ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਮੀਥਾਨੌਲ ਦੀ ਵਿਕਰੀ ’ਤੇ ਰੋਕ

ਟ੍ਰਿਬਿਉੂਨ ਨਿਉੂਜ਼ ਸਰਵਿਸ ਅੰਮ੍ਰਿਤਸਰ, 27 ਜੂਨ ਪਿਛਲੇ ਦਿਨੀਂ ਮਜੀਠਾ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿਚ ਜ਼ਹਿਰੀਲੀ ਤੇ ਨਾਜਾਇਜ਼ ਸ਼ਰਾਬ ਕਾਰਨ ਲਗਪਗ 27 ਮੌਤਾਂ ਹੋ ਗਈਆਂ ਸਨ ਜਿਸ ਤੋਂ ਬਾਅਦ ਅੱਜ ਜ਼ਿਲ੍ਹਾ ਪ੍ਰਸ਼ਾਸਨ ਨੇ ਜ਼ਹਿਰੀਲੀ ਸ਼ਰਾਬ ਲਈ ਵਰਤੀ ਜਾਂਦੀ ਮੀਥਾਨੌਲ ਦੀ...
Advertisement

ਟ੍ਰਿਬਿਉੂਨ ਨਿਉੂਜ਼ ਸਰਵਿਸ

ਅੰਮ੍ਰਿਤਸਰ, 27 ਜੂਨ

Advertisement

ਪਿਛਲੇ ਦਿਨੀਂ ਮਜੀਠਾ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿਚ ਜ਼ਹਿਰੀਲੀ ਤੇ ਨਾਜਾਇਜ਼ ਸ਼ਰਾਬ ਕਾਰਨ ਲਗਪਗ 27 ਮੌਤਾਂ ਹੋ ਗਈਆਂ ਸਨ ਜਿਸ ਤੋਂ ਬਾਅਦ ਅੱਜ ਜ਼ਿਲ੍ਹਾ ਪ੍ਰਸ਼ਾਸਨ ਨੇ ਜ਼ਹਿਰੀਲੀ ਸ਼ਰਾਬ ਲਈ ਵਰਤੀ ਜਾਂਦੀ ਮੀਥਾਨੌਲ ਦੀ ਵਿਕਰੀ ’ਤੇ ਰੋਕ ਲਾ ਦਿੱਤੀ ਹੈ। ਜ਼ਿਲ੍ਹਾ ਮੈਜਿਸਟ੍ਰੇਟ ਸਾਕਸ਼ੀ ਸਾਹਨੀ ਨੇ ਮੀਥਾਨੌਲ ਦੀ ਦੁਰਵਰਤੋ ਨੂੰ ਰੋਕਣ ਲਈ ਕਈ ਪਾਬੰਦੀਆਂ ਲਾਉਂਦਿਆਂ ਇਸ ਦੀ ਵਿਕਰੀ ਉਤੇ ਰੋਕ ਲਗਾ ਦਿੱਤੀ ਹੈ। ਹੁਕਮਾਂ ਵਿਚ ਕਿਹਾ ਗਿਆ ਹੈ ਕਿ ਇਸ ਦੀ ਦੁਰਵਰਤੋਂ ਮਨੁੱਖੀ ਜੀਵਨ ਲਈ ਗੰਭੀਰ ਖ਼ਤਰਾ ਹੈ। ਜ਼ਿਲ੍ਹਾ ਮੈਜਿਸਟ੍ਰੇਟ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਕੋਰੀਅਰ ਸੇਵਾਵਾਂ ਰਾਹੀਂ ਮੀਥਾਨੌਲ ਦੀ ਵਿਕਰੀ ਅਤੇ ਡਿਲਿਵਰੀ ’ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ। ਉਨ੍ਹਾਂ ਹਦਾਇਤ ਕੀਤੀ ਕਿ ਸਹਾਇਕ ਆਬਕਾਰੀ ਅਤੇ ਕਰ ਕਮਿਸ਼ਨਰ ਇਸ ਹੁਕਮ ਦੀ ਪਾਲਣਾ ਦੀ ਸਖ਼ਤੀ ਨਾਲ ਨਿਗਰਾਨੀ ਕਰਨਗੇ।

 

Advertisement