ਨਿੱਜੀ ਪੱਤਰ ਪ੍ਰੇਰਕ
ਬਲਾਚੌਰ, 12 ਸਤੰਬਰ
ਸੜੋਆ ਬਲਾਕ ਦੇ ਵੱਖ-ਵੱਖ ਪਿੰਡਾਂ ਦੇ ਦਰਜਨਾਂ ਪਰਿਵਾਰ ਅੱਜ ਕਾਂਗਰਸ ਤੋਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਪਿੰਡ ਬਕਾਪੁਰ ਵਿੱਚ ਮੀਟਿੰਗ ਦੌਰਾਨ ਸੀਨੀਅਰ ਕਾਂਗਰਸੀ ਆਗੂ ਰਸ਼ਪਾਲ ਸਿੰਘ ਮੰਡੇਰ, ਹਰਭਜਨ ਸਿੰਘ ਸਾਬਕਾ ਸਰਪੰਚ ਐਮਾਂ, ਕਸ਼ਮੀਰੀ ਲਾਲ ਸਰਪੰਚ ਜੈਨਪੁਰ, ਗੁਰਦੇਵ ਸਿੰਘ ਨੰਬਰਦਾਰ ਹਿਆਤਪੁਰ ਰੁੜਕੀ, ਹਰਨੇਕ ਸਿੰਘ ਸਹੂੰਗੜਾ, ਸਤਵਿੰਦਰ ਰੱਕੜ, ਗੁਰਪਾਲ ਸਿੰਘ ਮਹਿੰਦਪੁਰ ਸਮੇਤ ਹੋਰਾਂ ਨੇ ਬਲਾਚੌਰ ਦੀ ਵਿਧਾਇਕ ਬੀਬੀ ਸੰਤੋਸ਼ ਕਟਾਰੀਆ ਦੀ ਅਗਵਾਈ ਕਬੂਲਦਿਆਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਇਸ ਮੌਕੇ ਸੰਤੋਸ਼ ਕਟਾਰੀਆ ਨੇ ਇਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਦਿਆਂ ਸਾਰਿਆਂ ਦਾ ਸਵਾਗਤ ਕੀਤ। ਉਨ੍ਹਾਂ ਕਿਹਾ ਕਿ ਕਾਂਗਰਸ ਆਪਣਾ ਆਧਾਰ ਗੁਆ ਚੁੱਕੀ ਹੈ ਅਤੇ ਇਮਾਨਦਾਰ ਦਿੱਖ ਵਾਲੇ ਆਗੂ ਕਾਂਗਰਸ ਦੀਆਂ ਨੀਤੀਆਂ ਤੋਂ ਤੰਗ ਆ ਕੇ ‘ਆਪ’ ਵਿੱਚ ਸ਼ਾਮਲ ਹੋ ਰਹੇ ਹਨ। ਇਸ ਮੌਕੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸਤਨਾਮ ਜਲਾਲਪੁਰ, ਅਸ਼ੋਕ ਕਟਾਰੀਆ, ਚੰਦਰ ਮੋਹਨ ਜੇਡੀ, ਪ੍ਰੇਮ ਚੰਦ ਭੀਮਾ ਤੇ ਹੋਰ ਹਾਜ਼ਰ ਸਨ।