DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਗੁਰਦੁਆਰੇ ਅਤੇ ਸਕੂਲ ਅੱਗੇ ਗੰਦਾ ਪਾਣੀ ਭਰਿਆ

ਸੀਵਰੇਜ ਦਾ ਗੰਦਾ ਪਾਣੀ ਖਾਲੜਾ-ਹਰੀਕੇ ਮਾਰਗ ’ਤੇ ਜਮ੍ਹਾਂ ਹੋਣ ਕਾਰਨ ਇਤਿਹਾਸਕ ਨਗਰ ਪਹੂਵਿੰਡ ਦੇ ਗੁਰਦੁਆਰਾ ਬਾਬਾ ਦੀਪ ਸਿੰਘ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਜਾਣ ਵਾਲੀ ਸੰਗਤ ਤੇ ਵਿਦਿਆਰਥੀਆਂ ਨੂੰ ਦਿੱਕਤ ਆ ਰਹੀ ਹੈ। ਇਹ ਗੰਦਾ ਪਾਣੀ ਦੁਕਾਨਦਾਰਾਂ ਅਤੇ ਰਾਹਗੀਰਾਂ ਲਈ ਵੀ...

  • fb
  • twitter
  • whatsapp
  • whatsapp
featured-img featured-img
ਗੁਰਦੁਆਰੇ ਦੇ ਗੇਟ ਅਤੇ ਸਰਕਾਰੀ ਸਕੂਲ ਅੱਗੇ ਖੜ੍ਹਾ ਪਾਣੀ।
Advertisement

ਸੀਵਰੇਜ ਦਾ ਗੰਦਾ ਪਾਣੀ ਖਾਲੜਾ-ਹਰੀਕੇ ਮਾਰਗ ’ਤੇ ਜਮ੍ਹਾਂ ਹੋਣ ਕਾਰਨ ਇਤਿਹਾਸਕ ਨਗਰ ਪਹੂਵਿੰਡ ਦੇ ਗੁਰਦੁਆਰਾ ਬਾਬਾ ਦੀਪ ਸਿੰਘ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਜਾਣ ਵਾਲੀ ਸੰਗਤ ਤੇ ਵਿਦਿਆਰਥੀਆਂ ਨੂੰ ਦਿੱਕਤ ਆ ਰਹੀ ਹੈ। ਇਹ ਗੰਦਾ ਪਾਣੀ ਦੁਕਾਨਦਾਰਾਂ ਅਤੇ ਰਾਹਗੀਰਾਂ ਲਈ ਵੀ ਸਿਰਦਰਦੀ ਬਣਿਆ ਹੋਇਆ ਹੈ। ਸਕੂਲ ਦੇ ਵਿਦਿਆਰਥੀਆਂ ਅਤੇ ਦੁਕਾਨਾਂ ’ਤੇ ਖ਼ਰੀਦਦਾਰੀ ਲਈ ਆਉਣ ਵਾਲੇ ਲੋਕ ਰੋਜ਼ਾਨਾ ਪ੍ਰੇਸ਼ਾਨ ਹੁੰਦੇ ਹਨ। ਬਦਬੂ ਮਾਰਦੇ ਪਾਣੀ ਕਾਰਨ ਇੱਥੇ ਮੱਛਰ ਤੇ ਮੱਖੀਆਂ ਪੈਦਾ ਹੋ ਰਹੀਆਂ ਹਨ। ਪਾਣੀ ਭਰਨ ਕਾਰਨ ਸੜਕ ਵੀ ਟੁੱਟਣੀ ਸ਼ੁਰੂ ਹੋ ਗਈ ਹੈ। ਲੋਕਾਂ ਨੇ ਕਿਹਾ ਕਿ ਕੌਮੀ ਮਾਰਗ ਦੀ ਇਹ ਹਾਲਤ ਜ਼ਿਲ੍ਹਾ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕਰਦੀ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਲਾਕੇ ਦੇ ਸਮਾਜ ਸੇਵੀਆਂ ਅਤੇ ਹੋਰ ਮੋਹਤਬਰਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਹੈ ਕਿ ਇਸ ਸਮੱਸਿਆ ਦਾ ਤੁਰੰਤ ਹੱਲ ਕੀਤਾ ਜਾਵੇ।

Advertisement
Advertisement
×