ਬੀਕੇਯੂ ਰਾਜੇਵਾਲ ਦੀ ਜ਼ਿਲ੍ਹਾ ਪੱਧਰੀ ਮੀਟਿੰਗ
ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਜ਼ਿਲ੍ਹਾ ਪੱਧਰੀ ਮੀਟਿੰਗ ਪ੍ਰਧਾਨ ਸੰਤੋਖ ਸਿੰਘ ਰੈਲ ਮਾਜਰਾ ਦੀ ਪ੍ਰਧਾਨਗੀ ਹੇਠ ਹੋਈ। ਜ਼ਿਲ੍ਹਾ ਪ੍ਰੈੱਸ ਸਕੱਤਰ ਕੁਲਵਿੰਦਰ ਸਰਪੰਚ ਪਰਾਗਪੁਰ ਨੇ ਦੱਸਿਆ ਕਿ ਮੀਟਿੰਗ ਵਿੱਚ ਸਰਕਾਰ ਵੱਲੋਂ ਲੈਂਡ ਪੂਲਿੰਗ ਨੀਤੀ ਤਹਿਤ ਪਿੰਡ ਮਹਾਲੋਂ ਦੀ 363 ਏਕੜ ਸਣੇ...
Advertisement
ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਜ਼ਿਲ੍ਹਾ ਪੱਧਰੀ ਮੀਟਿੰਗ ਪ੍ਰਧਾਨ ਸੰਤੋਖ ਸਿੰਘ ਰੈਲ ਮਾਜਰਾ ਦੀ ਪ੍ਰਧਾਨਗੀ ਹੇਠ ਹੋਈ। ਜ਼ਿਲ੍ਹਾ ਪ੍ਰੈੱਸ ਸਕੱਤਰ ਕੁਲਵਿੰਦਰ ਸਰਪੰਚ ਪਰਾਗਪੁਰ ਨੇ ਦੱਸਿਆ ਕਿ ਮੀਟਿੰਗ ਵਿੱਚ ਸਰਕਾਰ ਵੱਲੋਂ ਲੈਂਡ ਪੂਲਿੰਗ ਨੀਤੀ ਤਹਿਤ ਪਿੰਡ ਮਹਾਲੋਂ ਦੀ 363 ਏਕੜ ਸਣੇ ਨਾਲ ਲੱਗਦੇ ਪਿੰਡ ਮੱਲਪੁਰ ਅੜਕਾਂ ਤੇ ਗੁਜਰਪੁਰ ਦੀ ਜ਼ਮੀਨ ਐਕੁਆਇਰ ਕਰਨ ਬਾਰੇ ਵਿਚਾਰ ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ ਸਰਕਾਰ ਉਪਜਾਊ ਜ਼ਮੀਨ ਐਕੁਆਇਰ ਕਰਕੇ ਲੋਕਾਂ ਨੂੰ ਬੇਰੁਜ਼ਗਾਰ ਕਰਨਾ ਚਾਹੁੰਦੀ ਹੈ ਜਿਸ ਦਾ ਡਟਵਾਂ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ 30 ਜੁਲਾਈ ਨੂੰ ਪਿੰਡ ਮਹਾਲੋਂ ਤੋਂ ਨਵਾਂ ਸ਼ਹਿਰ ਬਾਈਪਾਸ ਫਿਰ ਡੀਸੀ ਦਫਤਰ ਤੱਕ ਟਰੈਕਟਰ ਮਾਰਚ ਕੀਤਾ ਜਾਵੇਗਾ ਅਤੇ ਡੀਸੀ ਨੂੰ ਜ਼ਬਰੀ ਜ਼ਮੀਨਾਂ ਅਕੁਆਇਨ ਨਾ ਕਰਨ ਸਬੰਧੀ ਮੰਗ ਪੱਤਰ ਦਿੱਤਾ ਜਾਵੇਗਾ। ਇਸ ਮੌਕੇ ਦਵਿੰਦਰ ਸਿੰਘ, ਬਲਵੀਰ ਸਿੰਘ, ਗੁਰਮੁਖ ਸਿੰਘ, ਸਤਪਾਲ ਸਿੰਘ ਤੇ ਮਾਸਟਰ ਜਸਵੰਤ ਰਾਏ ਆਦਿ ਹਾਜ਼ਰ ਸਨ।
Advertisement
Advertisement