ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਡਾ. ਜਸਵਿੰਦਰ ਸਿੰਘ ਨੇ ਮੁੱਖ ਖੇਤੀਬਾੜੀ ਅਫ਼ਸਰ ਵਜੋਂ ਅਹੁਦਾ ਸੰਭਾਲਿਆ

ਡਾ. ਜਸਵਿੰਦਰ ਸਿੰਘ ਨੇ ਅੱਜ ਮੁੱਖ ਖੇਤੀਬਾੜੀ ਅਫ਼ਸਰ ਜਲੰਧਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਵਿਭਾਗ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਸਟਾਫ਼ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਅਹੁਦਾ ਸੰਭਾਲਣ ਉਪਰੰਤ ਡਾ. ਜਸਵਿੰਦਰ ਸਿੰਘ ਨੇ ਕਿਹਾ ਕਿ ਕਿਸਾਨਾਂ ਦੀਆਂ...
Advertisement
ਡਾ. ਜਸਵਿੰਦਰ ਸਿੰਘ ਨੇ ਅੱਜ ਮੁੱਖ ਖੇਤੀਬਾੜੀ ਅਫ਼ਸਰ ਜਲੰਧਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਵਿਭਾਗ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਸਟਾਫ਼ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਅਹੁਦਾ ਸੰਭਾਲਣ ਉਪਰੰਤ ਡਾ. ਜਸਵਿੰਦਰ ਸਿੰਘ ਨੇ ਕਿਹਾ ਕਿ ਕਿਸਾਨਾਂ ਦੀਆਂ ਮੁਸ਼ਕਲਾਂ ਦਾ ਹੱਲ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਿਹਾ ਕਿ ਕਿਸਾਨੀ ਦੇ ਕੰਮ ਨੂੰ ਵੱਧ ਤੋਂ ਵੱਧ ਤਰਜੀਹ ਦਿੱਤੀ ਜਾਵੇ ਅਤੇ ਫੀਲਡ ਵਿੱਚ ਜਾ ਕੇ ਕਿਸਾਨੀ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇ। ਮੁੱਖ ਖੇਤੀਬਾੜੀ ਅਫ਼ਸਰ ਨੇ ਕਿਹਾ ਕਿ ਹਾੜ੍ਹੀ ਸੀਜ਼ਨ ਦੌਰਾਨ ਜ਼ਿਲ੍ਹੇ ’ਚ ਕਿਸਾਨਾਂ ਨੂੰ ਖਾਦ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤੀ ਨਾਲ ਸਬੰਧਤ ਕਿਸੇ ਵੀ ਸਮੱਸਿਆ ਸਬੰਧੀ ਉਹ ਦਫ਼ਤਰੀ ਸਮੇਂ ਦੌਰਾਨ ਉਨ੍ਹਾਂ ਨੂੰ ਦਫ਼ਤਰ ਆ ਕੇ ਮਿਲ ਸਕਦੇ ਹਨ। ਇਸ ਮੌਕੇ ਡਿਪਟੀ ਡਾਇਰੈਕਟਰ ਬਾਗਬਾਨੀ ਡਾ. ਨਰਿੰਦਰ ਕਲਸੀ ਅਤੇ ਸੇਵਾ ਮੁਕਤ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵੰਤ ਰਾਏ ਵੀ ਮੌਜੂਦ ਸਨ। 

Advertisement
Advertisement
Show comments