DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਵਿਸ਼ੇਸ਼ ਨਾਕਿਆਂ ਦੀ ਚੈਕਿੰਗ ਕੀਤੀ

ਪੰਜਾਬ ਪੁਲੀਸ ਵੱਲੋਂ ਗੈਂਗਸਟਰਾਂ, ਅਪਰਾਧੀਆਂ ਤੇ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਨੂੰ ਤੇਜ਼ ਕਰਨ ਲਈ ਚਲਾਈ ਮੁਹਿੰਮ ਤਹਿਤ ਅੱਜ ਡੀ ਜੀ ਪੀ (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਵੱਲੋਂ ਫਗਵਾੜਾ ਵਿੱਚ ਚੰਡੀਗੜ੍ਹ ਰੋਡ ’ਤੇ ਲਾਏ ਵਿਸ਼ੇਸ਼ ਨਾਕੇ ਦੀ ਚੈਕਿੰਗ ਕੀਤੀ ਗਈ। ਇਸ...

  • fb
  • twitter
  • whatsapp
  • whatsapp
featured-img featured-img
ਫਗਵਾੜਾ ਵਿੱਚ ਨਾਕੇ ਦੀ ਚੈਕਿੰਗ ਕਰਦੇ ਹੋਏ ਡੀ ਜੀ ਪੀ ਅਰਪਿਤ ਸ਼ੁਕਲਾ।
Advertisement

ਪੰਜਾਬ ਪੁਲੀਸ ਵੱਲੋਂ ਗੈਂਗਸਟਰਾਂ, ਅਪਰਾਧੀਆਂ ਤੇ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਨੂੰ ਤੇਜ਼ ਕਰਨ ਲਈ ਚਲਾਈ ਮੁਹਿੰਮ ਤਹਿਤ ਅੱਜ ਡੀ ਜੀ ਪੀ (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਵੱਲੋਂ ਫਗਵਾੜਾ ਵਿੱਚ ਚੰਡੀਗੜ੍ਹ ਰੋਡ ’ਤੇ ਲਾਏ ਵਿਸ਼ੇਸ਼ ਨਾਕੇ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਐੱਸ ਪੀ ਮੈਡਮ ਮਾਧਵੀ ਸ਼ਰਮਾ ਵੀ ਮੌਜੂਦ ਸਨ। ਉਨ੍ਹਾਂ ਨਾਕਿਆਂ ’ਤੇ ਪੁਲੀਸ ਮੁਲਾਜ਼ਮਾਂ ਨਾਲ ਗੱਲਬਾਤ ਕੀਤੀ ਤੇ ਪੁਲੀਸ ਮੁਲਾਜ਼ਮਾਂ ਵੱਲੋਂ ਕੀਤੀ ਜਾ ਰਹੀ ਚੈਕਿੰਗ ਪ੍ਰਕਿਰਿਆ ਤੇ ਉਨ੍ਹਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ। ਉਨ੍ਹਾਂ ਵੱਲੋਂ ਡਿਜੀਟਲ ਪੁਲੀਸਿੰਗ ਸਾਧਨਾਂ ਤੇ ਮੋਬਾਈਲ ਐਪਲੀਕੇਸ਼ਨਾਂ ਜਿਵੇਂ ਵਾਹਨ, ਪੈਸ ਤੇ ਹੋਰ ਸਰਕਾਰੀ ਤੇ ਸੋਸ਼ਲ ਮੀਡੀਆ ਪਲੇਟ ਫ਼ਾਰਮ ਦੀ ਵਰਤੋਂ ਦੀ ਮੌਕੇ ’ਤੇ ਜਾਂਚ ਕੀਤੀ। ਉਨ੍ਹਾਂ ਦੱਸਿਆ ਕਿ ਪੰਜਾਬ ਭਰ ’ਚ ਅੱਜ ਇਸ ਮੁਹਿੰਮ ਤਹਿਤ 500 ਨਾਕੇ ਲਗਾਏ ਗਏ ਹਨ। ਐੱਸ ਐੱਚ ਓ ਟ੍ਰੈਫ਼ਿਕ ਅਮਨ ਕੁਮਾਰ ਨੇ ਦੱਸਿਆ ਕਿ ਪੁਲੀਸ ਵਲੋਂ ਕੁੱਲ 50 ਚਲਾਨ ਕੀਤੇ ਗਏ ਜਦਕਿ ਗੰਭੀਰ ਉਲੰਘਣਾ ਦੇ ਮਾਮਲਿਆਂ ’ਚ 6 ਮੋਟਰਸਾਈਕਲਾਂ ਤੇ 2 ਕਾਰਾਂ ਨੂੰ ਕਬਜ਼ੇ ਵਿੱਚ ਲਿਆ ਗਿਆ।

Advertisement
Advertisement
×