ਹਰਪ੍ਰੀਤ ਕੌਰ
ਹੁਸ਼ਿਆਰਪੁਰ, 25 ਮਈ
ਭਾਸ਼ਾ ਵਿਭਾਗ ਹੁਸ਼ਿਆਰਪੁਰ ਵੱਲੋਂ ਜ਼ਿਲ੍ਹਾ ਲਾਇਬ੍ਰੇਰੀ ’ਚ ਸ਼ਾਇਰ ਮਦਨ ਵੀਰਾ ਦੀ ਅਗਵਾਈ ਹੇਠ ਕਹਾਣੀ ਗੋਸ਼ਟੀ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਜ਼ਿਲ੍ਹਾ ਖੋਜ ਅਫ਼ਸਰ ਡਾ. ਜਸਵੰਤ ਰਾਏ ਨੇ ਕੀਤੀ। ਇਸ ਮੌਕੇ ਡਾ. ਕਰਮਜੀਤ ਸਿੰਘ ਨੇ ਤ੍ਰਿਪਤਾ ਤੇ ਲਾਲ ਸਿੰਘ ਦੀਆਂ ਕਹਾਣੀਆਂ ’ਤੇ ਚਰਚਾ ਕੀਤੀ। ਡਾ. ਚਰਨ ਪੁਸ਼ਪਿੰਦਰ ਸਿੰਘ, ਪ੍ਰੋ. ਬਲਵੀਰ ਕੌਰ ਰੀਹਲ, ਜਸਬੀਰ ਸਿੰਘ ਧੀਮਾਨ ਅਤੇ ਪ੍ਰੋ. ਬਲਵੀਰ ਮੁਕੇਰੀਆਂ ਨੇ ਕਿਹਾ ਕਿ ਦੋਵੇਂ ਕਹਾਣੀ ਰਚੇਤਾ ਪੰਜਾਬੀ ਕਹਾਣੀ ਦੇ ਸਿਰਕੱਢ ਕਹਾਣੀਕਾਰ ਹਨ। ਉਨ੍ਹਾਂ ਕਿਹਾ ਕਿ ਤ੍ਰਿਪਤਾ ਦੀਆਂ ਸਾਰੀਆਂ ਕਹਾਣੀਆਂ ਦਾ ਅੰਤ ਕੁਲਵੰਤ ਸਿੰਘ ਵਿਰਕ ਦੀਆਂ ਕਹਾਣੀਆਂ ਵਾਂਗ ਸੁੰਨ ਕਰ ਜਾਂਦਾ ਹੈ। ਭਾਸ਼ਾ ਵਿਭਾਗ ਵੱਲੋਂ ਦੋਵੇਂ ਕਹਾਣੀਕਾਰਾਂ, ਆਲੋਚਕਾਂ ਤੇ ਵਿਦਵਾਨਾਂ ਦਾ ਕਿਤਾਬਾਂ ਦਾ ਸੈੱਟ ਤੇ ਲੋਈਆਂ ਦੇ ਕੇ ਸਨਮਾਨ ਕੀਤਾ ਗਿਆ। ਮਦਨ ਵੀਰਾ ਨੇ ਗੋਸ਼ਟੀ ’ਚ ਸ਼ਾਮਲ ਸਾਰਿਆਂ ਦਾ ਧੰਨਵਾਦ ਕੀਤਾ। ਸਟੇਜ ਦਾ ਸੰਚਾਲਨ ਡਾ. ਜਸਵੰਤ ਰਾਏ ਨੇ ਕੀਤਾ। ਇਸ ਮੌਕੇ ਕੁਲਤਾਰ ਸਿੰਘ ਕੁਲਤਾਰ, ਡਾ. ਅਜੀਤ ਸਿੰਘ ਜੱਬਲ, ਸੁਰਿੰਦਰ ਕੰਗਵੀ, ਰਵਿੰਦਰ ਸ਼ਰਮਾ, ਡਾ. ਕੁਲਦੀਪ ਸਿੰਘ, ਸੁਰਿੰਦਰ ਸਿੰਘ ਨੇਕੀ, ਕੁਲਵੰਤ ਸਿੰਘ, ਸੰਦੀਪ ਕੁਮਾਰ, ਪਵਨ ਕੁਮਾਰ ਆਦਿ ਮੌਜੂਦ ਸਨ।