ਖੇਤੀਬਾੜੀ ਵਿਭਾਗ ਨੇ ਅਗੇਤਾ ਝੋਨਾ ਵਾਹਿਆ

ਖੇਤੀਬਾੜੀ ਵਿਭਾਗ ਨੇ ਅਗੇਤਾ ਝੋਨਾ ਵਾਹਿਆ

ਕਾਹਨੂੰਵਾਨ ਵਿੱਚ ਆਪਣਾ ਅਗੇਤਾ ਝੋਨਾ ਵਾਹੁੰਦਾ ਹੋਇਆ ਕਿਸਾਨ।

ਵਰਿੰਦਰਜੀਤ ਜਾਗੋਵਾਲ

ਕਾਹਨੂੰਵਾਨ, 2 ਜੂਨ

ਬਲਾਕ ਕਾਹਨੂੰਵਾਨ ਅਧੀਨ ਪੈਂਦੇ ਛੰਭ ਖੇਤਰ ਅਤੇ ਸੱਲੋਪੁਰ ਅਤੇ ਹੋਰ ਨੇੜਲੇ ਪਿੰਡਾਂ ਵਿੱਚ ਧੜੱਲੇ ਨਾਲ ਝੋਨੇ ਦੀ 31 ਮਈ ਅਤੇ 1 ਜੂਨ ਨੂੰ ਲੁਆਈ ਹੋਈ ਸੀ ਜੋ ਕਿ ਮੀਡੀਆ ਵਿੱਚ ਖ਼ਬਰਾਂ ਨਸ਼ਰ ਹੋਣ ਤੋਂ ਬਾਅਦ ਖੇਤੀ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿੰਮੇਵਾਰ ਕਿਸਾਨਾਂ ਖ਼ਿਲਾਫ਼ ਸਖ਼ਤ ਐਕਸ਼ਨ ਲਿਆ ਗਿਆ ਹੈ। ਗੌਰਤਲਬ ਹੈ ਕਿ ਬੀਤੇ ਦਿਨ ਕਾਹਨੂੰਵਾਨ ਵਾਸੀ ਕਿਸਾਨ ਧਰਮ ਸਿੰਘ ਅਤੇ ਕਾਬਲ ਸਿੰਘ ਨੇ ਅਗੇਤਾ ਝੋਨਾ ਲਗਾਇਆ ਸੀ। ਕਿਸਾਨਾਂ ਦੇ ਇਸ ਝੋਨੇ ਦੀ ਖ਼ਬਰ ਵੀ ਪ੍ਰਕਾਸ਼ਿਤ ਕੀਤੀ ਗਈ ਸੀ। ਇਸ ਖਬਰ ਦਾ ਨੋਟਿਸ ਲੈਂਦੇ ਹੋਏ ਖੇਤੀ ਵਿਭਾਗ ਨੇ ਅੱਜ ਧਰਮ ਸਿੰਘ ਅਤੇ ਉਸ ਦੇ ਨੇੜਲੇ ਕਿਸਾਨਾਂ ਵੱਲੋਂ ਲਗਾਏ ਗਏ ਝੋਨੇ ਨੂੰ ਖੇਤਾਂ ਵਿਚ ਕਿਸਾਨਾਂ ਦੇ ਟਰੈਕਟਰ ਨਾਲ ਵਾਹ ਦਿੱਤਾ। ਇਸ ਮੌਕੇ ਕਿਸਾਨ ਧਰਮ ਸਿੰਘ ਕਾਬਲ ਸਿੰਘ ਅਤੇ ਸਰਦਾਰ ਸਿੰਘ ਆਦਿ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਮਜ਼ਦੂਰਾਂ ਦੀ ਕਮੀ ਦੇ ਚੱਲਦਿਆਂ ਉਨ੍ਹਾਂ ਨੂੰ ਅਗੇਤਾ ਝੋਨਾ ਲਾਉਣ ਲਈ ਮਜਬੂਰ ਹੋਣਾ ਪਿਆ। ਉਨ੍ਹਾਂ ਅਪੀਲ ਕੀਤੀ ਕਿ ਕਾਹਨੂੰਵਾਨ ਛੰਭ ਖੇਤਰ ਵਿੱਚ ਅਗੇਤਾ ਝੋਨਾ ਲਾਉਣ ਦੀ ਪ੍ਰਵਾਨਗੀ ਦਿੱਤੀ ਜਾਵੇ। ਇਸ ਸਬੰਧੀ ਮੌਕੇ ’ਤੇ ਪਹੁੰਚੇ ਖੇਤੀ ਅਧਿਕਾਰੀ ਸੁਰਿੰਦਰਪਾਲ ਸਿੰਘ ਮਾਨ ਨੇ ਕਿਹਾ ਕਿ ਖੇਤੀ ਵਿਭਾਗ ਅਤੇ ਪੰਜਾਬ ਸਰਕਾਰ ਅਗੇਤੇ ਝੋਨੇ ਦੀ ਲਵਾਈ ਤੋਂ ਬਹੁਤ ਸਖ਼ਤ ਹੈ। ਜੇਕਰ ਕੋਈ ਕਿਸਾਨ ਇਲਾਕੇ ਵਿੱਚ ਅਗੇਤਾ ਝੋਨਾ ਲਾਉਂਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਬਣਦੀ ਕਾਰਵਾਈ ਜ਼ਰੂਰ ਕੀਤੀ ਜਾਵੇਗੀ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇਮੀਊਨਿਟੀ ਦੀ ਸੱਜ ਗਈ ਹੱਟੀ

ਇਮੀਊਨਿਟੀ ਦੀ ਸੱਜ ਗਈ ਹੱਟੀ

ਪਰਮਾਣੂ ਹਥਿਆਰ ਅਤੇ ਮਨੁੱਖਤਾ ਦਾ ਭਲਕ

ਪਰਮਾਣੂ ਹਥਿਆਰ ਅਤੇ ਮਨੁੱਖਤਾ ਦਾ ਭਲਕ

ਮੇਰੇ ਪਿੰਡ ਦੇ ਸ਼ਹੀਦਾਂ ਦੀ ਅਲੋਕਾਰ ਗਾਥਾ!

ਮੇਰੇ ਪਿੰਡ ਦੇ ਸ਼ਹੀਦਾਂ ਦੀ ਅਲੋਕਾਰ ਗਾਥਾ!

ਸ਼ਹਿਰ

View All