ਕਾਂਗਰਸੀਆਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਮੁਜ਼ਾਹਰੇ : The Tribune India

ਕਾਂਗਰਸੀਆਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਮੁਜ਼ਾਹਰੇ

ਐੱਲਆਈਸੀ ਦੇ ਦਫ਼ਤਰਾਂ ਅਤੇ ਐੱਸਬੀਆਈ ਬੈਂਕਾਂ ਅੱਗੇ ਪ੍ਰਧਾਨ ਮੰਤਰੀ ਤੇ ਅਡਾਨੀ ਵਿਰੁੱਧ ਨਾਅਰੇਬਾਜ਼ੀ

ਕਾਂਗਰਸੀਆਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਮੁਜ਼ਾਹਰੇ

ਜਲੰਧਰ ਵਿੱਚ ਸਟੇਟ ਬੈਂਕ ਆਫ਼ ਇੰਡੀਆ ਅੱਗੇ ਧਰਨਾ ਦਿੰਦੇ ਹੋਏ ਕਾਂਗਰਸੀ ਆਗੂ ਤੇ ਵਰਕਰ।-ਫੋਟੋ: ਮਲਕੀਅਤ ਸਿੰੰਘ

ਟ੍ਰਿਬਿਉੂਨ ਨਿਉੂਜ਼ ਸਰਵਿਸ

ਅੰਮ੍ਰਿਤਸਰ, 6 ਫਰਵਰੀ

ਜ਼ਿਲ੍ਹਾ ਕਾਂਗਰਸ ਕਮੇਟੀ ਨੇ ਅੱਜ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਦੀ ਅਡਾਣੀ ਗਰੁੱਪ ਨਾਲ ਨੇੜਤਾ ਕਾਰਨ ਜਨਤਕ ਅਦਾਰਿਆਂ ਨੂੰ ਨੁਕਸਾਨ ਹੋ ਰਿਹਾ ਹੈ। ਕਾਂਗਰਸ ਵੱਲੋਂ ਅੱਜ ਇੱਥੇ ਜੀਵਨ ਬੀਮਾ ਨਿਗਮ ਦੇ ਦਫ਼ਤਰ ਦੇ ਬਾਹਰ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਭਾਜਪਾ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਨੇ ਹੱਥਾਂ ਵਿੱਚ ਤਖਤੀਆਂ ਚੁੱਕੀਆਂ ਹੋਈਆਂ ਸਨ। ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਸ਼ਵਨੀ ਕੁਮਾਰ ਪੱਪੂ ਨੇ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਡਾਨੀ ਗਰੁੱਪ ਨਾਲ ਆਪਣੀ ਦੋਸਤੀ ਨੂੰ ਨਿਭਾਉਣ ਲਈ ਦੇਸ਼ ਦੇ ਜਨਤਕ ਅਦਾਰਿਆਂ ਨੂੰ ਨਿੱਜੀ ਹੱਥਾਂ ਵਿੱਚ ਵੇਚ ਰਿਹਾ ਹੈ।

