ਜ਼ਿਲ੍ਹਾ ਤੇ ਸੈਸ਼ਨ ਜੱਜ ਵਲੋਂ ਕੇਂਦਰੀ ਜੇਲ੍ਹ ਦਾ ਦੌਰਾ
ਜਸਬੀਰ ਚਾਨਾ ਕਪੂਰਥਲਾ, 17 ਮਈ ਜ਼ਿਲ੍ਹਾ ਤੇ ਸੈਸ਼ਨ ਜੱਜ ਕਪੂਰਥਲਾ ਹਰਪਾਲ ਸਿੰਘ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹਿਰਦੇਜੀਤ ਸਿੰਘ, ਵਿਨਿਤਾ ਲੂਥਰਾ ਚੀਫ ਜੂਡੀਸ਼ੀਅਲ ਮੈਜਿਸਟ੍ਰੇਟ ਤੇ ਨਵਜੀਤਪਾਲ ਕੌਰ ਐਡੀਸ਼ਨਲ ਸਿਵਲ ਜੱਜ (ਸੀਨੀਅਰ ਡਵੀਜਨ) ਕਪੂਰਥਲਾ ਵੱਲੋਂ ਅੱਜ ਕੇਂਦਰੀ ਜੇਲ੍ਹ ਕਪੂਰਥਲਾ...
Advertisement
ਜਸਬੀਰ ਚਾਨਾ
ਕਪੂਰਥਲਾ, 17 ਮਈ
Advertisement
ਜ਼ਿਲ੍ਹਾ ਤੇ ਸੈਸ਼ਨ ਜੱਜ ਕਪੂਰਥਲਾ ਹਰਪਾਲ ਸਿੰਘ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹਿਰਦੇਜੀਤ ਸਿੰਘ, ਵਿਨਿਤਾ ਲੂਥਰਾ ਚੀਫ ਜੂਡੀਸ਼ੀਅਲ ਮੈਜਿਸਟ੍ਰੇਟ ਤੇ ਨਵਜੀਤਪਾਲ ਕੌਰ ਐਡੀਸ਼ਨਲ ਸਿਵਲ ਜੱਜ (ਸੀਨੀਅਰ ਡਵੀਜਨ) ਕਪੂਰਥਲਾ ਵੱਲੋਂ ਅੱਜ ਕੇਂਦਰੀ ਜੇਲ੍ਹ ਕਪੂਰਥਲਾ ਦਾ ਮਹੀਨਾਵਾਰ ਦੌਰਾ ਕੀਤਾ ਗਿਆ। ਉਨ੍ਹਾਂ ਜੇਲ੍ਹ ਦੇ ਹਵਾਲਾਤੀਆਂ ਤੇ ਕੈਦੀਆਂ ਦੀਆਂ ਮੁਸ਼ਕਲਾਂ ਵੀ ਸੁਣੀਆਂ। ਉਨ੍ਹਾਂ ਹਦਾਇਤ ਕੀਤੀ ਕਿ ਹਰੇਕ ਲੋੜਵੰਦ ਹਵਾਲਾਤੀ ਅਤੇ ਕੈਦੀ ਨੂੰ ਮੁਫ਼ਤ ਵਕੀਲ ਦੀਆਂ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ।
ਉਨ੍ਹਾਂ ਕਿਹਾ ਕਿ ਸਜ਼ਾ ਭੁਗਤ ਰਹੇ ਕੈਦੀ ਮੁਫ਼ਤ ਕਾਨੂੰਨੀ ਸਹਾਇਤਾ ਦਾ ਲਾਭ ਲੈ ਕੇ ਉੱਚ ਅਦਾਲਤਾਂ ’ਚ ਅਪੀਲ ਦਾਇਰ ਕਰ ਸਕਦੇ ਹਨ। ਉਨ੍ਹਾਂ ਹਦਾਇਤ ਕੀਤੀ ਕਿ ਜ਼ਿਲ੍ਹਾ ਅਦਾਲਤਾਂ ’ਚ ਕਸਟਡੀ ਦੇ ਕੇਸਾਂ ਨੂੰ ਪਹਿਲ ਦੇ ਆਧਾਰ ’ਤੇ ਨਿਪਟਾਇਆ ਜਾਵੇ।
Advertisement
×