ਪੱਤਰ ਪ੍ਰੇਰਕ
ਹੁਸ਼ਿਆਰਪੁਰ, 4 ਨਵੰਬਰ
ਮਗਨਰੇਗਾ ਲੇਬਰ ਮੂਵਮੈਂਟ ਪੰਜਾਬ ਵਲੋਂ ਮਗਨਰੇਗਾ ਵਰਕਰਾਂ ਦੀਆਂ ਮੰਗਾਂ ਦੇ ਹੱਕ ਵਿੱਚ ਅੱਜ ਮਨਿੀ ਸਕੱਤਰੇਤ ਦੇ ਬਾਹਰ ਸੰਸਥਾ ਦੇ ਪ੍ਰਧਾਨ ਜੈ ਗੋਪਾਲ ਧੀਮਾਨ, ਬਲਾਕ-2 ਦੀ ਪ੍ਰਧਾਨ ਇੰਦਰਜੀਤ ਕੌਰ, ਪ੍ਰਵੀਨ ਕੁਮਾਰੀ ਅਤੇ ਪਰਵਿੰਦਰ ਸਿੰਘ ਦੀ ਅਗਵਾਈ ਵਿਚ ਧਰਨਾ ਦਿੱਤਾ ਗਿਆ। ਇਸ ਦੌਰਾਨ ਵਰਕਰਾਂਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਕੇ ਆਪਣਾ ਰੋਸ ਜ਼ਾਹਿਰ ਕੀਤਾ।
ਇਸ ਵਰਕਰਾਂ ਨੂੰ ਸੰਬੋਧਨ ਕਰਦਿਆਂ ਜੈ ਗੋਪਾਲ ਧੀਮਾਨ ਨੇ ਦੱਸਿਆ ਕਿ ਉਹ ਮਾਰਚ 2022 ਤੋਂ ਲਗਾਤਾਰ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਰਾਹੀਂ ਪੰਜਾਬ ਸਰਕਾਰ ਨੂੰ ਮੰਗ ਪੱਤਰ ਭੇਜ ਰਹੇ ਹਨ ਅਤੇ ਹਲਕਾ ਸ਼ਾਮਚੁਰਾਸੀ ਤੋਂ ਵਿਧਾਇਕ ਡਾ. ਰਬਜੋਤ ਸਿੰਘ ਨੂੰ ਵੀ ਮਿਲ ਚੁੱਕੇ ਹਨ ਪਰ ਇਸ ਦੇ ਸਭ ਦੇ ਬਾਵਜੂਦ ਮਗਨਰੇਗਾ ਵਰਕਰਾਂ ਤੇ ਮੇਟਾਂ ਨੂੰ ਇਨਸਾਫ਼ ਨਹੀਂ ਮਿਲ ਰਿਹਾ। ਉਨ੍ਹਾਂ ਕਿਹਾ ਕਿ ਨਾ ਤਾਂ ਸ਼ੈੱਡਾਂ ਦੇ ਨਿਰਮਾਣ ’ਚ ਹੋਈਆਂ ਬੇਨਿਯਮੀਆਂ ਦੀ ਜਾਂਚ ਕਰਵਾਈ ਜਾ ਰਹੀ ਹੈ ਅਤੇ ਨਾ ਹੀ ਮਗਨਰੇਗਾ ਵਰਕਰਾਂ ਤੇ ਮੇਟਾਂ ਦੀਆਂ ਮੰਗਾਂ ਦੇ ਮੁਸ਼ਕਿਲਾਂ ਨੂੰ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਜੇਕਰ ਇਹੀ ਹਾਲ ਰਿਹਾ ਤਾਂ ਉਨ੍ਹਾਂ ਦੀ ਜਥੇਬੰਦੀ ਵਲੋਂ ਤਿੱਖਾ ਸੰਘਰਸ਼ ਛੇੜ ਦਿੱਤਾ ਜਾਵੇਗਾ।
ਇਸ ਮੌਕੇ ਕਮਲਜੀਤ ਕੌਰ, ਸੀਰਤ ਕੌਰ, ਬਲਰਾਜ ਕੁਮਾਰ, ਅਨੀਤਾ ਰਾਣੀ, ਸੁਨੀਤਾ ਰਾਣੀ, ਰਣਜੀਤ ਕੌਰ, ਹਰਜੀਤ ਸਿੰਘ, ਸੋਨੂ ਮਹਿਤਪੁਰ, ਸੁਖਵਿੰਦਰ ਸਿੰਘ, ਕਮਲੇਸ਼ ਕੁਮਾਰ ਮੜੂਲੀ ਬ੍ਰਾਹਮਣਾ, ਸੁਰਿੰਦਰ ਸਿੰਘ ਪੱਪੀ, ਕੁਲਵਿੰਦਰ ਕੌਰ, ਸੁਰਜੀਤ ਕੌਰ, ਬਲਵਿੰਦਰ ਕੌਰ, ਰਾਕੇਸ਼ ਬਾਲਾ, ਦਿਆਲ ਸਿੰਘ, ਕੁਲਵੰਤ ਕੌਰ ਆਦਿ ਹਾਜ਼ਰ ਸਨ।