ਫਗਵਾੜਾ: ਰਾਵਲਪਿੰਡੀ ਪੁਲੀਸ ਨੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਨਸ਼ੀਲੀਆਂ ਗੋਲੀਆਂ, ਦੇਸੀ ਕੱਟਾ ਤੇ ਜਿੰਦਾ ਕਾਰਤੂਸ ਬਰਾਮਦ ਕੀਤਾ ਹੈ। ਉਸ ਖ਼ਿਲਾਫ ਕੇਸ ਦਰਜ ਕਰ ਲਿਆ ਹੈ। ਐੱਸਐੱਚਓ ਰਾਵਲਪਿੰਡੀ ਸੁਰਜੀਤ ਸਿੰਘ ਪੱਤੜ ਨੇ ਦੱਸਿਆ ਕਿ ਏਐੱਸਆਈ ਬਲਵੀਰ ਸਿੰਘ ਦੀ ਅਗਵਾਈ ’ਚ ਪੁਲੀਸ ਪਾਰਟੀ ਨੇ ਜਦੋਂ ਪਿੰਡ ਰਾਮਗੜ੍ਹ ਤੋਂ ਹੁਸ਼ਿਆਰਪੁਰ ਰੋਡ ਵੱਲ ਆ ਰਹੇ ਨੌਜਵਾਨ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 170 ਨਸ਼ੀਲੀਆਂ ਗੋਲੀਆਂ, ਦੇਸੀ ਕੱਟਾ 315 ਬੋਰ, ਦੋ ਜਿੰਦਾ ਕਾਰਤੂਸ 315 ਬੋਰ ਬਰਾਮਦ ਹੋਏ। ਮੁਲਜ਼ਮ ਦੀ ਪਛਾਣ ਹਰਵਿੰਦਰ ਸਿੰਘ ਉਰਫ਼ ਬਿੰਦਾ ਵਾਸੀ ਵਾਹਦ ਵਜੋਂ ਹੋਈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਖਿਲਾਫ਼ ਪਹਿਲਾਂ ਵੀ ਇਰਾਦਾ ਕਤਲ ਤੇ ਆਰਮਜ਼ ਐਕਟ ਦੇ ਦੋ ਕੇਸ ਦਰਜ ਹਨ। ਮੁਲਜ਼ਮ ਦਾ ਇੱਕ ਦਿਨ ਦਾ ਪੁਲੀਸ ਰਿਮਾਂਡ ਲੈ ਲਿਆ ਗਿਆ ਹੈ। -ਪੱਤਰ ਪ੍ਰੇਰਕ