ਤਰਨ ਤਾਰਨ (ਪੱਤਰ ਪ੍ਰੇਰਕ):  ਕਾਂਗਰਸ ਪਾਰਟੀ ਦੇ ਵਰਕਰਾਂ ਨੇ ਅੱਜ ਕੇਦਰ ਸਰਕਾਰ ਦੀਆਂ ਆਰਥਿਕ ਨੀਤੀਆਂ ਖ਼ਿਲਾਫ਼ ਇੱਥੋਂ ਦੇ ਕਾਂਗਰਸ ਭਵਨ ਵਿੱਚ ਇਕੱਠ ਕਰਕੇ ਸ਼ਹਿਰ ਦੀਆਂ ਸੜਕਾਂ ’ਤੇ ਮਾਰਚ ਕੀਤਾ| ਰੋਹ ਵਿੱਚ ਆਏ ਕਾਂਗਰਸ ਵਰਕਰਾਂ ਨੇ ਇਥੇ ਜੀਵਨ ਬੀਮਾ ਕੰਪਨੀ (ਐੱਲਆਈਸੀ) ਦੇ ਦਫਤਰ ਸਾਹਮਣੇ ਵਿਖਾਵਾ ਕੀਤਾ| ਵਿਖਾਵਾਕਾਰੀਆਂ ਨੂੰ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਮਿੰਦਰ ਸਿੰਘ ਗਿੱਲ ਨੇ ਸੰਬੋਧਨ ਕਰਦਿਆਂ ਦੋਸ਼ ਲਗਾਇਆ ਕਿ ਮੋਦੀ ਸਰਕਾਰ ਵੱਲੋਂ ਪਿਛਲੇ ਅੱਠ ਸਾਲਾਂ ਤੋਂ ਦੇਸ਼ ਦਾ ਸਰਮਾਇਆ ਆਪਣੇ ਅਡਾਨੀ ਜਿਹੇ ਦੋਸਤਾਂ ਨੂੰ ਲੁਟਾਇਆ ਜਾ ਰਿਹਾ ਹੈ। ਇਸ ਕਰਕੇ ਦੇਸ਼ ਦੀ ਆਰਥਿਕ ਹਾਲਤ ਤਬਾਹੀ ਦੇ ਕਗਾਰ ’ਤੇ ਪਹੁੰਚ ਚੁੱਕੀ ਹੈ| ਉਨ੍ਹਾਂ ਕਿਹਾ ਕਿ ਇਸੇ ਵਰਤਾਰੇ ਦੇ ਚਲਦਿਆਂ ਦੇਸ਼ ਦਾ ਸ਼ੇਅਰ ਬਾਜ਼ਾਰ ਪੂਰੀ ਤਰ੍ਹਾਂ ਨਾਲ ਢਹਿ-ਢੇਰੀ ਹੋ ਗਿਆ ਹੈ| ਇਸ ਮੌਕੇ ਗੁਰਮੁੱਖ ਸਿੰਘ ਸਾਂਢਪੁਰਾ, ਚੇਅਰਮੈਨ ਸੁਬੇਗ ਸਿੰਘ ਧੁੰਨ, ਗੁਰਮੇਲ ਸਿੰਘ ਤੂਤ, ਬਰਕਤ ਸਿੰਘ ਵੋਹਰਾ, ਸੰਦੀਪ ਸੋਨੂੰ ਦੋਦੇ, ਬੇਅੰਤ ਸਿੰਘ ਸ਼ੇਰੋਂ, ਸੁਖਵਿੰਦਰ ਸਿੰਘ ਸਿੱਧੂ ਸੰਘਵਾਂ, ਮਨਜੀਤ ਸਿੰਘ ਲਾਟੀ ਨੇ ਵੀ ਸੰਬੋਧਨ ਕੀਤਾ|

