ਮੁਕੇਰੀਆਂ (ਪੱਤਰ ਪੇ੍ਰਕ): ਸੀਪੀਆਈ ਐੱਮ ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਦੇਸ਼ ਦੇ ਸੰਵਿਧਾਨਕ ਢਾਂਚੇ ਨੂੰ ਤਾਨਾਸ਼ਾਹੀ ਤਰੀਕੇ ਨਾਲ ਖ਼ਤਮ ਕਰਨ ਲਈ ਸੂਬਿਆਂ ਦੇ ਸੰਵਿਧਾਨਕ ਅਧਿਕਾਰਾਂ ਵਿੱਚ ਸਿੱਧੀ ਦਖ਼ਲਅੰਦਾਜ਼ੀ ਕਰ ਰਹੀ ਹੈ। ਖੇਤੀ ਕਾਨੂੰਨਾਂ ਦਾ ਮਸਲਾ ਸੂਬਾਈ ਅਧਿਕਾਰਾਂ ’ਚ ਹੋਣ ਦੇ ਬਾਵਜੂਦ ਖੇਤੀ ਵਿਰੋਧੀ ਕਾਨੂੰਨ ਬਣਾਉਣਾ ਭਾਜਪਾ ਦੀ ਕਾਰਪੋਰੇਟ ਪੱਖੀ ਸੋਚ ਨੂੰ ਉਜਾਗਰ ਕਰਦਾ ਹੈ। ਉਹ ਅੱਜ ਇੱਥੇ ਪਾਰਟੀ ਕਾਰਕੁਨਾਂ ਦੀ ਕਿਸਾਨ ਸਭਾ ਦੇ ਸੂਬਾ ਜੁਆਇੰਟ ਸਕੱਤਰ ਆਸ਼ਾ ਨੰਦ ਦੀ ਅਗਵਾਈ ਹੇਠ ਦਿੱਲੀ ਧਰਨੇ ਲਈ ਹੋਈ ਲਾਮਬੰਦੀ ਮੀਟਿੰਗ ਨੂੰ ਸੰਬੋਧਨ ਕਰਨ ਆਏ ਸਨ।