ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਡਿਪਟੀ ਸਪੀਕਰ ਵੱਲੋਂ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ

ਗੜ੍ਹਸ਼ੰਕਰ, ਸੈੱਲਾ ਤੇ ਮਾਹਿਲਪੁਰ ਦਾਣਾ ਮੰਡੀਆਂ ਦਾ ਦੌਰਾ ਕੀਤਾ
ਦਾਣਾ ਮੰਡੀ ਗੜ੍ਹਸ਼ੰਕਰ ਦਾ ਦੌਰਾ ਕਰਦੇ ਹੋਏ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ।
Advertisement

ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਗੜ੍ਹਸ਼ੰਕਰ ਹਲਕੇ ਦੇ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅੱਜ ਬਲਦੀਪ ਸਿੰਘ ਸੈਣੀ, ਚੇਅਰਮੈਨ ਮਾਰਕੀਟ ਕਮੇਟੀ ਗੜ੍ਹਸ਼ੰਕਰ ਨਾਲ ਦਾਣਾ ਮੰਡੀ ਗੜ੍ਹਸ਼ੰਕਰ, ਸੈੱਲਾ ਅਤੇ ਮਾਹਿਲਪੁਰ ਦਾ ਦੌਰਾ ਕੀਤਾ।

ਇਸ ਦੌਰਾਨ ਉਨ੍ਹਾਂ ਨੇ ਅਨਾਜ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਪ੍ਰਕਿਰਿਆ ਦਾ ਵਿਸਥਾਰ ਨਾਲ ਜਾਇਜ਼ਾ ਲਿਆ ਅਤੇ ਮੰਡੀ ਵਿੱਚ ਆਏ ਕਿਸਾਨਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਡਿਪਟੀ ਸਪੀਕਰ ਰੌੜੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਆਉਣੀ ਚਾਹੀਦੀ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਝੋਨੇ ਦੀ ਖ਼ਰੀਦ ਪ੍ਰਕਿਰਿਆ ਸੁਚਾਰੂ ਤਰੀਕੇ ਨਾਲ ਚੱਲਦੀ ਰਹੇ।

Advertisement

ਇਸ ਮੌਕੇ ਸ੍ਰੀ ਰੌੜੀ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਹਿਤਾਂ ਦੀ ਰੱਖਿਆ ਲਈ ਵਚਨਬੱਧ ਹੈ ਅਤੇ ਹਰ ਮੰਡੀ ਵਿੱਚ ਬੁਨਿਆਦੀ ਸੁਵਿਧਾਵਾਂ ਨੂੰ ਹੋਰ ਮਜ਼ਬੂਤ ਤੇ ਆਧੁਨਿਕ ਬਣਾਉਣ ਲਈ ਯਤਨ ਜਾਰੀ ਹਨ। ਇਸ ਮੌਕੇ ਉਨ੍ਹਾਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਵੀ ਧੰਨਵਾਦ ਕੀਤੀ।

ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਸਰਕਾਰ ਵੱਲੋਂ ਕਿਸਾਨਾਂ ਦੇ ਹਿੱਤ ਵਿੱਚ ਕਈ ਮਹੱਤਵਪੂਰਨ ਫੈਸਲੇ ਲਏ ਗਏ ਹਨ, ਜਿਸ ਨਾਲ ਖੇਤੀਬਾੜੀ ਸੈਕਟਰ ਹੋਰ ਮਜ਼ਬੂਤ ਹੋ ਰਿਹਾ ਹੈ। ਇਸ ਮੌਕੇ ਓ ਐੱਸ ਡੀ ਚਰਨਜੀਤ ਸਿੰਘ ਚੰਨੀ ਸਮੇਤ ਕਈ ਕਿਸਾਨ ਮੌਜੂਦ ਸਨ।

Advertisement
Show comments