DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਨੰਗਲ ਸ਼ਾਮਾ ’ਚ ਬਣੇਗਾ ਡਾਗ ਸ਼ੈਲਟਰ

ਜਲੰਧਰ ֹ’ਚ 543 ਕੁੱਤਿਆਂ ਦੀ ਨਸਬੰਦੀ; 64 ਲਾਵਾਰਸ ਪਸ਼ੂ ਗਊਸ਼ਲਾਵਾਂ ’ਚ ਭੇਜੇ; ਕਰਤਾਰਪੁਰ ਨਵੀਂ ਗਊਸ਼ਾਲਾ ਦਾ ਨਿਰਮਾਣ

  • fb
  • twitter
  • whatsapp
  • whatsapp
Advertisement
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਸ਼ਹਿਰੀ ਜਨਤਕ ਸੁਰੱਖਿਆ ਅਤੇ ਜਾਨਵਰਾਂ ਦੀ ਭਲਾਈ ਨੂੰ ਮਜ਼ਬੂਤ ਕਰਨ ਹਿੱਤ ਨੰਗਲ ਸ਼ਾਮਾ ਵਿੱਚ ਲਗਪਗ 58 ਲੱਖ ਰੁਪਏ ਦੀ ਲਾਗਤ ਨਾਲ ਡਾਗ ਸ਼ੈਲਟਰ ਬਣਾਇਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਡਾਗ ਸ਼ੈਲਟਰ ਦੀ ਸਥਾਪਨਾ ਨਾਲ ਕੁੱਤਿਆਂ ਵੱਲੋਂ ਕੱਟਣ ਦੀਆਂ ਘਟਨਾਵਾਂ ਨੂੰ ਘਟਾਉਣ ਅਤੇ ਆਵਾਰਾ ਕੁੱਤਿਆਂ ਲਈ ਢੁੱਕਵੀਂ ਡਾਕਟਰੀ ਦੇਖਭਾਲ ਤੇ ਇਲਾਜ ਨੂੰ ਯਕੀਨੀ ਬਣਾਉਣ ’ਚ ਮਦਦ ਮਿਲੇਗੀ।

Advertisement

ਇਸ ਦੌਰਾਨ ਡਾ. ਅਗਰਵਾਲ ਨੇ ਐਨੀਮਲ ਬਰਥ ਕੰਟਰੋਲ ਪ੍ਰੋਗਰਾਮ ਤਹਿਤ ਸ਼ਹਿਰ ’ਚ ਆਵਾਰਾ ਕੁੱਤਿਆਂ ਦੀ ਨਸਬੰਦੀ (ਸਟਰਲਾਈਜ਼ੇਸ਼ਨ) ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਵਾਰਡ ਨੰ.10 ਅਤੇ 11 ਵਿੱਚ ਕੁੱਤਿਆਂ ਦੀ ਨਸਬੰਦੀ ਮੁਕੰਮਲ ਕਰ ਲਈ ਗਈ ਹੈ ਜਦਕਿ ਵਾਰਡ ਨੰ. 8 ਅਤੇ 9 ਵਿੱਚ ਇਹ ਕੰਮ 80 ਫੀਸਦੀ ਪੂਰਾ ਕਰ ਲਿਆ ਗਿਆ ਹੈ। ਇਸ ਪ੍ਰੋਗਰਾਮ ਤਹਿਤ ਇਸ ਸਾਲ ਜਨਵਰੀ ਮਹੀਨੇ ਦੌਰਾਨ ਕਰੀਬ 543 ਕੁੱਤਿਆਂ ਦੀ ਸਟਰਲਾਈਜ਼ੇਸ਼ਨ ਕੀਤੀ ਗਈ ਹੈ।

Advertisement

ਡੀ ਸੀ ਨੇ ਸ਼ਹਿਰ ਦੀਆਂ ਸੜਕਾਂ ਤੋਂ ਬੇਸਹਾਰਾ ਪਸ਼ੂਆਂ ਨੂੰ ਗਊਸ਼ਲਾਵਾਂ ਵਿੱਚ ਤਬਦੀਲ ਕੀਤੇ ਜਾਣ ਦੇ ਯਤਨਾਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਇਸ ਸਾਲ ਜਨਵਰੀ ਮਹੀਨੇ ਦੌਰਾਨ 64 ਬੇਸਹਾਰਾ ਪਸ਼ੂ ਸ਼ਹਿਰ ਦੀਆਂ ਸੜਕਾਂ ਤੋਂ ਗਊਸ਼ਲਾਵਾਂ ਵਿੱਚ ਭੇਜੇ ਗਏ ਹਨ। ਕਰਤਾਰਪੁਰ ’ਚ 300 ਪਸ਼ੂਆਂ ਦੀ ਸਮਰੱਥਾ ਵਾਲੀ ਗਊਸ਼ਾਲਾ ਦਾ ਨਿਰਮਾਣ ਕੀਤਾ ਗਿਆ ਹੈ। ਜਿਸ ਵਿੱਚ 80 ਤੋਂ ਵੱਧ ਬੇਸਹਾਰਾ ਪਸ਼ੂ ਭੇਜੇ ਜਾ ਚੁੱਕੇ ਹਨ। ਇਸ ਦੌਰਾਨ ਨਗਰ ਨਿਗਮ ਜਲੰਧਰ ਦੇ ਅਧਿਕਾਰੀਆਂ ਨੇ ਜਾਣੂ ਕਰਵਾਇਆ ਕਿ ਨਿਗਮ ਨੇ ਇਕ ਹੋਰ ਕੈਟਲ ਕੈਚਰ ਵਾਹਨ ਖ਼ਰੀਦਿਆ ਹੈ।

Advertisement
×