DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Jalandhar & Tarn Taran Police Encounters: ਡੋਨੀ ਬੱਲ ਗੈਂਗ ਦਾ ਮੈਂਬਰ ਮੁਕਾਬਲੇ ’ਚ ਜ਼ਖ਼ਮੀ

ਨਿਸ਼ਾਨਦੇਹੀ ਦੌਰਾਨ ਭੱਜਣ ਦੀ ਕੋਸ਼ਿਸ਼ ਕਰਦਿਆਂ ਗੋਲੀਬਾਰੀ ਦਾ ਦਾਅਵਾ

  • fb
  • twitter
  • whatsapp
  • whatsapp
featured-img featured-img
ਮੁਕਾਬਲੇ ਵਾਲੀ ਥਾਂ ਦੀ ਜਾਂਚ ਕਰਦੇ ਹੋਏ ਪੁਲੀਸ ਕਮਿਸ਼ਨਰ ਸਤਿੰਦਰ ਸਿੰਘ। -ਫੋਟੋ: ਮਲਕੀਅਤ ਸਿੰਘ
Advertisement

ਜਮਸ਼ੇਰ ਡੇਅਰੀ ਕੰਪਲੈਕਸ ਨੇੜੇ ਪੁਲੀਸ ਵੱਲੋਂ ਕਿਸੇ ਵਾਰਦਾਤ ਵਿੱਚ ਨਿਸ਼ਾਨਦੇਦਹੀ ਲਈ ਲਿਆਂਦਾ ਡੋਨੀ ਬਲ ਗੈਂਗ ਦਾ ਮੈਂਬਰ ਭੱਜਣ ਦੀ ਕੋਸ਼ਿਸ਼ ਕਰਦਿਆਂ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਿਆ ਹੈ। ਮੁਲਜ਼ਮ ਦੀ ਪਛਾਣ ਸੁਖਜਿੰਦਰ ਉਰਫ ਪ੍ਰਿੰਸ ਨਿਵਾਸੀ ਤਰਨ ਤਰਨ ਵਜੋਂ ਹੋਈ ਹੈ। ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਜਲੰਧਰ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਸ ਸਬੰਧੀ ਪੁਲੀਸ ਕਮਿਸ਼ਨਰ ਜਲੰਧਰ ਸਤਿੰਦਰ ਸਿੰਘ ਨੇ ਦੱਸਿਆ ਕਿ ਜਮਸ਼ੇਰ ਡੇਅਰੀ ਕੰਪਲੈਕਸ ਨੇੜੇ ਪਿਛਲੇ ਸਮੇਂ ਵਿੱਚ ਕੋਈ ਵਾਰਦਾਤ ਨੂੰ ਹੱਲ ਕਰਦਿਆ ਪੁਲੀਸ ਨੇ ਸਹਜਦੀਪ ਅਤੇ ਸੁਖਜਿੰਦਰ ਨੂੰ ਗ੍ਰਿਫਤਾਰ ਸੀ। ਉਨ੍ਹਾਂ ਦੱਸਿਆ ਕਿ ਵਾਰਦਾਤ ਕਰਨ ਮੌਕੇ ਸੁਖਜਿੰਦਰ ਨੇ ਆਪਣਾ ਹਥਿਆਰ ਲੁਕੋ ਦਿੱਤਾ ਸੀ। ਪੁਲੀਸ ਹਥਿਆਰ ਦੀ ਬਰਾਮਦਗੀ ਲਈ ਮੌਕੇ ’ਤੇ ਲੈ ਕੇ ਪਹੁੰਚੀ ਤਾਂ ਉਸ ਨੇ ਉੱਥੇ ਲੁਕੋਏ ਪਿਸਤੌਲ ਨਾਲ ਪੁਲੀਸ ਮੁਲਾਜ਼ਮ ’ਤੇ ਗੋਲੀ ਚਲਾ ਕੇ ਦੌੜਨ ਦੀ ਕੋਸ਼ਿਸ਼ ਕੀਤੀ ਸੀ। ਜਵਾਬੀ ਕਾਰਵਾਈ ਵਿੱਚ ਉਹ ਜ਼ਖ਼ਮੀ ਹੋ ਗਿਆ। ਇਸ ਮਾਮਲੇ ਵਿੱਚ ਤੀਜਾ ਮੁਲਜ਼ਮ ਜਸ਼ਨਪ੍ਰੀਤ ਵੀ ਸ਼ਾਮਲ ਸੀ ਅਤੇ ਉਸਨੂੰ ਮੌਕੇ ’ਤੇ ਨਹੀਂ ਲਿਜਾਇਆ ਗਿਆ ਸੀ।

Advertisement

ਲੋੜੀਂਦਾ ਮੁਲਜ਼ਮ ਮੁਕਾਬਲੇ ਵਿੱਚ ਜ਼ਖ਼ਮੀ

ਤਰਨ ਤਾਰਨ (ਗੁਰਬਖ਼ਸ਼ਪੁਰੀ): ਐੱਸ ਐੱਸ ਪੀ ਤਰਨ ਤਾਰਨ ਸੁਰੇਂਦਰ ਲਾਂਬਾ ਦੀ ਨਿਗਰਾਨੀ ਹੇਠ ਸਥਾਨਕ ਪੁਲੀਸ ਨਾਲ ਹੋਏ ਮੁਕਾਬਲੇ ਵਿੱਚ ਲੋੜੀਂਦਾ ਮੁਲਜ਼ਮ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਿਆ। ਪੁਲੀਸ ਨੂੰ ਮੁਲਜ਼ਮ ਜਗਜੀਤ ਸਿੰਘ ਉਰਫ਼ ਜੱਗੀ ਵਾਸੀ ਮੁਰਾਦਪੁਰਾ ਦੀਆਂ ਗਤੀਵਿਧੀਆਂ ਬਾਰੇ ਗੁਪਤ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਪੁਲੀਸ ਪਾਰਟੀ ਨੇ ਤੁਰੰਤ ਕਾਰਵਾਈ ਕਰਦਿਆਂ ਉਸ ਦਾ ਪਿੱਛਾ ਕੀਤਾ। ਪੁਰਾਣੇ ਬਾਈਪਾਸ ਦੇ ਪੈਟਰੋਲ ਪੰਪ ਨੇੜੇ ਭੱਜਣ ਦੀ ਕੋਸ਼ਿਸ਼ ਕਰਦਿਆਂ ਮੁਲਜ਼ਮ ਦਾ ਮੋਟਰਸਾਈਕਲ ਸਲਿੱਪ ਹੋ ਗਿਆ ਅਤੇ ਉਹ ਹੇਠਾਂ ਡਿੱਗ ਪਿਆ। ਮੁਕਾਬਲੇ ਦੌਰਾਨ ਮੁਲਜ਼ਮ ਦੀ ਲੱਤ ਵਿੱਚ ਦੋ ਗੋਲੀਆਂ ਲੱਗੀਆਂ, ਜਿਸ ਤੋਂ ਬਾਅਦ ਉਸ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਦਾਖ਼ਲ ਕਰਵਾਇਆ ਗਿਆ। ਪੁਲੀਸ ਅਨੁਸਾਰ ਮੁਲਜ਼ਮ ਖ਼ਿਲਾਫ਼ ਨਵਾਂ ਕੇਸ ਦਰਜ ਕਰ ਲਿਆ ਗਿਆ ਹੈ।

Advertisement

Advertisement
×