Deputy Speaker: ਰੌੜੀ ਨੇ ਸ਼ਿਕਾਇਤਾਂ ਸੁਣੀਆਂ
ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਪਿੰਡ ਪਦਰਾਣਾ ਵਿੱਚ ਇੱਕ ਵਿਸ਼ੇਸ਼ ਲੋਕ ਮਿਲਣੀ ਪ੍ਰੋਗਰਾਮ ਕੀਤਾ। ਇਸ ਵਿੱਚ ਇਲਾਕੇ ਦੇ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਮੂਲੀਅਤ ਕਰਦਿਆਂ ਆਪਣੀਆਂ ਸਮੱਸਿਆਵਾਂ, ਮੰਗਾਂ ਅਤੇ ਵਿਕਾਸ ਨਾਲ...
ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਪਿੰਡ ਪਦਰਾਣਾ ਵਿੱਚ ਇੱਕ ਵਿਸ਼ੇਸ਼ ਲੋਕ ਮਿਲਣੀ ਪ੍ਰੋਗਰਾਮ ਕੀਤਾ। ਇਸ ਵਿੱਚ ਇਲਾਕੇ ਦੇ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਮੂਲੀਅਤ ਕਰਦਿਆਂ ਆਪਣੀਆਂ ਸਮੱਸਿਆਵਾਂ, ਮੰਗਾਂ ਅਤੇ ਵਿਕਾਸ ਨਾਲ ਸਬੰਧਤ ਮੁੱਦੇ ਡਿਪਟੀ ਸਪੀਕਰ ਦੇ ਧਿਆਨ ਵਿੱਚ ਲਿਆਂਦੇ। ਇਸ ਮੌਕੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਰਹੇ, ਜਿਨ੍ਹਾਂ ਨਾਲ ਡਿਪਟੀ ਸਪੀਕਰ ਨੇ ਲੋਕਾਂ ਦੇ ਮਸਲਿਆਂ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ।
ਲੋਕ ਮਿਲਣੀ ਦੌਰਾਨ ਸ੍ਰੀ ਰੌੜੀ ਨੇ ਹਰ ਸ਼ਿਕਾਇਤ ਅਤੇ ਮੰਗ ਨੂੰ ਗੰਭੀਰਤਾ ਨਾਲ ਸੁਣਦਿਆਂ ਸਬੰਧਤ ਅਧਿਕਾਰੀਆਂ ਨੂੰ ਮੌਕੇ ’ਤੇ ਹੀ ਲੋੜੀਂਦੇ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਚੱਕਰ ਕੱਟਣ ਲਈ ਮਜਬੂਰ ਨਹੀਂ ਹੋਣਾ ਚਾਹੀਦਾ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਦੀ ਅਗਵਾਈ ਹੇਠ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਹੱਲ ਕਰਨ ਲਈ ਵਚਨਬੱਧ ਹੈ। ਲੋਕ ਮਿਲਣੀਆਂ ਦਾ ਮਕਸਦ ਆਮ ਲੋਕਾਂ ਅਤੇ ਪ੍ਰਸ਼ਾਸਨ ਵਿਚਕਾਰ ਦੂਰੀ ਘਟਾਉਣਾ ਅਤੇ ਲੋਕਾਂ ਨੂੰ ਤੁਰੰਤ ਰਾਹਤ ਪ੍ਰਦਾਨ ਕਰਨਾ ਹੈ।

