ਕਾਂਗਰਸ ਵਿੱਚ ਨੌਜਵਾਨਾਂ ਨੂੰ ਅੱਗੇ ਲਿਆਉਣ ਦੇ ਫ਼ੈਸਲੇ ਦਾ ਸਵਾਗਤ
ਜ਼ਿਲ੍ਹਾ ਯੂਥ ਕਾਂਗਰਸ ਨੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਉਸ ਬਿਆਨ ਦਾ ਸਵਾਗਤ ਕੀਤਾ ਹੈ, ਜਿਸ ਵਿੱਚ ਉਨ੍ਹਾਂ ਕਿਹਾ ਹੈ ਕਿ ਆਉਣ ਵਾਲੀਆਂ ਚੋਣਾਂ ਵਿੱਚ 70 ਨਵੇਂ ਨੌਜਵਾਨਾਂਨੂੰ ਪੰਜਾਬ ਵਿਧਾਨ ਸਭਾ ਵਿੱਚ ਭੇਜਿਆ ਜਾਵੇਗਾ। ਜ਼ਿਲ੍ਹਾ...
ਜ਼ਿਲ੍ਹਾ ਯੂਥ ਕਾਂਗਰਸ ਨੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਉਸ ਬਿਆਨ ਦਾ ਸਵਾਗਤ ਕੀਤਾ ਹੈ, ਜਿਸ ਵਿੱਚ ਉਨ੍ਹਾਂ ਕਿਹਾ ਹੈ ਕਿ ਆਉਣ ਵਾਲੀਆਂ ਚੋਣਾਂ ਵਿੱਚ 70 ਨਵੇਂ ਨੌਜਵਾਨਾਂਨੂੰ ਪੰਜਾਬ ਵਿਧਾਨ ਸਭਾ ਵਿੱਚ ਭੇਜਿਆ ਜਾਵੇਗਾ। ਜ਼ਿਲ੍ਹਾ ਪ੍ਰਧਾਨ ਐਡਵੋਕੇਟ ਅਭਿਅਮ ਸ਼ਰਮਾ ਨੇ ਕਿਹਾ ਕਿ ਪ੍ਰਦੇਸ਼ ਪ੍ਰਧਾਨ ਰਾਜਾ ਵੜਿੰਗ ਦਾ ਇਹ ਬਿਆਨ ਕੌਮੀ ਆਗੂ ਰਾਹੁਲ ਗਾਂਧੀ ਦੀ ਉਸ ਸੋਚ ਨੂੰ ਦਰਸਾਉਂਦਾ ਹੈ, ਜਿਸ ਰਾਹੀਂ ਪੰਜਾਬ ਅਤੇ ਪੂਰੇ ਭਾਰਤ ਵਿੱਚ ਨੌਜਵਾਨ ਵਰਗ ਨੂੰ ਅੱਗੇ ਲਿਆਉਣ ਦੀ ਗੱਲ ਕਹੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਜਿਸ ਢੰਗ ਨਾਲ ਭਾਰਤ ਦੀ ਰਾਜਨੀਤੀ ਬਦਲ ਰਹੀ ਹੈ, ਚਾਰੋਂ ਪਾਸੇ ਟੈਕਨਾਲੋਜੀ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ ਦਾ ਬੋਲਬਾਲਾ ਹੈ, ਅਤੇ ਨੌਜਵਾਨ ਵਰਗ ਦੀਆਂ ਉਮੀਦਾਂ ਵੀ ਬਹੁਤ ਵਧ ਰਹੀਆਂ ਹਨ। ਇਸ ਸੰਦਰਭ ਵਿੱਚ ਰਾਜਾ ਵੜਿੰਗ ਦਾ ਇਹ ਬਿਆਨ ਬਹੁਤ ਉਤਸ਼ਾਹਜਨਕ ਹੈ।
ਸ੍ਰੀ ਸ਼ਰਮਾ ਨੇ ਆਖਿਆ ਕਿ ਜਦੋਂ ਤੋਂ ਉਨ੍ਹਾਂ ਜ਼ਿਲ੍ਹਾ ਪ੍ਰਧਾਨ ਯੂਥ ਕਾਂਗਰਸ ਦਾ ਚਾਰਜ ਸੰਭਾਲਿਆ ਹੈ, ਪਠਾਨਕੋਟ ਵਿਧਾਨ ਸਭਾ ਹਲਕੇ ਸਮੇਤ ਬਾਕੀ ਖੇਤਰਾਂ ਵਿੱਚ ਵੀ ਸਾਰਿਆਂ ਨਾਲ ਚਰਚਾ ਕੀਤੀ ਹੈ। ਸਾਰਿਆਂ ਨੇ ਇੱਕ ਸੁਰ ਵਿੱਚ ਇਹੀ ਕਿਹਾ ਹੈ ਕਿ ਨੌਜਵਾਨ ਵਰਗ ਨੂੰ ਅੱਗੇ ਆਉਣ ਦਾ ਇਹ ਸਹੀ ਸਮਾਂ ਹੈ। ਉਨ੍ਹਾਂ ਆਖਿਆ ਕਿ ਸਾਨੂੰ ਆਪਣੇ ਬਜ਼ੁਰਗਾਂ ਦੀ ਉਂਗਲ ਹਰ ਹਾਲ ਵਿੱਚ ਫੜਨੀ ਚਾਹੀਦੀ ਹੈ।

