DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਘਰ-ਘਰ ਐੱਸ ਆਈ ਆਰ ਅੱਜ ਤੋਂ

ਸੂਬੇ ਭਰ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਵਿਆਪਕ ਸੁਧਾਈ (ਐੱਸ ਆਈ ਆਰ) ਲਈ ਵੀਰਵਾਰ ਤੋਂ 24 ਜੁਲਾਈ ਘਰ-ਘਰ ਗਣਨਾ ਕੀਤੀ ਜਾਵੇਗੀ। ਇਸ ਮੁਹਿੰਮ ਦੌਰਾਨ ਬੂਥ ਲੈਵਲ ਅਫ਼ਸਰ (ਬੀ ਐੱਲ ਓਜ਼) ਘਰ-ਘਰ ਜਾ ਕੇ ਗਣਨਾ ਫਾਰਮ ਇਕੱਠੇ ਕਰਨਗੇ। ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ...

  • fb
  • twitter
  • whatsapp
  • whatsapp
Advertisement

ਸੂਬੇ ਭਰ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਵਿਆਪਕ ਸੁਧਾਈ (ਐੱਸ ਆਈ ਆਰ) ਲਈ ਵੀਰਵਾਰ ਤੋਂ 24 ਜੁਲਾਈ ਘਰ-ਘਰ ਗਣਨਾ ਕੀਤੀ ਜਾਵੇਗੀ। ਇਸ ਮੁਹਿੰਮ ਦੌਰਾਨ ਬੂਥ ਲੈਵਲ ਅਫ਼ਸਰ (ਬੀ ਐੱਲ ਓਜ਼) ਘਰ-ਘਰ ਜਾ ਕੇ ਗਣਨਾ ਫਾਰਮ ਇਕੱਠੇ ਕਰਨਗੇ। ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਅੰਮ੍ਰਿਤਸਰ, ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ 11 ਵਿਧਾਨ ਸਭਾ ਹਲਕਿਆਂ ਵਿੱਚ ਕੁੱਲ 19,73,071 ਵੋਟਰ ਹਨ। ਚੋਣ ਅਮਲਾ ਇਸ ਪ੍ਰਕਿਰਿਆ ਲਈ ਪੂਰੀ ਤਰ੍ਹਾਂ ਤਿਆਰ ਹੈ। ਪ੍ਰਸ਼ਾਸਨ ਵੱਲੋਂ ਫੀਲਡ ਮਸ਼ੀਨਰੀ ਦੀ ਸਮੀਖਿਆ ਕੀਤੀ ਗਈ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕੋਈ ਵੀ ਯੋਗ ਵੋਟਰ ਸੂਚੀ ਵਿੱਚ ਦਰਜ ਹੋਣ ਤੋਂ ਵਾਂਝਾ ਨਾ ਰਹੇ ਅਤੇ ਕੋਈ ਗਲਤ ਨਾਂ ਸ਼ਾਮਲ ਨਾ ਹੋਵੇ। ਜ਼ਿਲ੍ਹਾ ਚੋਣ ਅਧਿਕਾਰੀ ਨੇ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇੱਕ ਗਲਤੀ-ਰਹਿਤ ਅਤੇ ਸਟੀਕ ਵੋਟਰ ਸੂਚੀ ਤਿਆਰ ਕਰਨ ਲਈ ਬੀ ਐੱਲ ਓਜ਼ ਨੂੰ ਪੂਰਾ ਸਹਿਯੋਗ ਦੇਣ।

Advertisement
Advertisement
×