ਡੀ ਆਈ ਜੀ ਬਾਰਡਰ ਰੇਂਜ ਹਰਿਮੰਦਰ ਸਾਹਿਬ ਨਤਮਸਤਕ ਹੋਏ
ਅੰਮ੍ਰਿਤਸਰ ਵਿੱਚ ਪੰਜਾਬ ਪੁਲੀਸ ਦੇ ਨਵ-ਨਿਯੁਕਤ ਡੀ ਆਈ ਜੀ ਬਾਰਡਰ ਰੇਂਜ ਸੰਦੀਪ ਗੋਇਲ ਨੇ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਹਰਿਮੰਦਰ ਸਾਹਿਬ ਮੱਥਾ ਟੇਕਿਆ ਅਤੇ ਗੁਰੂ ਘਰ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਹੈ। ਡੀ ਆਈ ਜੀ ਸੰਦੀਪ ਗੋਇਲ ਨੇ ਡੀ ਆਈ...
Advertisement
ਅੰਮ੍ਰਿਤਸਰ ਵਿੱਚ ਪੰਜਾਬ ਪੁਲੀਸ ਦੇ ਨਵ-ਨਿਯੁਕਤ ਡੀ ਆਈ ਜੀ ਬਾਰਡਰ ਰੇਂਜ ਸੰਦੀਪ ਗੋਇਲ ਨੇ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਹਰਿਮੰਦਰ ਸਾਹਿਬ ਮੱਥਾ ਟੇਕਿਆ ਅਤੇ ਗੁਰੂ ਘਰ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਹੈ। ਡੀ ਆਈ ਜੀ ਸੰਦੀਪ ਗੋਇਲ ਨੇ ਡੀ ਆਈ ਜੀ ਨਾਨਕ ਸਿੰਘ ਦਾ ਸਥਾਨ ਲਿਆ ਹੈ। ਨਵੇਂ ਆਏ ਪੁਲੀਸ ਅਧਿਕਾਰੀ ਨੇ ਸ੍ਰੀ ਹਰਿਮੰਦਰ ਸਾਹਿਬ ਵਿੱਚ ਮੱਥਾ ਟੇਕਿਆ ਜਿੱਥੇ ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਸ੍ਰੀ ਗੋਇਲ ਨੇ ਆਖਿਆ ਕਿ ਸਰਹੱਦ ’ਤੇ ਡਰੋਨ ਰਾਹੀਂ ਪਾਕਿਸਤਾਨ ਵਾਲੇ ਪਾਸਿਓਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਹੋ ਰਹੀ ਤਸਕਰੀ ਨੂੰ ਰੋਕਣਾ ਪੰਜਾਬ ਪੁਲੀਸ ਦੀ ਤਰਜੀਹੀ ਸੂਚੀ ਵਿੱਚ ਸ਼ਾਮਲ ਹੈ। ਉਨ੍ਹਾਂ ਆਖਿਆ ਕਿ ਪੁਲੀਸ ਵੱਲੋਂ ਸਰਹੱਦ ’ਤੇ ਤਾਇਨਾਤ ਬੀ ਐੱਸ ਐੱਫ ਦੇ ਤਾਲਮੇਲ ਨਾਲ ਸਰਹੱਦ ’ਤੇ ਚੌਕਸੀ ਵਿੱਚ ਵਾਧਾ ਕੀਤਾ ਜਾਵੇਗਾ ਤੇ ਆਧੁਨਿਕ ਤਕਨਾਲੋਜੀ ਦੀ ਵਰਤੋਂ ਨਾਲ ਸਰਹੱਦ ਪਾਰੋਂ ਹੋ ਰਹੀ ਤਸਕਰੀ ਨੂੰ ਰੋਕਣ ਦਾ ਯਤਨ ਕੀਤਾ ਜਾਵੇਗਾ।
Advertisement
Advertisement
×

