DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਜਲੰਧਰ ਵਿੱਚ ਢੱਲ ਭਰਾਵਾਂ ਨੇ ਫੜਿਆ ‘ਕਮਲ’

ਜਲੰਧਰ ਨਾਰਥ ਵਿਧਾਨ ਸਭਾ ਹਲਕੇ ਵਿਚ ਆਮ ਆਦਮੀ ਪਾਰਟੀ ਨੂੰ ਅੱਜ ਵੱਡਾ ਝਟਕਾ ਲੱਗਾ। ਪਾਰਟੀ ਦੇ ਸਾਬਕਾ ਹਲਕਾ ਇੰਚਾਰਜ ਦਿਨੇਸ਼ ਢੱਲ ਅਤੇ ਉਨ੍ਹਾਂ ਦੇ ਭਰਾ ਤੇ ਕੌਂਸਲਰ ਅਮਿਤ ਢੱਲ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ। ਪੰਜਾਬ ਭਾਜਪਾ ਦੇ ਪ੍ਰਧਾਨ...

  • fb
  • twitter
  • whatsapp
  • whatsapp
featured-img featured-img
ਪ੍ਰਧਾਨ ਕੇਵਲ ਢਿੱਲੋਂ ਦੀ ਮੌਜੂਦਗੀ ’ਚ ਭਾਜਪਾ ਵਿੱਚ ਸ਼ਾਮਲ ਹੁੰਦੇ ਹੋਏ ਦਿਨੇਸ਼ ਢੱਲ। -ਫੋਟੋ: ਮਲਕੀਅਤ ਸਿੰਘ
Advertisement

ਜਲੰਧਰ ਨਾਰਥ ਵਿਧਾਨ ਸਭਾ ਹਲਕੇ ਵਿਚ ਆਮ ਆਦਮੀ ਪਾਰਟੀ ਨੂੰ ਅੱਜ ਵੱਡਾ ਝਟਕਾ ਲੱਗਾ। ਪਾਰਟੀ ਦੇ ਸਾਬਕਾ ਹਲਕਾ ਇੰਚਾਰਜ ਦਿਨੇਸ਼ ਢੱਲ ਅਤੇ ਉਨ੍ਹਾਂ ਦੇ ਭਰਾ ਤੇ ਕੌਂਸਲਰ ਅਮਿਤ ਢੱਲ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ। ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਦੋਵੇਂ ਭਰਾਵਾਂ ਨੂੰ ਪਾਰਟੀ ਵਿਚ ਸ਼ਾਮਲ ਕਰਵਾਇਆ। ਉਨ੍ਹਾਂ ਦੇ ਭਾਜਪਾ ਵਿਚ ਜਾਣ ਤੋਂ ਬਾਅਦ ਨਾਰਥ ਵਿਧਾਨ ਸਭਾ ਹਲਕੇ ਵਿਚ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਮੀਕਰਨ ਬਦਲਣ ਦੀ ਚਰਚਾ ਸ਼ੁਰੂ ਹੋ ਗਈ ਹੈ। ਦਿਨੇਸ਼ ਢੱਲ ਨੂੰ ਕਰੀਬ ਡੇਢ ਮਹੀਨਾ ਪਹਿਲਾਂ ਹੀ ਆਮ ਆਦਮੀ ਪਾਰਟੀ ਨੇ ਹਲਕਾ ਇੰਚਾਰਜ ਦੀ ਜ਼ਿੰਮੇਵਾਰੀ ਤੋਂ ਹਟਾ ਦਿੱਤਾ ਸੀ। ਉਨ੍ਹਾਂ ਦੀ ਥਾਂ ਮੇਅਰ ਵਨੀਤ ਧੀਰ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਸੀ। ਇਸ ਤੋਂ ਬਾਅਦ ਹੀ ਦਿਨੇਸ਼ ਢੱਲ ਦੇ ਪਾਰਟੀ ਤੋਂ ਵੱਖ ਹੋਣ ਦੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਸਨ। ਬੁੱਧਵਾਰ ਨੂੰ ਭਾਜਪਾ ਵਿਚ ਸ਼ਾਮਲ ਹੋ ਕੇ ਉਨ੍ਹਾਂ ਨੇ ਇਨ੍ਹਾਂ ਅਟਕਲਾਂ ’ਤੇ ਵਿਰਾਮ ਲਗਾ ਦਿੱਤਾ।

Advertisement
Advertisement
×