
ਸਿਹਤ ਵਿਭਾਗ ਦੀ ਟੀਮ ਇਕ ਘਰ ’ਚ ਕੂਲਰ ਦੇ ਪਾਣੀ ਦੀ ਜਾਂਚ ਕਰਦੀ ਹੋਈ।
ਪੱਤਰ ਪ੍ਰੇਰਕ
ਹੁਸ਼ਿਆਰਪੁਰ, 24 ਜੂਨ
ਸਿਹਤ ਵਿਭਾਗ ਦੀਆਂ ਐਂਟੀ ਲਾਰਵਾ ਟੀਮਾਂ ਵਲੋਂ ਘਰ-ਘਰ ਜਾ ਕੇ ਡੇਂਗੂ ਦੇ ਲਾਰਵਾ ਦੀ ਜਾਂਚ ਕਰਕੇ ਉਸ ਨੂੰ ਨਸ਼ਟ ਕੀਤਾ ਗਿਆ। ਐਂਟੀ ਲਾਰਵਾ ਵਿੰਗ ਮਲਟੀਪਰਪਜ਼ ਹੈਲਥ ਵਰਕਰਾਂ ਵਲੋਂ ਅੱਜ 718 ਘਰਾਂ ਦਾ ਦੌਰਾ ਕਰਕੇ 4252 ਕੰਟੇਨਰ ਚੈੱਕ ਕੀਤੇ ਗਏ ਜਿਨ੍ਹਾਂ ਵਿਚ 39 ਕੰਟੇਨਰਾਂ ਵਿਚ ਡੇਂਗੂ ਲਾਰਵਾ ਪਾਇਆ ਗਿਆ। ਇਸ ਨੂੰ ਮੌਕੇ ’ਤੇ ਹੀ ਨਸ਼ਟ ਕਰ ਦਿੱਤਾ ਗਿਆ। ਕਾਰਜਕਾਰੀ ਸਿਵਲ ਸਰਜਨ ਡਾ. ਪਵਨ ਕੁਮਾਰ ਨੇ ਦੱਸਿਆ ਕਿ ਜ਼ਿਲ੍ਹਾ ਐਪੀਡਮੋਲੋਜਿਸਟ ਡਾ. ਜਗਦੀਪ ਸਿੰਘ ਦੀ ਅਗਵਾਈ ਹੇਠ ਐਂਟੀ ਲਾਰਵਾ ਟੀਮਾਂ ਵਲੋਂ ਸ਼ਹਿਰੀ ਤੇ ਪੇਂਡੂ ਖੇਤਰਾਂ ਦਾ ਦੌਰਾ ਕਰਕੇ ਡੇਂਗੂ ਲਾਰਵਾ ਨੂੰ ਨਸ਼ਟ ਕੀਤਾ ਜਾ ਰਿਹਾ ਹੈ। ਇਸ ਦੇ ਨਾਲ-ਨਾਲ ਲੋਕਾਂ ਨੂੰ ਵੀ ਜਾਗਰੂਕ ਕੀਤਾ ਜਾ ਰਿਹਾ ਹੈ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