ਸ਼ਾਹਕੋਟ: ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ ਆਫ ਪੰਜਾਬ ਵੱਲੋਂ ਚੰਡੀਗੜ੍ਹ ਵਿੱਚ ਸਰਵੋਤਮ ਸਕੂਲ ਇਨੋਵੇਟਿਵ ਟੀਚਿੰਗ ਪ੍ਰੈਕਟਿਸਿਜ਼ ਪੁਰਸਕਾਰ ਦੇ ਮੁਕਾਬਲੇ ’ਚ ਬੇਰੀਜ਼ ਗਲੋਬਲ ਡਿਸਕਵਰੀ ਸਕੂਲ ਮਲਸੀਆਂ ਨੇ ਪੁਰਸਕਾਰ ਜਿੱਤਣ ਵਿਚ ਕਾਮਯਾਬੀ ਹਾਸਿਲ ਕੀਤੀ ਹੈ। ਪ੍ਰਿੰਸੀਪਲ ਸੰਦੀਪ ਕੌਰ ਨੇ ਦੱਸਿਆ ਕਿ ਚੰਡੀਗੜ੍ਹ ਯੂਨੀਵਰਸਿਟੀ ਦੇ ਉਪ ਚਾਂਸਲਰ ਸਤਨਾਮ ਸਿੰਘ ਸੰਧੂ ਅਤੇ ਐਫ.ਏ.ਪੀ ਦੇ ਪ੍ਰਧਾਨ ਜਗਜੀਤ ਸਿੰਘ ਧੂਰੀ ਵੱਲੋਂ ਇਹ ਪੁਰਸਕਾਰ ਦਿੱਤਾ ਗਿਆ। ਟਰੱਸਟੀ ਰਾਮ ਮੂਰਤੀ ਅਤੇ ਤੇਜਪਾਲ ਸਿੰਘ ਨੇ ਉਕਤ ਪੁਰਸਕਾਰ ਪ੍ਰਾਪਤ ਕਰਕੇ ਆਏ ਅਧਿਆਪਕਾਂ ਦਾ ਸਨਮਾਨ ਕਰਦੇ ਹੋਏ ਸਮੂਹ ਸਟਾਫ ਨੂੰ ਇਸ ਸਫਲਤਾ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਮੂਹ ਸਟਾਫ ਦੀ ਸੰਯੁਕਤ ਸਖਤ ਮਿਹਨਤ ਸਦਕਾ ਸਕੂਲ ਇਹ ਪ੍ਰਾਪਤੀ ਹਾਸਿਲ ਕਰਨ ਵਿਚ ਕਾਮਯਾਬ ਹੋਇਆ ਹੈ। -ਪੱਤਰ ਪ੍ਰੇਰਕ