ਧਾਮੀ ਨੇ ਹਰਿਆਣਾ ਪੁਲੀਸ ਦੀ ਨਿਖੇਧੀ ਕੀਤੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਪੁਲੀਸ ਵੱਲੋਂ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੁਜੀਤ ਸਿੰਘ ਵਿਰਕ, ਅੰਤ੍ਰਿੰਗ ਕਮੇਟੀ ਮੈਂਬਰ ਬਲਦੇਵ ਸਿੰਘ ਕਾਇਮਪੁਰ ਸਣੇ ਹੋਰਾਂ ’ਤੇ ਕੇਸ ਦਰਜ ਕਰਨ ਦੀ ਨਿਖੇਧੀ ਕੀਤੀ ਹੈ। ਸ੍ਰੀ...
Advertisement
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਪੁਲੀਸ ਵੱਲੋਂ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੁਜੀਤ ਸਿੰਘ ਵਿਰਕ, ਅੰਤ੍ਰਿੰਗ ਕਮੇਟੀ ਮੈਂਬਰ ਬਲਦੇਵ ਸਿੰਘ ਕਾਇਮਪੁਰ ਸਣੇ ਹੋਰਾਂ ’ਤੇ ਕੇਸ ਦਰਜ ਕਰਨ ਦੀ ਨਿਖੇਧੀ ਕੀਤੀ ਹੈ। ਸ੍ਰੀ ਧਾਮੀ ਨੇ ਦੋਸ਼ ਲਾਇਆ ਕਿ ਪੁਲੀਸ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਕਾਰਜਸ਼ੀਲ ਮੀਰੀ ਪੀਰੀ ਮੈਡੀਕਲ ਕਾਲਜ ਸ਼ਾਹਬਾਦ ਮਾਰਕੰਡਾ ’ਤੇ ਜਬਰੀ ਕਬਜ਼ਾ ਕਰਨ ਆਏ ਬਲਜੀਤ ਸਿੰਘ ਦਾਦੂਵਾਲ ਤੇ ਉਸ ਦੇ ਸਾਥੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਥਾਂ ਸੰਸਥਾ ਦੇ ਨੁਮਾਇੰਦਿਆਂ ’ਤੇ ਕੇਸ ਦਰਜ ਕਰ ਕੇ ਮੁਲਜ਼ਮਾਂ ਦੇ ਹੱਕ ਵਿੱਚ ਭੁਗਤ ਰਹੀ ਹੈ। ਇਹ ਮੈਡੀਕਲ ਕਾਲਜ ਹਰਿਆਣਾ ਦੇ ਲੋਕਾਂ ਦੀ ਸਹੂਲਤ ਲਈ ਕਾਰਜਸ਼ੀਲ ਹੈ ਅਤੇ ਸ਼੍ਰੋਮਣੀ ਕਮੇਟੀ ਇਸ ਦੀ ਸਹਾਇਤਾ ਲਈ ਹਰ ਸਾਲ ਕਰੋੜਾਂ ਰੁਪਏ ਦਿੰਦੀ ਹੈ।
Advertisement
Advertisement
×

