ਕਿਸਾਨ ਆਗੂ ਦੀ ਰਿਹਾਈ ਮਗਰੋਂ ਧਰਨਾ ਖਤਮ

ਕਿਸਾਨ ਆਗੂ ਦੀ ਰਿਹਾਈ ਮਗਰੋਂ ਧਰਨਾ ਖਤਮ

ਧਰਨਾ ਸਥਾਨ ’ਤੇ ਪੁੱਜੇ ਕੁਲਦੀਪ ਸਿੰਘ ਦਾ ਸਵਾਗਤ ਕਰਦੇ ਜਥੇਬੰਦੀ ਦੇ ਆਗੂ।

ਸੁਰਿੰਦਰ ਸਿੰਘ ਗੋਰਾਇਆ
ਟਾਂਡਾ, 4 ਜੁਲਾਈ

ਕਿਸਾਨ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਨੂੰ ਪੁਲੀਸ ਵੱਲੋਂ ਜੇਲ੍ਹ ਵਿਚੋਂ ਰਿਹਾਅ ਕਰਵਾਏ ਜਾਣ ਤੋਂ ਬਾਅਦ ਕਿਸਾਨ ਸੰਘਰਸ਼ ਕਮੇਟੀ ਪੰਜਾਬ ਨੇ ਪਿਛਲੇ ਤਿੰਨ ਦਿਨਾਂ ਤੋਂ ਟਾਂਡਾ ਥਾਣੇ ਸਾਹਮਣੇ ਲਾਇਆ ਧਰਨਾ ਖਤਮ ਕਰ ਦਿੱਤਾ ਹੈ। ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਕੁਲਦੀਪ ਸਿੰਘ ਬੇਗੋਵਾਲ ਜਦੋਂ ਰਿਹਾਈ ਤੋਂ ਬਾਅਦ ਥਾਣਾ ਟਾਂਡਾ ਦੇ ਸਾਹਮਣੇ ਧਰਨੇ ਵਾਲੀ ਜਗ੍ਹਾ ’ਤੇ ਪੁੱਜੇ ਤਾਂ ਜਥੇਬੰਦੀ ਦੇ ਮੈਬਰਾਂ ਅਤੇ ਆਗੂਆਂ ਨੇ ਉਨ੍ਹਾਂ ਦਾ ਹਾਰ ਪਾ ਕੇ ਸਵਾਗਤ ਕੀਤਾ।

ਜ਼ਿਕਰਯੋਗ ਹੈ ਕਿ ਕੁਲਦੀਪ ਸਿੰਘ ਨੂੰ ਪੁਲੀਸ ਨੇ ਕਤਲ ਦੇ ਮਾਮਲੇ ਵਿੱਚ ਨਾਮਜ਼ਦ ਕੀਤਾ ਸੀ ਜਿਸ ਤੋਂ ਬਾਅਦ ਜਥੇਬੰਦੀ ਨੇ ਆਪਣੇ ਆਗੂ ਨੂੰ ਬੇਕਸੂਰ ਦੱਸਦੇ ਹੋਏ ਉਸ ਦੀ ਰਿਹਾਈ ਨੂੰ ਲੈ ਕੇ ਥਾਣਾ ਟਾਂਡਾ ਦੇ ਸਾਹਮਣੇ ਧਰਨਾ ਲਾਇਆ ਹੋਇਆ ਸੀ। ਇਸ ਮੌਕੇ ਮੌਜੂਦ ਜਥੇਬੰਦੀ ਦੇ ਸੂਬਾਈ ਆਗੂ ਸਵਿੰਦਰ ਸਿੰਘ ਚੁਤਾਲਾ, ਗੁਰਪ੍ਰੀਤ ਸਿੰਘ ਖਾਨਪੁਰ, ਕਸ਼ਮੀਰ ਸਿੰਘ ਫੱਤਾਕੁੱਲਾ, ਕੁਲਬੀਰ ਸਿੰਘ ਕਾਹਲੋਂ, ਹਰਵਿੰਦਰ ਸਿੰਘ ਖੁਜਾਲਾ ਤੇ ਗੁਰਜੀਤ ਸਿੰਘ ਵਲਟੋਹਾ ਨੇ ਕਿਹਾ ਇਹ ਸੰਘਰਸ਼ ਕਰ ਰਹੇ ਯੋਧਿਆਂ ਦੀ ਜਿੱਤ ਹੋਈ ਹੈ। ਇਸ ਮੌਕੇ ਸਤਨਾਮ ਸਿੰਘ, ਨਿਸ਼ਾਨ ਸਿੰਘ, ਮਲੂਕ ਸਿੰਘ, ਸੁਖਵਿੰਦਰ ਸਿੰਘ, ਹਰਬੰਸ ਸਿੰਘ, ਤਰਸੇਮ ਸਿੰਘ, ਲਖਵਿੰਦਰ ਕੌਰ ਟਾਹਲੀ ਤੇ ਸਤਨਾਮ ਸਿੰਘ ਵੀ ਮੌਜੂਦ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਪੰਜਾਬ ’ਚ ਕਰੋਨਾ ਨੇ ਫਣ ਚੁੱਕਿਆ; ਰਿਕਾਰਡ 39 ਮੌਤਾਂ

ਪੰਜਾਬ ’ਚ ਕਰੋਨਾ ਨੇ ਫਣ ਚੁੱਕਿਆ; ਰਿਕਾਰਡ 39 ਮੌਤਾਂ

ਲੁਧਿਆਣਾ ਵਿੱਚ ਪਿਛਲੇ ਤਿੰਨ ਹਫ਼ਤਿਆਂ ’ਚ ਸਭ ਤੋਂ ਵੱਧ ਮੌਤਾਂ

ਬੰਗਲੂਰੂ: ਵੱਡੇ ਪੱਧਰ ’ਤੇ ਸਾੜਫੂਕ; ਪੁਲੀਸ ਫਾਇਰਿੰਗ ’ਚ 3 ਮੌਤਾਂ

ਬੰਗਲੂਰੂ: ਵੱਡੇ ਪੱਧਰ ’ਤੇ ਸਾੜਫੂਕ; ਪੁਲੀਸ ਫਾਇਰਿੰਗ ’ਚ 3 ਮੌਤਾਂ

* ਇਤਰਾਜ਼ਯੋਗ ਪੋਸਟ ਤੋਂ ਭੜਕੀ ਹਿੰਸਾ; * 50 ਪੁਲੀਸ ਕਰਮੀਆਂ ਸਮੇਤ ਕਈ ਜ...

ਪਾਵਰਕੌਮ ’ਚ 40 ਹਜ਼ਾਰ ਅਸਾਮੀਆਂ ਖ਼ਤਮ ਕਰਨ ਦੀ ਤਿਆਰੀ

ਪਾਵਰਕੌਮ ’ਚ 40 ਹਜ਼ਾਰ ਅਸਾਮੀਆਂ ਖ਼ਤਮ ਕਰਨ ਦੀ ਤਿਆਰੀ

* ਬਿਜਲੀ ਵਿਭਾਗ ਨੇ ਜੁਲਾਈ ਮਹੀਨੇ ਦੋ ਮੀਟਿੰਗਾਂ ’ਚ ਲਏ ਅਹਿਮ ਫੈਸਲੇ; *...

ਸ਼ਹਿਰ

View All