਿਆ ਹੈ। ਉਨ੍ਹਾਂ ਕਿਹਾ ਕਿ ਦੋਪਹੀਆ ਵਾਹਨ ਚਾਲਕਾਂ ਨੂੰ ਜ਼ਿਆਦਾ ਪ੍ਰੇਸ਼ਾਨੀ ਆਉਂਦੀ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਸੜਕ ’ਤੇ ਪ੍ਰੀਮਿਕਸ ਵਿਛਾਈ ਜਾਵੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All