ਨਿੱਜੀ ਪੱਤਰ ਪ੍ਰੇਰਕ
ਜਲੰਧਰ, 5 ਅਗਸਤ
ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨਹਿਰੂ ਗਾਰਡਨ ਵਿੱਚ ਅੱਜ ਜ਼ਿਲ੍ਹਾ ਪੱਧਰੀ ਸਕਿੱਟ ਮੁਕਾਬਲੇ ਕਰਵਾਏ ਗਏ। ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਾਜੀਵ ਜੋਸ਼ੀ, ਨੋਡਲ ਅਫਸਰ ਪ੍ਰਿੰਸੀਪਲ ਅਨਿਲ ਕੁਮਾਰ ਅਵਸਥੀ ਅਤੇ ਸਹਾਇਕ ਨੋਡਲ ਅਫਸਰ ਪ੍ਰਿੰਸੀਪਲ ਦਿਨੇਸ਼ ਵਰਮਾ ਦੀ ਅਗਵਾਈ ਹੇਠ ਕਰਵਾਏ ਇਸ ਜ਼ਿਲ੍ਹਾ ਪੱਧਰੀ ਮੁਕਾਬਲੇ ਵਿੱਚ ਤਹਿਸੀਲ ਪੱਧਰੀ ਮੁਕਾਬਲਿਆਂ ਦੀਆਂ ਜੇਤੂ 20 ਟੀਮਾਂ ਦੇ ਤਕਰੀਬਨ 200 ਵਿਦਿਆਰਥੀਆਂ ਨੇ ਭਾਗ ਲਿਆ। ਦੇਸ਼ ਭਗਤੀ ਦੇ ਜਜ਼ਬਿਆਂ ਨਾਲ ਭਰਪੂਰ ਵਿਦਿਆਰਥੀਆਂ ਵੱਲੋਂ ਬੜੇ ਜੋਸ਼ ਅਤੇ ਉਤਸ਼ਾਹ ਨਾਲ ਸਕਿੱਟ ਮੁਕਾਬਲੇ ਵਿੱਚ ਭਾਗ ਲਿਆ ਗਿਆ। ਅੱਜ ਦੇ ਮੁਕਾਬਲਿਆਂ ਵਿੱਚ ਜੂਨੀਅਰ ਵਰਗ ’ਚੋਂ ਸਮਰਾਏ ਜੰਡਿਆਲਾ ਸਕੂਲ ਨੇ ਪਹਿਲਾ, ਬੋਲੀਨਾ ਸਕੂਲ ਨੇ ਦੂਜਾ ਅਤੇ ਨਕੋਦਰ ਸਕੂਲ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਸੀਨੀਅਰ ਵਰਗ ਦੇ ਮੁਕਾਬਲੇ ਵਿੱਚ ਲੋਹੀਆਂ ਖਾਸ ਸਕੂਲ ਨੇ ਪਹਿਲਾ, ਚਾਨੀਆਂ ਸਕੂਲ ਨੇ ਦੂਜਾ ਅਤੇ ਮਨਸੂਰਪੁਰ ਸਕੂਲ ਨੇ ਤੀਜਾ ਸਥਾਨ ਪ੍ਰਾਪਤ ਕੀਤਾ।