ਫਗਵਾੜਾ (ਪੱਤਰ ਪ੍ਰੇਰਕ): ਇੱਥੇ ਅੱਜ ਕਾਂਗਰਸੀਆਂ ਨੇ ਸਥਾਨਕ ਹੁਸ਼ਿਆਰਪੁਰ ਰੋਡ ’ਤੇ ਐੱਸਬੀਆਈ ਬੈਂਕ ਅੱਗੇ ਜ਼ਿਲ੍ਹਾ ਪੱਧਰੀ ਧਰਨਾ ਲਗਾ ਕੇ ਰੋਸ ਮੁਜ਼ਾਹਰਾ ਕੀਤਾ। ਧਰਨੇ ’ਚ ਫਗਵਾੜਾ ਤੋਂ ਇਲਾਵਾ ਕਪੂਰਥਲਾ, ਭੁਲੱਥ ਤੇ ਸੁਲਤਾਨਪੁਰ ਲੋਧੀ ਵਿਧਾਨ ਸਭਾ ਹਲਕਿਆਂ ਦੇ ਕਾਂਗਰਸੀ ਵਰਕਰ ਸ਼ਾਮਲ ਹੋਏ। ਜ਼ਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਹਿਡਨਬਰਗ ਦੀ ਰਿਪੋਰਟ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਚੁੱਪ ਹੈਰਾਨੀਜਨਕ ਹੈ। ਉਨ੍ਹਾਂ ਕਿਹਾ ਕਿ ਹਿਡਨਬਰਗ ਦੀ ਰਿਪੋਰਟ ਸਰਕਾਰ ਦੇ ਸਭ ਤੋਂ ਵੱਡੇ ਘੁਟਾਲੇ ਵੱਲ ਇਸ਼ਾਰਾ ਕਰ ਰਹੀ ਹੈ। ਧਾਲੀਵਾਲ ਨੇ ਕਿਹਾ ਕਿ ਮੋਦੀ ਸਰਕਾਰ ਦੇ ਰਾਜ ਦੌਰਾਨ ਜਿਸ ਤਰ੍ਹਾਂ ਕਈ ਵੱਡੇ ਕਾਰਪੋਰੇਟ ਬੈਂਕਾਂ ਨਾਲ ਧੋਖਾਧੜੀ ਕਰਕੇ ਤੇ ਜਨਤਾ ਦਾ ਪੈਸਾ ਲੁੱਟ ਕੇ ਵਿਦੇਸ਼ ਭੱਜ ਗਏ, ਉਸੇ ਤਰ੍ਹਾਂ ਹੁਣ ਗੌਤਮ ਅਡਾਨੀ ’ਤੇ ਵੀ ਸ਼ੱਕ ਪੈਦਾ ਹੋ ਗਿਆ ਹੈ। ਇਸ ਮੌਕੇ ਨਰਿੰਦਰ ਮਨਸੂ ਸੀਨੀਅਰ ਮੀਤ ਪ੍ਰਧਾਨ ਜ਼ਿਲ੍ਹਾ ਕਪੂਰਥਲਾ, ਰਮੇਸ਼ ਡਡਵਿੰਡੀ ਸਾਬਕਾ ਜ਼ਿਲ੍ਹਾ ਪ੍ਰਧਾਨ, ਬਲਾਕ ਸ਼ਹਿਰੀ ਪ੍ਰਧਾਨ ਤਰਨਜੀਤ ਸਿੰਘ ਬੰਟੀ ਵਾਲੀਆ, ਦਿਹਾਤੀ ਪ੍ਰਧਾਨ ਜਸਵੰਤ ਸਿੰਘ ਨੀਟਾ ਜਗਪਾਲਪੁਰ ਹਾਜ਼ਰ ਸਨ।

ਆਦਮਪੁਰ ਦੋਆਬਾ(ਪੱਤਰ ਪ੍ਰੇਰਕ): ਜ਼ਿਲ੍ਹਾ ਕਾਂਗਰਸ ਸ਼ਹਿਰੀ ਅਤੇ ਦਿਹਾਤੀ ਵਲੋਂ ਅੱਜ ਇਥੋਂ ਦੇ ਸਟੇਟ ਬੈਂਕ ਆਫ ਇੰਡੀਆ ਦੀ ਮੁੱਖ ਬ੍ਰਾਂਚ ਅੱਗੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕਾਂਗਰਸੀ ਵਰਕਰਾਂ ਵਲੋਂ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਦਿਹਾਤੀ ਕਾਂਗਰਸ ਦੇ ਪ੍ਰਧਾਨ ਹਰਦੇਵ ਸਿੰਘ ਲਾਡੀ ਸੇਰੋਵਾਲੀਆਂ ਅਤੇ ਸ਼ਹਿਰੀ ਪ੍ਰਧਾਨ ਰਜਿੰਦਰ ਬੇਰੀ ਨੇ ਕਿਹਾ ਕਿ ਮੋਦੀ ਸਰਕਾਰ ਆਪਣੇ ਕਾਰੋਬਾਰੀਆਂ ਨੂੰ ਬਚਾਉਣ ਲਈ ਦੇਸ਼ ਦਾ ਬੇੜਾਗਰਕ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਆਪਣੇ ਕਰੀਬੀਆਂ ਅਤੇ ਚੁਣੇ ਹੋਏ ਅਰਬਪਤੀਆਂ ਨੂੰ ਲਾਭ ਪਹੁੰਚਾਉਣ ਲਈ ਐਲਆਈਸੀ 29 ਕਰੋੜ ਪਾਲਿਸੀ ਧਾਰਕਾਂ ਅਤੇ ਐਸਆਈਬੀ ਦੇ 45 ਕਰੋੜ ਖਾਤਾ ਧਾਰਕਾਂ ਦੀ ਪੂਜੀ ਖਤਰੇ ਵਿਚ ਪਾ ਦਿੱਤੀ। ਇਸ ਮੌਕੇ ਆਦਮਪੁਰ ਹਲਕੇ ਵਿਧਾਇਕ ਸੁਖਵਿੰਦਰ ਸਿੰੰਘ ਕੋਟਲੀ, ਬਿਰਕਮਜੀਤ ਸਿੰਘ ਚੋਧਰੀ ਵਿਧਾਇਕ ਫਿਲੋਰ, ਚੋਧਰੀ ਸੁਰਿੰਦਰ ਸਿੰਘ, ਸੁਸ਼ੀਲ ਸਿੰਘ ਰਿੰਕੂ ਤੇ ਹੋਰ ਕਾਂਗਰਸੀ ਆਗੂ ਤੇ ਵਰਕਰਾਂ ਨੇ ਧਰਨੇ ਵਿਚ ਹਿੱਸਾ ਲਿਆ।

