ਪੱਤਰ ਪ੍ਰੇਰਕ
ਹੁਸ਼ਿਆਰਪੁਰ, 14 ਸਤੰਬਰ
ਪੰਜਾਬ ਸਰਕਾਰ ਵੱਲੋਂ ਦਿੱਤੀ ਤਨਖ਼ਾਹ ਕਮਿਸ਼ਨ ਦੀ ਅਧੂਰੀ ਰਿਪੋਰਟ ਨੂੰ ਲੈ ਕੇ ਨਰਸਿੰਗ ਸਟਾਫ਼ ਵੱਲੋਂ ਜੁਆਇੰਟ ਐਕਸ਼ਨ ਕਮੇਟੀ ਦੇ ਬੈਨਰ ਹੇਠ ਅੱਜ ਕਾਲੇ ਬਿੱਲੇ ਲਗਾ ਰੋਸ ਪ੍ਰਗਟ ਕੀਤਾ ਗਿਆ। ਜਥੇਬੰਦੀ ਦੀ ਪ੍ਰਧਾਨ ਗੁਰਜੀਤ ਕੌਰ ਨੇ ਦੱਸਿਆ ਕਿ ਕਰੋਨਾ ਮਹਾਮਾਰੀ ਦੌਰਾਨ ਆਪਣੀ ਅਤੇ ਆਪਣੇ ਪਰਿਵਾਰ ਦੀਆਂ ਜਾਨਾਂ ਦੀ ਪਰਵਾਹ ਨਾ ਕਰਦਿਆਂ ਕੇਡਰ ਵੱਲੋਂ ਆਪਣੀ ਡਿਊਟੀ ਨੂੰ ਤਰਜੀਹ ਦਿੱਤੀ ਗਈ ਪਰ ਸਰਕਾਰ ਉਨ੍ਹਾਂ ਨੂੰ ਹਮੇਸ਼ਾਂ ਅਣਗੌਲਿਆ ਹੀ ਕੀਤਾ ਹੈ। ਉਨ੍ਹਾਂ ਮੰਗ ਕੀਤੀ ਕਿ ਨਰਸਿੰਗ ਸਟਾਫ਼ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਲਾਗੂ ਕੀਤਾ ਜਾਵੇ। ਇਸ ਮੌਕੇ ਹਰਭਜਨ ਕੌਰ, ਸੁਰਿੰਦਰ ਕੌਰ, ਸਤਨਾਮ ਕੌਰ, ਚਰਨਜੀਤ ਕੌਰ, ਜਸਵੀਰ ਕੌਰ ਤੇ ਜਸਵੰਤ ਕੌਰ ਹਾਜ਼ਰ ਸਨ।