ਪੱਤਰ ਪ੍ਰੇਰਕ
ਆਦਮਪੁਰ ਦੋਆਬਾ, 27 ਸਤੰਬਰ
ਲਗਾਤਾਰ ਦੂਸਰੇ ਦਿਨ ਮਾਡਲ ਟਾਊਨ ਸ਼ਮਸ਼ਾਨਘਾਟ ਦੇ ਨਾਲ ਲੱਗੇ ਕੂੜੇ ਦੇ ਡੰਪ ਨੂੰ ਬੰਦ ਕਰਾਉਣ ਲਈ ਜੁਆਇੰਟ ਐਕਸ਼ਨ ਕਮੇਟੀ ਅਤੇ ਸਮੂਹ ਇਲਾਕਾ ਨਿਵਾਸੀਆਂ ਨੇ ਜੋ ਅਣਮਿੱਥੇ ਸਮੇਂ ਧਰਨਾ ਦੂਸਰੇ ਦਿਨ ਵੀ ਜਾਰੀ ਰਿਹਾ। ਜਸਵਿੰਦਰ ਸਿੰਘ ਸਾਹਨੀ, ਵਰਿੰਦਰ ਮਲਿਕ, ਮਨਮੀਤ ਸਿੰਘ ਸੋਢੀ ਵੱਲੋਂ ਸਾਂਝੇ ਤੌਰ ’ਤੇ ਦੱਸਿਆ ਗਿਆ ਕਿ ਪ੍ਰਸ਼ਾਸਨ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਇਸ ਕੂੜੇ ਦੇ ਡੰਪ ਨੂੰ ਪੱਕੇ ਤੌਰ ’ਤੇ ਬੰਦ ਕੀਤਾ ਜਾਵੇ। ਅੱਜ ਇਸ ਧਰਨੇ ਵਿੱਚ ਐੱਮਪੀ ਚੌਧਰੀ ਸੰਤੋਖ, ਮੇਅਰ ਜਗਦੀਸ਼ ਰਾਜਾ, ਸਾਬਕਾ ਵਿਧਾਇਕ ਰਜਿੰਦਰ ਬੇਰੀ ਆਦਿ ਮੌਜੂਦ ਸਨ।