ਪਠਾਨਕੋਟ (ਪੱਤਰ ਪ੍ਰੇਰਕ): ਇੱਥੇ ਅੱਜ ਕਾਂਗਰਸ ਪਾਰਟੀ ਵੱਲੋਂ ਐੱਲਆਈਸੀ ਦਫਤਰ ਅੱਗੇ ਕੇਂਦਰ ਸਰਕਾਰ ਅਤੇ ਅਡਾਨੀ ਗਰੁੱਪ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ।

ਰੋਸ ਪ੍ਰਦਰਸ਼ਨ ਕਰਨ ਵਾਲਿਆਂ ਵਿੱਚ ਜ਼ਿਲ੍ਹਾ ਉਪ-ਪ੍ਰਧਾਨ ਰਾਕੇਸ਼ ਬਬਲੀ, ਯੂਥ ਆਗੂ ਆਸ਼ੀਸ਼ ਵਿੱਜ, ਸ਼ਹਿਰੀ ਪ੍ਰਧਾਨ ਚਰਨਜੀਤ ਹੈਪੀ, ਸੇਵਾ ਦਲ ਪ੍ਰਧਾਨ ਗੁਲਸ਼ਨ ਕੁਮਾਰ ਸ਼ਾਮਲ ਸਨ। ਸਮੂਹ ਬੁਲਾਰਿਆਂ ਨੇ ਕੇਂਦਰ ਸਰਕਾਰ ਨੂੰ ਆੜੇ ਹੱਥੀਂ ਲੈਂਦੇ ਹੋਏ ਕਿਹਾ ਕਿ ਹਿੰਦੋਸਤਾਨ ਦੇ ਇਤਿਹਾਸ ਵਿੱਚ ਇਹ ਸਭ ਤੋਂ ਵੱਡਾ ਫਰਾਡ ਹੈ। ਜਿਸ ਕਾਰਨ ਐਲਆਈਸੀ ਹੀ ਨਹੀਂ ਬਲਕਿ ਦੇਸ਼ ਦਾ ਪ੍ਰਮੁੱਖ ਐਸਬੀਆਈ ਬੈਂਕ ਵੀ ਇਸ ਤੋਂ ਨਹੀਂ ਬਚ ਸਕਿਆ। ਉਨ੍ਹਾਂ ਮੰਗ ਕੀਤੀ ਕਿ ਇਸ ਦੀ ਜਾਂਚ ਦੇਸ਼ ਦੇ ਜੱਜਾਂ ਕੋਲੋਂ ਕਰਵਾਈ ਜਾਣੀ ਚਾਹੀਦੀ ਹੈ ਅਤੇ ਜਦ ਤੱਕ ਜਾਂਚ ਪੂਰੀ ਨਹੀਂ ਹੁੰਦੀ ਤਦ ਤੱਕ ਗੌਤਮ ਅਡਾਨੀ ਦਾ ਪਾਸਪੋਰਟ ਜ਼ਬਤ ਕੀਤਾ ਜਾਣਾ ਚਾਹੀਦਾ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਰਕਾਰਾਂ, ਕਾਰਪੋਰੇਟ ਅਤੇ ਮਜ਼ਦੂਰ ਵਰਗ

