DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

CPI(M) State Convention in Garhshankar: ਕਿਰਤੀ ਵਰਗ ਦੀਆਂ ਭਖਦੀਆਂ ਮੰਗਾਂ ਬਾਰੇ ਚਰਚਾ

ਸੀ ਪੀ ਆਈ (ਐੱਮ) ਨੇ ਗੜ੍ਹਸ਼ੰਕਰ ’ਚ ਕਨਵੈਨਸ਼ਨ ਕੀਤੀ

  • fb
  • twitter
  • whatsapp
  • whatsapp
featured-img featured-img
ਕਨਵੈਨਸ਼ਨ ਨੂੰ ਸੰਬੋਧਨ ਕਰਦਾ ਹੋਇਆ ਬੁਲਾਰਾ।
Advertisement

ਕਿਸਾਨਾਂ, ਮਜ਼ਦੂਰਾਂ ,ਕਿਰਤੀ ਵਰਗ ਦੀਆਂ ਭਖਦੀਆਂ ਮੰਗਾਂ, ਚਾਰ ਲੇਬਰ ਕੋਡ ਰੱਦ ਕਰਵਾਉਣ ਅਤੇ ਮਗਨਰੇਗਾ ਬਹਾਲ ਕਰਵਾਉਣ ਆਦਿ ਮੰਗਾਂ ਲਈ ਅੱਜ ਇੱਥੇ ਸੀ ਪੀ ਆਈ (ਐੱਮ) ਵੱਲੋਂ ਗੜ੍ਹਸ਼ੰਕਰ ਵਿੱਚ ਸੂਬਾਈ ਕਨਵੈਨਸ਼ਨ ਕਰਵਾਈ ਗਈ, ਜਿਸਦੀ ਪ੍ਰਧਾਨਗੀ ਪਾਰਟੀ ਦੇ ਸੂਬਾਈ ਸਕੱਤਰ ਸੁਖਵਿੰਦਰ ਸਿੰਘ ਸੇਖੋਂ ਅਤੇ ਜ਼ਿਲ੍ਹਾ ਸਕੱਤਰ ਕਾਮਰੇਡ ਗੁਰਨੇਕ ਸਿੰਘ ਭੱਜਲ ਨੇ ਕੀਤੀ।

ਇਸ ਮੌਕੇ ਪਾਰਟੀ ਦੇ ਕੇਂਦਰੀ ਸਕੱਤਰੇਤ ਮੈਂਬਰ ਕਾਮਰੇਡ ਕੇ ਐਨ ਉਮੇਸ਼, ਕੇਂਦਰੀ ਕਮੇਟੀ ਮੈਂਬਰ ਵਿਕਰਮ ਸਿੰਘ ਤੇ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਨੇ ਸੰਬੋਧਨ ਕਰਦਿਆਂ ਕੇਂਦਰ ਦੀ ਮੋਦੀ ਸਰਕਾਰ ਤੇ ਪੰਜਾਬ ਸਰਕਾਰ ਦੀਆਂ ਕਿਸਾਨ ਤੇ ਮਜ਼ਦੂਰ ਵਿਰੋਧੀ ਨੀਤੀਆਂ ਬਾਰੇ ਵਿਸਤਾਰ ’ਚ ਜਾਣਕਾਰੀ ਦਿੱਤੀ। ਆਗੂਆਂ ਨੇ ਦੋਸ਼ ਲਾਇਆ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਸਬੰਧੀ ਲੋਕਾਂ ਨੂੰ ਨਾਲ ਲੈ ਕੇ ਲੜਾਈ ਸੜਕਾਂ ’ਤੇ ਲੜੀ ਜਾਵੇਗੀ। ਕਾਮਰੇਡ ਸੇਖੋਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ’ਚ ਬੁਰੀ ਤਰ੍ਹਾਂ ਨਾਕਾਮ ਰਹੀ ਹੈ, ਨਸ਼ਿਆਂ ਨੂੰ ਬੰਦ ਕਰਨ ’ਚ ਬੁਰੀ ਤਰ੍ਹਾਂ ਫੇਲ੍ਹ ਹੋਈ ਹੈ। ਉਨ੍ਹਾਂ ਕਿਹਾ ਕਿ ਲੋਕ ਪੱਖੀ ਮੰਗਾਂ ਲਈ 30 ਸਤੰਬਰ ਤੋਂ 6 ਅਕਤੂਬਰ ਤੱਕ ਪੰਜਾਬ ’ਚ ਵਿਧਾਇਕਾਂ ਅਤੇ ਮੰਤਰੀਆਂ ਨੂੰ ਮੰਗ ਪੱਤਰ ਦਿੱਤੇ ਜਾਣਗੇ ਅਤੇ 10 ਦਸੰਬਰ ਨੂੰ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ।

Advertisement

ਇਸ ਮੌਕੇ ਗੁਰਮੇਸ਼ ਸਿੰਘ, ਦਰਸ਼ਨ ਸਿੰਘ ਮੱਟੂ, ਸੁਭਾਸ਼ ਮੱਟੂ, ਮਹਿੰਦਰ ਬਡੋਆਣ, ਰਾਮ ਸਿੰਘ ਨੂਰਪੁਰੀ, ਮਹਾਂ ਸਿੰਘ ਰੌੜੀ, ਆਸ਼ਾਨੰਦ, ਰਣਜੀਤ ਸਿੰਘ ਚੌਹਾਨ, ਸੁਲਿੰਦਰ ਚੁੰਬਰ, ਅੱਛਰ ਸਿੰਘ, ਕੁਲਵਿੰਦਰ ਸੰਘਾ, ਨੀਲਮ ਬਡੋਆਣ, ਪ੍ਰੇਮ ਲਤਾ, ਪੰਕਜ ਚਠਿਆਲ, ਕਮਲਜੀਤ ਸਿੰਘ, ਗੁਰਬਖ਼ਸ਼ ਕੌਰ, ਮਨਜੀਤ ਕੌਰ ਤੇ ਹਰਬੰਸ ਸਿੰਘ ਧੂਤ ਮੌਜੂਦ ਸਨ।

Advertisement

Advertisement
×