ਜਨਵਾਦੀ ਇਸਤਰੀ ਸਭਾ ਵੱਲੋਂ ਮੁਜ਼ਾਹਰਾ

ਜਨਵਾਦੀ ਇਸਤਰੀ ਸਭਾ ਵੱਲੋਂ ਮੁਜ਼ਾਹਰਾ

ਪੰਜਾਬ ਪੁਲੀਸ ਦਾ ਪੁਤਲਾ ਫੂਕਦੇ ਹੋਏ ਜਨਵਾਦੀ ਇਸਤਰੀ ਸਭਾ ਦੇ ਕਾਰਕੁਨ।

ਗੁਰਭੇਜ ਸਿੰਘ ਰਾਣਾ
ਸ੍ਰੀ ਹਰਗੋਬਿੰਦਪੁਰ, 11 ਅਗਸਤ

ਜਨਵਾਦੀ ਇਸਤਰੀ ਸਭਾ ਪੰਜਾਬ ਵੱਲੋਂ ਅੱਡਾ ਚੌਕ ਘੁਮਾਣ ਵਿੱਚ ਪਰਮਜੀਤ ਕੌਰ ਭੋਮਾਂ, ਸਰਬਜੀਤ ਕੌਰ ਅਤੇ ਪੁਸ਼ਪਿੰਦਰ ਕੌਰ ਦੀ ਅਗਵਾਈ ਵਿੱਚ ਪੰਜਾਬ ਪੁਲੀਸ ਦਾ ਪੁਤਲਾ ਸਾੜਿਆ ਅਤੇ ਪੰਜਾਬ ਪੁਲੀਸ ਦੀ ਮਾੜੀ ਕਾਰਗੁਜ਼ਾਰੀ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ ਗਈ। ਜਨਵਾਦੀ ਇਸਤਰੀ ਸਭਾ ਪੰਜਾਬ ਦੀ ਜਨਰਲ ਸਕੱਤਰ ਨੀਲਮ ਘੁਮਾਣ ਨੇ ਦੱਸਿਆ ਕਿ ਨੇ ਦੱਸਿਆ ਕਿ ਪੰਜਾਬ ਪੁਲੀਸ ਦੇ ਏਐੱਸਆਈ ਵੱਲੋਂ ਬੀਬੀ ਪੁਸ਼ਪਿੰਦਰ ਕੌਰ ਪਤਨੀ ਗੁਰਮੁੱਖ ਸਿੰਘ ਵਾਸੀ ਨਵੀਂ ਆਬਾਦੀ ਦੇ ਨਾਲ ਕੀਤੇ ਮਾੜੇ ਵਿਵਹਾਰ ਦੇ ਵਿਰੋਧ ਵਿੱਚ ਅੱਜ ਇਹ ਪੁਤਲਾ ਫੂਕਿਆ ਗਿਆ ਹੈ। ਉਨ੍ਹਾਂ ਦੋਸ਼ ਲਾਇ ਕਿ ਉਹ ਉਕਤ ਏਐੱਸਆਈ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਵਾਉਣ ਲਈ ਜੂਨ ਮਹੀਨੇ ਤੋਂ ਪੁਲੀਸ ਕੋਲ ਚੱਕਰ ਲਗਾ ਰਹੇ ਹਨ ਪਰ ਪੁਲੀਸ ਪ੍ਰਸ਼ਾਸਨ ਵੱਲੋਂ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਨਸਾਫ਼ ਲੈਣ ਲਈ ਮਜਬੂਰ ਹੋ ਕੇ ਉਨ੍ਹਾਂ ਸੜਕਾਂ ’ਤੇ ਆਉਣਾ ਪਿਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ 1090 ਪਟਵਾਰੀ, 440 ਜੂਨੀਅਰ ਡਰਾਫਟਸਮੈਨ ਅਤੇ 35 ਸਹਾਇਕ ਜੇਲ੍ਹ ਸੁਪਰਡੈਂਟ ਦੀ ਭਰਤੀ ਪ੍ਰਕਿਰਿਆ ਸ਼ੁਰੂ

ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ 1090 ਪਟਵਾਰੀ, 440 ਜੂਨੀਅਰ ਡਰਾਫਟਸਮੈਨ ਅਤੇ 35 ਸਹਾਇਕ ਜੇਲ੍ਹ ਸੁਪਰਡੈਂਟ ਦੀ ਭਰਤੀ ਪ੍ਰਕਿਰਿਆ ਸ਼ੁਰੂ

ਛੇਤੀ ਜਾਰੀ ਹੋਵੇਗਾ ਇਸ਼ਤਿਹਾਰ ਤੇ ਮੰਗੀਆਂ ਜਾਣਗੀਆਂ ਆਨਲਾਈਨ ਅਰਜ਼ੀਆਂ

ਮੋਗਾ ’ਚ ਨਕਲੀ ਕੀਟਨਾਸ਼ਕਾਂ ਦੇ ਕਾਰੋਬਾਰ ਦਾ ਪਰਦਾਫ਼ਾਸ਼

ਮੋਗਾ ’ਚ ਨਕਲੀ ਕੀਟਨਾਸ਼ਕਾਂ ਦੇ ਕਾਰੋਬਾਰ ਦਾ ਪਰਦਾਫ਼ਾਸ਼

ਲੁਧਿਆਣਾ ਤੋਂ ਆਏ ਸਪਲਾਇਰ ਕਾਰ ਸਣੇ ਸਿਟੀ ਪੁਲੀਸ ਵੱਲੋਂ ਕਾਬੂ

ਸ਼ਹਿਰ

View All