ਸਰਕਾਰਾਂ, ਕਾਰਪੋਰੇਟ ਅਤੇ ਮਜ਼ਦੂਰ ਵਰਗ

ਕਿਵੇਂ ਡੁੱਬਾ ਇਹ ਵੱਡਾ ਬੈਂਕ

ਕਿਵੇਂ ਡੁੱਬਾ ਇਹ ਵੱਡਾ ਬੈਂਕ

ਮੀਂਹ ਦੇ ਪਾਣੀ ਦੀ ਬੂੰਦ-ਬੂੰਦ ਸਾਂਭਣ ਦਾ ਵੇਲਾ

ਮੀਂਹ ਦੇ ਪਾਣੀ ਦੀ ਬੂੰਦ-ਬੂੰਦ ਸਾਂਭਣ ਦਾ ਵੇਲਾ

ਵਿਦੇਸ਼ ਨੀਤੀ: ਇਤਿਹਾਸ ਤੇ ਵਰਤਮਾਨ

ਵਿਦੇਸ਼ ਨੀਤੀ: ਇਤਿਹਾਸ ਤੇ ਵਰਤਮਾਨ

ਮੁੱਖ ਖ਼ਬਰਾਂ

ਸ਼ਹੀਦ ਪ੍ਰਧਾਨ ਮੰਤਰੀ ਦਾ ਪੁੱਤਰ ਦੇਸ਼ ਦਾ ਕਦੇ ਅਪਮਾਨ ਨਹੀਂ ਕਰ ਸਕਦਾ: ਪ੍ਰਿਯੰਕਾ

ਸ਼ਹੀਦ ਪ੍ਰਧਾਨ ਮੰਤਰੀ ਦਾ ਪੁੱਤਰ ਦੇਸ਼ ਦਾ ਕਦੇ ਅਪਮਾਨ ਨਹੀਂ ਕਰ ਸਕਦਾ: ਪ੍ਰਿਯੰਕਾ

ਰਾਹੁਲ ਨੂੰ ਅਯੋਗ ਠਹਿਰਾਏ ਜਾਣ ਖ਼ਿਲਾਫ਼ ਕਾਂਗਰਸ ਵੱਲੋਂ ਦੇਸ਼ ਭਰ ਿਵੱਚ ਸ...

ਗੜੇਮਾਰੀ: ਮੁਆਵਜ਼ੇ ’ਚ 25 ਫ਼ੀਸਦੀ ਵਾਧੇ ਦਾ ਐਲਾਨ

ਗੜੇਮਾਰੀ: ਮੁਆਵਜ਼ੇ ’ਚ 25 ਫ਼ੀਸਦੀ ਵਾਧੇ ਦਾ ਐਲਾਨ

ਮੁੱਖ ਮੰਤਰੀ ਵੱਲੋਂ ਮੋਗਾ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਪਟਿਆਲਾ ...

ਮੁੱਕੇਬਾਜ਼ੀ: ਨਿਖਤ ਤੇ ਲਵਲੀਨਾ ਬਣੀਆਂ ਵਿਸ਼ਵ ਚੈਂਪੀਅਨ

ਮੁੱਕੇਬਾਜ਼ੀ: ਨਿਖਤ ਤੇ ਲਵਲੀਨਾ ਬਣੀਆਂ ਵਿਸ਼ਵ ਚੈਂਪੀਅਨ

ਜ਼ਰੀਨ ਨੇ ਵੀਅਤਨਾਮ ਦੀ ਗੁਏਨ ਥੀ ਨੂੰ ਹਰਾਇਆ; ਲਵਲੀਨਾ ਨੇ ਪਹਿਲਾ ਵਿਸ਼ਵ ...

ਵਾਸ਼ਿੰਗਟਨ: ਖਾਲਿਸਤਾਨ ਪੱਖੀਆਂ ਵੱਲੋਂ ਭਾਰਤੀ ਦੂਤਾਵਾਸ ਅੱਗੇ ਪ੍ਰਦਰਸ਼ਨ

ਵਾਸ਼ਿੰਗਟਨ: ਖਾਲਿਸਤਾਨ ਪੱਖੀਆਂ ਵੱਲੋਂ ਭਾਰਤੀ ਦੂਤਾਵਾਸ ਅੱਗੇ ਪ੍ਰਦਰਸ਼ਨ

‘ਸੀਕ੍ਰੇਟ ਸਰਵਿਸ’ ਤੇ ਪੁਲੀਸ ਨੇ ਦਖ਼ਲ ਦੇ ਕੇ ਅਣਸੁਖਾਵੀਂ ਘਟਨਾ ਵਾਪਰਨ ...

ਸ਼ਹਿਰ

View All