ਡਾ. ਬਖ਼ਸ਼ੀਸ਼ ਸਿੰਘ ਵੱਲੋਂ ਬੰਗਾ ਤੋਂ ਕਾਂਗਰਸੀ ਟਿਕਟ ਦੀ ਦਾਅਵੇਦਾਰੀ ਪੇਸ਼
ਇਸ ਹਲਕੇ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਡਾ. ਬਖਸ਼ੀਸ਼ ਸਿੰਘ ਵਲੋਂ ਵਿਧਾਨ ਸਭਾ ਚੋਣਾਂ ਲਈ ਟਿਕਟ ਦੀ ਦਾਅਵੇਦਾਰੀ ਜਤਾਈ ਗਈ ਹੈ। ਉਨ੍ਹਾਂ ਬੰਗਾ ਹਲਕੇ ਵਿੱਚ ਚਾਰ ਦਹਾਕਿਆਂ ਤੋਂ ਪਾਰਟੀ ਦੀਆਂ ਨਿਰੰਤਰ ਸਰਗਰਮੀਆਂ ਅਤੇ ਸਮਾਜ ਸੇਵੀ ਸੇਵਾਵਾਂ ਨੂੰ ਆਧਾਰ ਬਣਾਇਆ...
ਇਸ ਹਲਕੇ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਡਾ. ਬਖਸ਼ੀਸ਼ ਸਿੰਘ ਵਲੋਂ ਵਿਧਾਨ ਸਭਾ ਚੋਣਾਂ ਲਈ ਟਿਕਟ ਦੀ ਦਾਅਵੇਦਾਰੀ ਜਤਾਈ ਗਈ ਹੈ। ਉਨ੍ਹਾਂ ਬੰਗਾ ਹਲਕੇ ਵਿੱਚ ਚਾਰ ਦਹਾਕਿਆਂ ਤੋਂ ਪਾਰਟੀ ਦੀਆਂ ਨਿਰੰਤਰ ਸਰਗਰਮੀਆਂ ਅਤੇ ਸਮਾਜ ਸੇਵੀ ਸੇਵਾਵਾਂ ਨੂੰ ਆਧਾਰ ਬਣਾਇਆ ਹੈ। ਇਨ੍ਹਾਂ ਕਾਰਜਾਂ ਦੇ ਸਬੰਧ ਵਿੱਚ ਉਨ੍ਹਾਂ ਆਗੂਆਂ ਨੂੰ ਭੇਜਿਆ ਜਾਣ ਵਾਲਾ ਦਸਤਾਵੇੇਜ਼ ਤਿਆਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਕਾਂਗਰਸ ਪਾਰਟੀ ਉਨ੍ਹਾਂ ਦੀ ਮਾਂ ਪਾਰਟੀ ਹੈ ਅਤੇ ਉਹ ਹਰ ਤਰ੍ਹਾਂ ਦੀ ਸਥਿਤੀ ਦੌਰਾਨ ਪਾਰਟੀ ਨਾਲ ਨਿਰੰਤਰ ਖੜ੍ਹੇ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਯੋਗਤਾ ਅਤੇ ਸੇਵਾਵਾਂ ਨੂੰ ਮੁੱਖ ਰੱਖਦਿਆਂ ਬੰਗਾ ਤੋਂ ਵਿਧਾਇਕ ਦੀ ਟਿਕਟ ਸਬੰਧੀ ਦਾਅਵੇਦਾਰੀ ਰੱਖੀ ਹੈ ਅਤੇ ਸਮੀਖਿਆ ਤੋਂ ਬਾਅਦ ਪਾਰਟੀ ਦਾ ਜੋ ਵੀ ਫ਼ੈਸਲਾ ਆਇਆ ਆਵੇਗਾ ਉਸ ’ਤੇ ਫੁੱਲ ਚੜ੍ਹਾਏ ਜਾਣਗੇ। ਜ਼ਿਕਰਯੋਗ ਹੈ ਕਿ ਡਾ. ਬਖਸ਼ੀਸ਼ ਸਿੰਘ ਐੱਮ ਐੱਸ (ਜਨਰਲ ਸਰਜਰੀ) ਦੀ ਵਿਦਿਅਕ ਯੋਗਤਾ ਰੱਖਦੇ ਹਨ ਅਤੇ ਉਹ ਕਰਨ ਹਸਪਤਾਲ ਬੰਗਾ ਦੇ ਸੰਸਥਾਪਕ ਹਨ। ਉਨ੍ਹਾਂ ਬੀਤੀਆਂ ਵਿਧਾਨ ਸਭਾ ਚੋਣਾਂ ਦੌਰਾਨ ਵੀ ਟਿਕਟ ਲਈ ਦਾਅਵੇਦਾਰੀ ਜਤਾਈ ਗਈ ਸੀ।

