ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸੂਬੇ ਭਰ ’ਚ ਯੋਜਨਾਬੱਧ ਢੰਗ ਨਾਲ ਕਰਵਾਏ ਜਾ ਰਹੇ ਨੇ ਵਿਕਾਸ ਕਾਰਜ: ਭਗਤ

ਕੈਬਨਿਟ ਮੰਤਰੀ ਵੱਲੋਂ ਕਮਿਊਨਿਟੀ ਹਾਲ ਦੇ ਨਵੀਨੀਕਰਨ ਦਾ ਨੀਂਹ ਪੱਥਰ 
ਕਮਿਊਨਿਟੀ ਹਾਲ ਦੇ ਨਵੀਨੀਕਰਨ ਦੇ ਕੰਮ ਦਾ ਨੀਂਹ ਪੱਥਰ ਰਖਦੇ ਹੋਏ ਮੋਹਿੰਦਰ ਭਗਤ ਤੇ ਹੋਰ।
Advertisement

ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ 120 ਫੁੱਟੀ ਰੋਡ, ਬਸਤੀ ਸ਼ੇਖ ਸਥਿਤ ਸਤਿਗੁਰੂ ਕਬੀਰ ਭਵਨ ਵਿਖੇ 42 ਲੱਖ ਰੁਪਏ ਦੀ ਲਾਗਤ ਨਾਲ ਕਮਿਊਨਿਟੀ ਹਾਲ ਦੇ ਨਵੀਨੀਕਰਨ ਦੇ ਕੰਮ ਦਾ ਨੀਂਹ ਪੱਥਰ ਰੱਖਿਆ ਗਿਆ, ਜਿਸ ਵਿੱਚ ਨਵੀਂ ਚਾਰਦਿਵਾਰੀ ਅਤੇ ਬਾਥਰੂਮ ਦੇ ਨਿਰਮਾਣ ਕਾਰਜ ਸ਼ਾਮਲ ਹਨ। ਇਸ ਮੌਕੇ ਉਨ੍ਹਾਂ ਨਾਲ ਮੇਅਰ ਵਿਨੀਤ ਧੀਰ ਵੀ ਮੌਜੂਦ ਸਨ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਨਾਲ ਜਿਥੇ ਸੁਸਾਇਟੀ ਦੀ ਮੰਗ ਪੂਰੀ ਹੋਈ ਹੈ ਉਥੇ ਇਨ੍ਹਾਂ ਸਹੂਲਤਾਂ ਦੇ ਉਪਲਬਧ ਹੋਣ ਨਾਲ ਕਮਿਊਨਿਟੀ ਹਾਲ ਵਿੱਚ ਆਪਣੇ ਖੁਸ਼ੀ-ਗਮੀ ਦੇ ਸਮਾਗਮ ਕਰਨ ਵਾਲੇ ਲੋਕਾਂ ਨੂੰ ਵੀ ਵੱਡੀ ਸੁਵਿਧਾ ਮਿਲੇਗੀ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ 6 ਮਹੀਨੇ ਦੇ ਅੰਦਰ ਮੁਕੰਮਲ ਕਰ ਲਿਆ ਜਾਵੇਗਾ।

ਪੰਜਾਬ ਸਰਕਾਰ ਵੱਲੋਂ ਹਰ ਵਰਗ ਦੀ ਭਲਾਈ ਅਤੇ ਵਿਕਾਸ ਦੀ ਵਚਨਬੱਧਤਾ ਦਹੁਰਾਉਂਦਿਆਂ ਸ੍ਰੀ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਵੱਲੋਂ ਸੂਬੇ ਭਰ ਵਿੱਚ ਯੋਜਨਾਬੱਧ ਢੰਗ ਨਾਲ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਸੂਬੇ ਨੂੰ ਵਿਕਸਿਤ ਅਤੇ ਖੁਸ਼ਹਾਲ ਰਾਜ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ। ਕੈਬਨਿਟ ਮੰਤਰੀ ਨੇ ਇਸ ਮੌਕੇ ਲੋਕਾਂ ਨੂੰ ਸਤਿਗੁਰੂ ਕਬੀਰ ਜੀ ਵੱਲੋਂ ਦਰਸਾਏ ਸਰਬ ਸਾਂਝੀਵਾਲਤਾ ਦੇ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕਰਦਿਆਂ ਆਪਸੀ ਪ੍ਰੇਮ ਅਤੇ ਭਾਈਚਾਰੇ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ’ਤੇ ਜ਼ੋਰ ਦਿੱਤਾ।

Advertisement

ਇਸ ਮੌਕੇ ਸਤਿਗੁਰ ਕਬੀਰ ਭਵਨ ਵੈੱਲਫੇਅਰ ਸੁਸਾਇਟੀ ਦੇ ਅਹੁਦੇਦਾਰ ਵੀ ਮੌਜੂਦ ਸਨ।

Advertisement
Show comments