DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ‘ਦੌੜ ਜਲੰਧਰ’ ਹਾਫ਼ ਮੈਰਾਥਨ 8 ਨੂੰ

ਮਹਿਲਾ ਦਿਵਸ ਮੌਕੇ 10 ਮਹਿਲਾਵਾਂ ਦਾ ਕੀਤਾ ਜਾਵੇਗਾ ਸਨਮਾਨ

  • fb
  • twitter
  • whatsapp
  • whatsapp
Advertisement
ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਤਹਿਤ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਫੈਲਾਉਣ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਦਾ ਸੱਦਾ ਦੇਣ ਦੇ ਮਕਸਦ ਨਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੀ ਟੀ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਸਹਿਯੋਗ ਨਾਲ ਮਹਿਲਾ ਦਿਵਸ ਮੌਕੇ ’ਤੇ 8 ਮਾਰਚ ਨੂੰ ‘ਦੌੜ ਜਲੰਧਰ’ ਹਾਫ਼ ਮੈਰਾਥਨ ਕਰਵਾਈ ਜਾ ਰਹੀ ਹੈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਹਾਫ਼ ਮੈਰਾਥਨ 21 ਕਿਲੋਮੀਟਰ (ਓਪਨ), 5 ਕਿਲੋਮੀਟਰ (ਓਪਨ) ਅਤੇ 5 ਕਿਲੋਮੀਟਰ (ਵੈਟਰਨ) ਤਿੰਨ ਸ਼੍ਰੇਣੀਆਂ ਵਿੱਚ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਮੌਕੇ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ 10 ਮਹਿਲਾਵਾਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ। ਸੀ ਟੀ ਗਰੁੱਪ ਦੇ ਐਮ.ਡੀ. ਮਨਬੀਰ ਸਿੰਘ ਨੇ ਹਾਫ਼ ਮੈਰਾਥਨ ਨੂੰ ਸਫਲ ਬਣਾਉਣ ਲਈ ਸੰਸਥਾ ਵੱਲੋਂ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

Advertisement

Advertisement
Advertisement
×