DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸੈਸ਼ਨ ਜੱਜ ਨੇ ਕੇਂਦਰੀ ਜੇਲ੍ਹ ਦਾ ਦੌਰਾ ਕੀਤਾ

ਬੈਰਕਾਂ, ਰਸੋਈ, ਰਿਕਾਰਡ ਰੂਮ ਅਤੇ ਮੈਡੀਕਲ ਸਹੂਲਤਾਂ ਦਾ ਮੁਆਇਨਾ

  • fb
  • twitter
  • whatsapp
  • whatsapp
featured-img featured-img
ਅੰਮ੍ਰਿਤਸਰ ਕੇਂਦਰੀ ਜੇਲ੍ਹ ’ਚ ਕੈਦੀਆਂ ਦੀਆਂ ਸਮੱਸਿਆਵਾਂ ਸੁਣਦੇ ਹੋਏ ਜ਼ਿਲ੍ਹਾ ਤੇ ਸੈਸ਼ਨ ਜੱਜ ਜਤਿੰਦਰ ਕੌਰ ਅਤੇ ਹੋਰ।
Advertisement

ਜ਼ਿਲ੍ਹਾ ਅਤੇ ਸੈਸ਼ਨ ਜੱਜ ਜਤਿੰਦਰ ਕੌਰ ਨੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ (ਡੀ ਐੱਲ ਐੱਸ ਏ) ਦੇ ਸਕੱਤਰ ਅਮਰਦੀਪ ਸਿੰਘ ਬੈਂਸ ਨਾਲ ਕੇਂਦਰੀ ਜੇਲ੍ਹ, ਅੰਮ੍ਰਿਤਸਰ ਦਾ ਦੌਰਾ ਕੀਤਾ। ਸੈਸ਼ਨ ਜੱਜ ਨੇ ਜੇਲ੍ਹ ਦੀਆਂ ਬੈਰਕਾਂ, ਰਸੋਈਆਂ, ਮੈਡੀਕਲ ਸੁਵਿਧਾਵਾਂ, ਸਫ਼ਾਈ ਪ੍ਰਬੰਧ, ਰਿਕਾਰਡ ਰੂਮ ਅਤੇ ਸੁਰੱਖਿਆ ਢਾਂਚੇ ਦਾ ਮੁਆਇਨਾ ਕੀਤਾ। ਉਨ੍ਹਾਂ ਨੇ ਕੈਦੀਆਂ ਨੂੰ ਦਿੱਤੇ ਜਾਣ ਵਾਲੇ ਭੋਜਨ ਦੀ ਗੁਣਵੱਤਾ, ਪੀਣ ਵਾਲੇ ਪਾਣੀ ਦੀ ਉਪਲਬਧਤਾ, ਰਿਹਾਇਸ਼ੀ ਥਾਵਾਂ ਦੀ ਸਫ਼ਾਈ ਅਤੇ ਸਿਹਤ ਸੇਵਾਵਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ। ਉਨ੍ਹਾਂ ਅੰਡਰ-ਟਰਾਇਲ ਕੈਦੀਆਂ ਅਤੇ ਕੈਦੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਸੁਣੀਆਂ। ਉਨ੍ਹਾਂ ਅੰਡਰ-ਟਰਾਇਲ ਕੈਦੀਆਂ ਦੀ ਅਦਾਲਤਾਂ ਵਿੱਚ ਸਮੇਂ-ਸਿਰ ਪੇਸ਼ੀ ਅਤੇ ਅਦਾਲਤੀ ਹੁਕਮਾਂ ਦੀ ਪਾਲਣਾ ਉੱਤੇ ਜ਼ੋਰ ਦਿੱਤਾ। ਅਮਰਦੀਪ ਸਿੰਘ ਬੈਂਸ ਨੇ ਕੈਦੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਤੇ ਹੋਰ ਯੋਜਨਾਵਾਂ ਬਾਰੇ ਜਾਗਰੂਕ ਕੀਤਾ। ਇਸ ਦੌਰਾਨ ਮਹਿਲਾਵਾਂ, ਬਜ਼ੁਰਗ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਨਾਲ ਸਬੰਧਤ ਕੈਦੀਆਂ ’ਤੇ ਵਿਸ਼ੇਸ਼ ਧਿਆਨ ਦਿੱਤਾ ਗਿਆ। ਉਨ੍ਹਾਂ ਜੇਲ੍ਹ ਅੰਦਰ ਚੱਲ ਰਹੀਆਂ ਕਾਨੂੰਨੀ ਸਹਾਇਤਾ ਕਲੀਨਿਕਾਂ, ਜੇਲ੍ਹ ਲੋਕ ਅਦਾਲਤਾਂ ਅਤੇ ਪੈਰਾ-ਲੀਗਲ ਵਾਲੰਟੀਅਰਾਂ ਦੀ ਭੂਮਿਕਾ ਦੀ ਵੀ ਸਮੀਖਿਆ ਕੀਤੀ। ਉਨ੍ਹਾਂ ਕਾਨੂੰਨੀ ਜਾਗਰੂਕਤਾ ਗਤੀਵਿਧੀਆਂ ਨੂੰ ਮਜ਼ਬੂਤ ਕਰਨ ਅਤੇ ਯੋਗ ਮਾਮਲਿਆਂ ਦੇ ਤੁਰੰਤ ਨਿਪਟਾਰੇ ਲਈ ਜੇਲ੍ਹ ਪ੍ਰਸ਼ਾਸਨ ਅਤੇ ਡੀ ਐੱਲ ਐੱਸ ਏ ਦਰਮਿਆਨ ਪ੍ਰਭਾਵਸ਼ਾਲੀ ਤਾਲਮੇਲ ਯਕੀਨੀ ਬਣਾਉਣ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਕੇਦਰੀ ਜੇਲ੍ਹ ਦੇ ਸੁਪਰਡੈਂਟ ਰਾਜੀਵ ਕੁਮਾਰ ਅਰੋੜਾ ਨੇ ਕੈਦੀਆਂ ਲਈ ਸੁਵਿਧਾਵਾਂ ਅਤੇ ਭਲਾਈ ਕਾਰਜ ਵਿੱਚ ਲਗਾਤਾਰ ਸੁਧਾਰ ਕਰਨ ਦਾ ਭਰੋਸਾ ਦਿੱਤਾ।

