DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਗੁਰੂ ਰਵਿਦਾਸ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਤਾਵੇਜ਼ੀ ਵੈਨਾਂ ਰਵਾਨਾ

ੁਰੂ ਰਵਿਦਾਸ ਦੇ ਜੀਵਨ, ਫਲਸਫੇ ਅਤੇ ਸਿੱਖਿਆਵਾਂ ਤੋਂ ਜਾਣੂ ਕਰਵਾਉਣਗੀਆਂ

  • fb
  • twitter
  • whatsapp
  • whatsapp
featured-img featured-img
ਜਲੰਧਰ ਵਿੱਚ ਗੁਰੂ ਰਵਿਦਾਸ ਨਾਲ ਸਬੰਧਿਤ ਦਸਤਾਵੇਜ਼ੀ ਦੇਖਦੇ ਹੋਏ ਲੋਕ। -ਫੋਟੋ: ਮਲਕੀਅਤ ਸਿੰਘ
Advertisement

ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਚਲਾਈਆਂ ਗਈਆਂ 3 ਡਾਕੂਮੈਂਟਰੀ ਵੈਨਾਂ ਨੂੰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਲਈ ਸਥਾਨਕ ਰੈੱਡ ਕਰਾਸ ਭਵਨ ਤੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਵੈਨਾਂ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਗੁਰੂ ਰਵਿਦਾਸ ਦੇ ਜੀਵਨ, ਫਲਸਫੇ ਅਤੇ ਸਿੱਖਿਆਵਾਂ ਤੋਂ ਜਾਣੂ ਕਰਵਾਉਣਗੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਵੈਨਾਂ ਜ਼ਰੀਏ ਗੁਰੂ ਜੀ ਦੇ ਸਰਬ ਸਾਂਝੀਵਾਲਤਾ, ਬਰਾਬਰੀ, ਸਮਾਜਿਕ ਨਿਆਂ ਅਤੇ ਵਿਸ਼ਵ ਭਾਈਚਾਰੇ ਦੇ ਸਦੀਵੀ ਸੰਦੇਸ਼ ਨੂੰ ਘਰ-ਘਰ ਪਹੁੰਚਾਇਆ ਜਾਵੇਗਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ. ਵੀ ਮੌਜੂਦ ਸਨ। ਉਨ੍ਹਾਂ ਦੱਸਿਆ ਕਿ ਜਲੰਧਰ ਜ਼ਿਲ੍ਹੇ ਵਿੱਚ ਅੱਜ ਤਿੰਨ ਵੈਨਾਂ ਨੂੰ ਰਵਾਨਾ ਕੀਤਾ ਗਿਆ ਹੈ, ਜੋ ਪਹਿਲਾਂ ਨਕੋਦਰ, ਕਰਤਾਰਪੁਰ ਅਤੇ ਆਦਮਪੁਰ ਸਬ ਡਿਵੀਜ਼ਨ ਦੇ ਪਿੰਡਾਂ ਵਿੱਚ ਜਾਣਗੀਆਂ ਅਤੇ ਹਰ ਵੈਨ ਰਾਹੀਂ ਰੋਜ਼ਾਨਾਂ ਦੋ ਪਿੰਡਾਂ ਵਿੱਚ ਇਹ ਵਿਸ਼ੇਸ਼ ਦਸਤਾਵੇਜ਼ੀ ਫਿਲਮ ਦਿਖਾਈ ਜਾਵੇਗੀ।

Advertisement

ਫਗਵਾੜਾ (ਜਸਬੀਰ ਸਿੰਘ ਚਾਨਾ): ਪੰਜਾਬ ਸਰਕਾਰ ਵੱਲੋਂ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਲੜੀ ਤਹਿਤ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਅੱਜ ਪਿੰਡਾਂ ਲਈ ਮੋਬਾਈਲ ਡਾਕੂਮੈਂਟਰੀ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਹ ਵੈਨ ਗੁਰੂ ਰਵਿਦਾਸ ਦੇ ਜੀਵਨ, ਸਿੱਖਿਆਵਾਂ ਤੇ ਫ਼ਲਸਫ਼ੇ ਬਾਰੇ ਤਿਆਰ ਕੀਤੀ ਗਈ ਡਾਕੂਮੈਂਟਰੀ ਦਿਖਾ ਕੇ ਲੋਕਾਂ ਨੂੰ ਉਨ੍ਹਾਂ ਦੇ ਮਹਾਨ ਸੰਦੇਸ਼ ਨਾਲ ਜੋੜੇਗੀ। ਡਾ. ਚੱਬੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਪੂਰਥਲਾ ਜ਼ਿਲ੍ਹੇ ਲਈ ਦੋ ਵਿਸ਼ੇਸ਼ ਤੌਰ ’ਤੇ ਤਿਆਰ ਕੀਤੀਆਂ ਡਾਕੂਮੈਂਟਰੀ ਵੈਨਾਂ ਭੇਜੀਆਂ ਗਈਆਂ ਹਨ।

Advertisement

ਨਵਾਂ ਸ਼ਹਿਰ (ਨਰਿੰਦਰ ਭੂੰਬਲਾ): ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉਪਰਾਲੇ ਤਹਿਤ ਅੱਜ ਵਿਧਾਇਕ ਬੰਗਾ ਸੁਖਵਿੰਦਰ ਸਿੰਘ ਸੁੱਖੀ ਅਤੇ ਵਿਧਾਇਕਾ ਬਲਾਚੌਰ ਸੰਤੋਸ਼ ਕਟਾਰੀਆ ਨੇ ਸਮਾਨਤਾ ਅਤੇ ਸਮਾਜਿਕ ਸਦਭਾਵਨਾ ਦਾ ਗੁਰੂ ਜੀ ਦਾ ਸੰਦੇਸ਼ ਪਿੰਡ-ਪਿੰਡ ਤੱਕ ਪਹੁੰਚਾਉਣ ਲਈ ਵਿਸ਼ੇਸ਼ ਡਿਜੀਟਲ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

Advertisement
×