ਮੁਲਾਜ਼ਮਾਂ ਵੱਲੋਂ ਕੱਚੇ ਅਧਿਆਪਕਾਂ ਦੇ ਹੱਕ ’ਚ ਮੁਜ਼ਾਹਰਾ
ਪੱਤਰ ਪ੍ਰੇਰਕ ਹੁਸ਼ਿਆਰਪੁਰ, 5 ਜੁਲਾਈ ਸੰਗਰੂਰ ਵਿੱਚ ਕੱਚੇ ਅਧਿਆਪਕਾਂ ’ਤੇ ਹੋਏ ਪੁਲੀਸ ਲਾਠੀਚਾਰਜ ਦੇ ਵਿਰੋਧ ’ਚ ਅੱਜ ਪੰਜਾਬ ਭਰ ਵਿਚ ਰੋਸ ਮੁਜ਼ਾਹਰੇ ਕੀਤੇ ਗਏ। ਇਸੇ ਕੜੀ ਵਿਚ ਅੱਜ ਇੱਥੇ ਸਮੂਹ ਮੁਲਾਜ਼ਮਾਂ ਵੱਲੋਂ ਕੱਚੇ ਅਧਿਆਪਕਾਂ ਦੇ ਹੱਕ ਵਿੱਚ ਪ.ਸ.ਸ.ਫ ਦੇ ਸੂਬਾ...
Advertisement
ਪੱਤਰ ਪ੍ਰੇਰਕ
ਹੁਸ਼ਿਆਰਪੁਰ, 5 ਜੁਲਾਈ
Advertisement
ਸੰਗਰੂਰ ਵਿੱਚ ਕੱਚੇ ਅਧਿਆਪਕਾਂ ’ਤੇ ਹੋਏ ਪੁਲੀਸ ਲਾਠੀਚਾਰਜ ਦੇ ਵਿਰੋਧ ’ਚ ਅੱਜ ਪੰਜਾਬ ਭਰ ਵਿਚ ਰੋਸ ਮੁਜ਼ਾਹਰੇ ਕੀਤੇ ਗਏ। ਇਸੇ ਕੜੀ ਵਿਚ ਅੱਜ ਇੱਥੇ ਸਮੂਹ ਮੁਲਾਜ਼ਮਾਂ ਵੱਲੋਂ ਕੱਚੇ ਅਧਿਆਪਕਾਂ ਦੇ ਹੱਕ ਵਿੱਚ ਪ.ਸ.ਸ.ਫ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ ਤੇ ਗੌਰਮਿੰਟ ਟੀਚਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਮਨਦੀਪ ਸ਼ਰਮਾ ਦੀ ਅਗਵਾਈ ਹੇਠ ਪੰਜਾਬ ਸਰਕਾਰ ਖਿਲਾਫ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ।
Advertisement
×