ਜੇਲ੍ਹ ’ਚੋਂ ਚੈਕਿੰਗ ਦੌਰਾਨ ਮੋਬਾਈਲ ਫ਼ੋਨ ਬਰਾਮਦ

Advertisement

ਕਪੂਰਥਲਾ (ਪੱਤਰ ਪ੍ਰੇਰਕ): ਕੇਂਦਰੀ ਜੇਲ੍ਹ ਕਪੂਰਥਲਾ ਵਿੱਚ ਪੁਲੀਸ ਨੇ ਚੈਕਿੰਗ ਦੌਰਾਨ ਦੋ ਹਵਾਲਾਤੀਆਂ ਪਾਸੋਂ ਦੋ ਮੋਬਾਈਲ ਫ਼ੋਨ ਬਰਾਮਦ ਕਰ ਕੇ ਕੇਸ ਦਰਜ ਕੀਤਾ ਹੈ। ਸਹਾਇਕ ਸੂਪਰਡੈਂਟ ਕੇਂਦਰੀ ਜੇਲ੍ਹ ਕਪੂਰਥਲਾ ਨੇ ਦੱਸਿਆ ਕਿ ਪੁਲੀਸ ਨੇ ਜੇਲ੍ਹ ’ਚੋਂ ਚੈਕਿੰਗ ਦੌਰਾਨ ਦੋ ਮੋਬਾਈਲ ਤੇ ਸਿੰਮ ਬਰਾਮਦ ਕੀਤੀ ਹੈ। ਮੁਲਜ਼ਮਾਂ ’ਚ ਸਰਬਜੀਤ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਫਰੀਦਪੁਰ ਤੇ ਜੋਗਿੰਦਰਪਾਲ ਉਰਫ਼ ਪਾਲੀ ਪੁੱਤਰ ਦਰਸ਼ਨ ਸਿੰਘ ਵਾਸੀ ਮੁਹੱਲਾ ਸ਼ਿਵਪੁਰੀ ਸ਼ਾਮਲ ਹਨ।

Advertisement

Advertisement
×