ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਡਿਪਟੀ ਸਪੀਕਰ ਵੱਲੋਂ ਚੱਕ ਸਿੰਘਾਂ ’ਚ ਜਲ ਸਪਲਾਈ ਪ੍ਰਾਜੈਕਟ ਦਾ ਉਦਘਾਟਨ

ਹਰੇਕ ਪਿੰਡ ਨੂੰ ਸਾਫ਼ ਪਾਣੀ ਦੀ ਸਹੂਲਤ ਮੁਹੱਈਆ ਕਰਵਾਉਣਾ ਸਰਕਾਰ ਦੀ ਤਰਜੀਹ: ਰੋਡ਼ੀ
ਪਿੰਡ ਚੱਕ ਸਿੰਘਾਂ ਵਿੱਚ ਜਲ ਸਪਲਾਈ ਸਕੀਮ ਦਾ ਉਦਘਾਟਨ ਕਰਦੇ ਹੋਏ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਅਤੇ ਪਿੰਡ ਵਾਸੀ।
Advertisement
ਹਲਕਾ ਵਿਧਾਇਕ ਅਤੇ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਅੱਜ ਪਿੰਡ ਚੱਕ ਸਿੰਘਾਂ ਵਿੱਚ ਨਵੀਂ ਬਣੀ ਪਾਣੀ ਵਾਲੀ ਟੈਂਕੀ ਅਤੇ ਪਾਣੀ ਵਾਲੀ ਮੋਟਰ ਦਾ ਉਦਘਾਟਨ ਕੀਤਾ। ਇਸ ਪ੍ਰਾਜੈਕਟ ’ਤੇ ਲਗਭਗ 65 ਲੱਖ ਰੁਪਏ ਦੀ ਲਾਗਤ ਆਈ ਹੈ, ਜਿਸ ਨਾਲ ਪਿੰਡ ਵਾਸੀਆਂ ਨੂੰ ਪੀਣ ਵਾਲਾ ਸਾਫ਼ ਪਾਣੀ ਮਿਲੇਗਾ ਅਤੇ ਪਿੰਡ ਵਿੱਚ ਕਈ ਦਿਨਾਂ ਤੋਂ ਚੱਲ ਰਹੀ ਪਾਣੀ ਦੀ ਸਮੱਸਿਆ ਦਾ ਹੱਲ ਹੋ ਗਿਆ ਹੈ।

ਡਿਪਟੀ ਸਪੀਕਰ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਤਰਜੀਹ ਹੈ ਕਿ ਹਰੇਕ ਪਿੰਡ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸਹੂਲਤ ਪ੍ਰਦਾਨ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ਦੇ ਮੁਕੰਮਲ ਹੋਣ ਨਾਲ ਪਿੰਡ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ। ਸ੍ਰੀ ਰੋੜੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਲੋੜਵੰਦ ਇਲਾਕਿਆਂ ਨੂੰ ਮੁੱਢਲੀਆਂ ਸਹੂਲਤਾਂ ਨਾਲ ਜੋੜਨ ਦੀ ਨੀਤੀ ਬਹੁਤ ਪ੍ਰਭਾਵਸ਼ਾਲੀ ਅਤੇ ਕੁਸ਼ਲ ਸਾਬਤ ਹੋ ਰਹੀ ਹੈ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ, ਤਾਂ ਜੋ ਹਰ ਇਕ ਘਰ ਤੱਕ ਸਾਫ ਪੀਣ ਵਾਲਾ ਪਾਣੀ ਪਹੁੰਚ ਸਕੇ। ਪਿੰਡ ਦੇ ਵਸਨੀਕਾਂ ਨੇ ਡਿਪਟੀ ਸਪੀਕਰ ਦਾ ਧੰਨਵਾਦ ਕੀਤਾ।

Advertisement

Advertisement